ਮੋਹਾਲੀ: ਖਰੜ ਚ ਨਿਰਮਾਣ ਅਧੀਨ ਇਮਾਰਤ ਡਿੱਗਣ ਤੋਂ ਬਾਅਦ 6-7 ਲੋਕ ਮਲਬੇ ਹੇਠ ਫਸੇ ਹੋਏ ਹਨ ਜਦਕਿ 2 ਨੂੰ ਸਰੁੱਖਿਅਤ ਬਾਹਰ ਕੱਢ ਲਿਆ ਗਿਆ ਹੈ। ਇਸ ਮਾਮਲੇ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਨੇ ਮੋਹਾਲੀ ਦੇ ਡੀਸੀ ਤੋਂ ਹਾਦਸੇ ਦੇ ਕਾਰਨਾਂ ਸਬੰਧੀ ਰਿਪੋਰਟ ਮੰਗੀ ਹੈ। ਮੁੱਖ ਮੰਤਰੀ ਨੇ ਟਵਿੱਟਰ 'ਤੇ ਲਿਖਿਆ ਕਿ ਐਨਡੀਆਰੈਫ਼, ਫਾਇਰ ਬ੍ਰਿਗੇਡ ਤੇ ਸਥਾਨਕ ਪ੍ਰਸ਼ਾਸਨ ਮੌਕੇ ਤੇ ਪਹੁੰਚਿਆਂ ਹੋਇਆ ਹੈ। ਮਲਬੇ ਹੇਠ ਦੱਬੇ ਲੋਕਾਂ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਖਰੜ ਹਾਦਸੇ 'ਤੇ ਕੈਪਟਨ ਨੇ ਪ੍ਰਗਟਾਇਆ ਦੁੱਖ, ਡੀਸੀ ਤੋਂ ਮੰਗੀ ਰਿਪੋਰਟ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ
ਮੋਹਾਲੀ ਦੇ ਖਰੜ 'ਚ ਵਾਪਰੇ ਹਾਦਸੇ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਨੇ ਇਸ ਮਾਮਲੇ ਦੀ ਮੋਹਾਲੀ ਦੇ ਡੀਸੀ ਤੋਂ ਰਿਪੋਰਟ ਮੰਗੀ ਹੈ।
cm
ਦੱਸ ਦੇਈਏ ਕਿ ਕਿ ਇਮਾਰਤ 'ਚ ਦਫ਼ਤਰ ਹੋਣ ਕਾਰਨ ਸਾਰਾ ਸਟਾਫ ਅੰਦਰ ਹੀ ਮੌਜੂਦ ਸੀ। ਇਸ ਇਮਾਰਤ ਦੇ ਨਾਲ ਹੀ ਨਿਰਮਾਣ ਕਾਰਜ ਚੱਲ ਰਿਹਾ ਸੀ। ਫਿਲਹਾਲ ਘਟਨਾ ਵਾਲੀ ਥਾਂ 'ਤੇ ਬਚਾਅ ਕਾਰਜ ਜਾਰੀ ਹੈ।
ਘਟਨਾ ਦਾ ਜਾਇਜ਼ਾ ਲੈਣ ਲਈ ਮੋਹਾਲੀ ਦੇ ਡੀਸੀ ਗਿਰੀਸ਼ ਦਿਆਲਨ ਵੀ ਮੌਕੇ 'ਤੇ ਪੁੱਜੇ। ਉਨ੍ਹਾਂ ਕਿਹਾ ਕਿ ਹਾਲੇ ਤੱਕ ਇਮਾਰਤ ਡਿੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਪ੍ਰਸ਼ਾਸਨ ਵੱਲੋਂ ਪਹਿਲਾਂ ਬਚਾਅ ਕਾਰਜ 'ਤੇ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਆਰਮੀ ਨਾਲ ਵੀ ਗੱਲ ਕੀਤੀ ਗਈ ਹੈ ਜੇ ਲੋੜ ਪਈ ਤਾਂ ਆਰਮੀ ਵੀ ਬੁਲਾਈ ਜਾਵੇਗੀ।
Last Updated : Feb 8, 2020, 6:04 PM IST