ਮੁਹਾਲੀ:ਪਿੰਡ ਮੁਬਾਰਕਪੁਰ ਵਿਚ ਬੁਖਾਰ (Fever) ਅਤੇ ਉਲਟੀਆਂ ਦੇ ਕੇਸ ਦਿਨੋਂ ਦਿਨ ਵੱਧ ਰਹੇ ਹਨ। ਜਿਸ ਨੂੰ ਲੈ ਕੇ ਸਿਹਤ ਵਿਭਾਗ ਦੀਆਂ ਟੀਮਾਂ ਨੇ ਸਥਾਨਕ ਲੋਕਾਂ ਦੇ ਸੈਂਪਲ (Sample) ਲੈਣ ਲਈ ਕੈਂਪ ਲਗਾਇਆ ਹੈ। ਇਸ ਦੌਰਾਨ ਸਿਵਲ ਸਰਜਨ ਡਾ.ਆਦਰਸ਼ਪਾਲ ਕੌਰ ਨੇ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ।ਸਿਹਤ ਵਿਭਾਗ ਵੱਲੋਂ ਪਿੰਡ ਵਾਸੀਆਂ ਦੇ ਡੇਂਗੂ ਅਤੇ ਡਾਇਰੀਆ ਦੇ ਨਮੂਨੇ ਲਏ ਜਾ ਰਹੇ ਹਨ।
ਇਸ ਬਾਰੇ ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਦਾ ਕਹਿਣਾ ਹੈ ਕਿ ਡੇਰਾਬੱਸੀ ਦੇ ਆਸੇ ਪਾਸੇ ਦੇ ਪਿੰਡਾਂ ਵਿਚ ਬੁਖਾਰ ਅਤੇ ਉਲਟੀਆ ਦੇ ਕੇਸ ਸਾਹਮਣੇ ਆ ਰਹੇ ਸਨ।ਉਨ੍ਹਾਂ ਕਿਹਾ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ।ਉਨ੍ਹਾਂ ਵੱਲੋਂ ਕੋਵਿਡ-19 ਦੇ ਵੀ ਸੈਂਪਲ ਲਏ ਜਾ ਰਹੇ ਹਨ।ਉਨ੍ਹਾਂ ਦੱਸਿਆ ਹੈ ਕਿ ਇਲਾਕੇ ਦੇ ਪਾਣੀ ਦੇ ਵੀ ਸੈਂਪਲ ਲਏ ਗਏ ਹਨ।ਉਨ੍ਹਾਂ ਕਿਹਾ ਹੈ ਕਿ ਸੈਂਪਲ ਦੀ ਰਿਪੋਰਟ ਆਉਣ ਤੇ ਉਸ ਹਿਸਾਬ ਨਾਲ ਕੰਮ ਕੀਤਾ ਜਾਵੇਗਾ।
ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਗੰਦਾ ਪਾਣੀ ਪੀਣ ਨਾਲ ਬਹੁਤ ਸਾਰੀਆਂ ਬਿਮਾਰੀਆਂ ਲੱਗ ਰਹੀਆ ਹਨ।ਇਸ ਲਈ ਪਾਣੀ ਦੀ ਵੀ ਜਾਂਚ ਕੀਤੀ ਜਾ ਰਹੀ ਹੈ।ਉਨ੍ਹਾਂ ਦੱਸਿਆ ਕਿ ਡੇਰਾਬੱਸੀ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸੰਗੀਤਾ ਜੈਨ ਦੀ ਅਗਵਾਈ ਹੇਠ ਸਿਹਤ ਵਿਭਾਗ ਦੀਆਂ ਟੀਮਾਂ ਬੀਮਾਰ ਲੋਕਾਂ ਸਮੇਤ ਸਮੁੱਚੇ ਹਾਲਾਤ 'ਤੇ ਲਗਾਤਾਰ ਨਿਗਰਾਨੀ ਰੱਖ ਰਹੀਆਂ ਹਨ। ਉਨ੍ਹਾਂ ਮੌਕੇ 'ਤੇ ਹੀ ਸਿਹਤ ਅਧਿਕਾਰੀਆਂ ਨੂੰ ਕਿਹਾ ਕਿ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਵਿਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ।