ਪੰਜਾਬ

punjab

ETV Bharat / state

ਟੈਂਕੀ 'ਤੇ ਚੜੇ ਕੱਚੇ ਤੇ ਬੇਰੁਜਗਾਰ ਅਧਿਆਪਕਾਂ ਨੂੰ ਮਿਲੇ CM. ਕੇਜਰੀਵਾਲ, ਮੌਕੇ ‘ਤੇ ਕੀਤੇ ਵੱਡੇ ਵਾਅਦੇ... - Chief Minister Channy

ਮੁਹਾਲੀ ਪਹੁੰਚਦਿਆਂ ਹੀ ਅਰਵਿੰਦ ਕੇਜਰੀਵਾਲ ਪੰਜਾਬ ਸਕੂਲ ਸਿੱਖਿਆ ਬੋਰਡ (Punjab School Education Board) ਅੱਗੇ 165 ਦਿਨਾਂ ਤੋਂ ਧਰਨੇ 'ਤੇ ਬੈਠੇ ਕੱਚੇ ਅਧਿਆਪਕਾਂ (Teachers) ਨਾਲ ਮੁਲਾਕਾਤ ਕੀਤੀ ਅਤੇ ਉਨਾਂ ਦੀਆਂ ਸਮੱਸਿਆਵਾਂ ਸੁਣੀਆਂ।

ਟੈਂਕੀ 'ਤੇ ਚੜੇ ਕੱਚੇ ਤੇ ਬੇਰੁਜਗਾਰ ਅਧਿਆਪਕਾਂ ਨੂੰ ਮਿਲੇ CM. ਕੇਜਰੀਵਾਲ, ਮੌਕੇ ‘ਤੇ ਕੀਤੇ ਵੱਡੇ ਵਾਅਦੇ...
ਟੈਂਕੀ 'ਤੇ ਚੜੇ ਕੱਚੇ ਤੇ ਬੇਰੁਜਗਾਰ ਅਧਿਆਪਕਾਂ ਨੂੰ ਮਿਲੇ CM. ਕੇਜਰੀਵਾਲ, ਮੌਕੇ ‘ਤੇ ਕੀਤੇ ਵੱਡੇ ਵਾਅਦੇ...

By

Published : Nov 28, 2021, 8:54 AM IST

ਮੋਹਾਲੀ:2022 ਦੀਆਂ ਚੋਣਾਂ ਤੋਂ ਪਹਿਲਾਂ ਤੋਂ ਪੰਜਾਬ ਦੇ ਅੰਦਰ ਚੋਣ ਅਖਾੜਾ ਭਖ ਚੁੱਕਿਆ ਹੈ। ਇੱਕ ਪਾਸੇ ਜਿੱਥੇ ਪੰਜਾਬ ਦੇ ਮੁੱਖ ਮੰਤਰੀ (CM) ਆਪਣੀ ਪੂਰੀ ਕੈਬਨਿਟ ਦੇ ਨਾਲ ਪੰਜਾਬ ਦੇ ਵੱਖ-ਵੱਖ ਹਿੱਸਿਆ ਦਾ ਦੌਰਾ ਕਰਕੇ ਲੋਕਾਂ ਨੂੰ ਵਾਅਦੇ ਕਰ ਰਹੇ ਹਨ, ਉੱਥੇ ਹੀ ਦਿੱਲੀ (Delhi) ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Chief Minister Arvind Kejriwal) ਵੀ ਲਗਾਤਾਰ ਪੰਜਾਬ ਦੇ ਦੌਰੇ ਕਰ ਰਹੇ ਹਨ, ਬੀਤੇ ਦਿਨੀਂ ਮੁੱਖ ਮੰਤਰੀ ਕੇਜਰੀਵਾਲ ਵੱਲੋਂ ਮੁਹਾਲੀ ਦੇ ਦੌਰੇ ਦੌਰਾਨ ਟੈਂਕੀ ‘ਤੇ ਚੜੇ ਕੱਚੇ ਅਧਿਆਪਕਾਂ (Teachers) ਨਾਲ ਵੰਨ-ਦੂ-ਵੰਨ ਕੀਤਾ। ਇਸ ਮੌਕੇ ਉਨ੍ਹਾਂ ਨੇ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੂੰ ਭਰੋਸਾ ਦਿੱਤਾ ਕਿ ਜੇਕਰ 2022 ਵਿੱਚ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਆਵੇਗੀ ਤਾਂ ਉਹ ਪਹਿਲਾਂ ਕੈਬਨਿਟ ਮੀਟਿੰਗ ਵਿੱਚ ਸਾਰੇ ਕੱਚੇ ਅਧਿਆਪਕਾਂ (Teachers) ਨੂੰ ਪੱਕਾ ਕਰਕੇ ਪੰਜਾਬ ਸਿੱਖਿਆ ਖੇਤਰ ਨੂੰ ਹੋਰ ਮਜ਼ਬੂਤ ਕਰਨਗੇ।


ਮੁਹਾਲੀ ਪਹੁੰਚਦਿਆਂ ਹੀ ਅਰਵਿੰਦ ਕੇਜਰੀਵਾਲ ਪੰਜਾਬ ਸਕੂਲ ਸਿੱਖਿਆ ਬੋਰਡ (Punjab School Education Board) ਅੱਗੇ 165 ਦਿਨਾਂ ਤੋਂ ਧਰਨੇ 'ਤੇ ਬੈਠੇ ਕੱਚੇ ਅਧਿਆਪਕਾਂ (Teachers) ਨਾਲ ਮੁਲਾਕਾਤ ਕੀਤੀ ਅਤੇ ਉਨਾਂ ਦੀਆਂ ਸਮੱਸਿਆਵਾਂ ਸੁਣੀਆਂ। ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ (Chief Minister Arvind Kejriwal) ਨੇ ਕਿਹਾ ਕਿ ਚੰਨੀ ਸਰਕਾਰ (Channi government) ਨੇ ਥਾਂ ਪੁਰ ਥਾਂ 36 ਹਜ਼ਾਰ ਕੱਚੇ ਮਲਾਜ਼ਮਾਂ ਨੂੰ ਪੱਕੇ ਕਰਨ ਦੇ ਬੋਰਡ ਤਾਂ ਜ਼ਰੂਰ ਲਾਏ ਹੋਏ ਹਨ, ਪਰ ਨਾ ਅਧਿਆਪਕਾਂ (Teachers) ਨੂੰ ਪੱਕੇ ਕੀਤਾ ਅਤੇ ਨਾ ਹੀ ਸੈਂਕੜੇ ਹਜਾਰਾਂ ਸਫ਼ਾਈ ਅਤੇ ਹੋਰ ਮਹਿਕਮਿਆਂ ਦੇ ਕੱਚੇ ਅਤੇ ਆਊਟਸੋਰਸਿੰਗ ਕਰਮਚਾਰੀਆਂ ਨੂੰ ਪੱਕੇ ਕੀਤਾ ਗਿਆ।

ਕੇਜਰੀਵਾਲ ਨੇ ਮੁੱਖ ਮੰਤਰੀ ਚੰਨੀ (Chief Minister Channy) ਉੱਤੇ ਤੰਜ ਕਸਿਆ ਕਿਹਾ ਕਿ ਜੋ ਐਲਾਨ ਕੀਤੇ ਜਾਂਦੇ ਹਨ ਉਨ੍ਹਾਂ ਉੱਤੇ ਅਮਲ ਵੀ ਕੀਤਾ ਜਾਣਾ ਚਾਹੀਦਾ ਹੈ। ਕੇਜਰੀਵਾਲ ਨੇ ਦਿੱਲੀ ਵਿੱਚ ਬਿਹਤਰੀਨ ਸਿੱਖਿਆ ਸਹੂਲਤ ਦਿੱਤੇ ਜਾਣ ਬਾਰੇ ਕਿਹਾ ਕਿ ਦਿੱਲੀ ਵਿੱਚ ਆਮ ਆਦਮੀ ਪਾਰਟੀ (Aam Aadmi Party) ਦੀ ਸਰਕਾਰ ਨੇ ਸਿੱਖਿਆ ਦਾ ਮਹੌਲ ਬਦਲਿਆ ਹੈ। ਇਸ ਲਈ ਚੰਗੀ ਸਿੱਖਿਆ ਅਤੇ ਬਿਹਤਰੀਨ ਨਤੀਜਿਆਂ ਦਾ ਸਿਹਰਾ ਅਧਿਆਪਕਾਂ ਨੂੰ ਹੀ ਜਾਂਦਾ ਹੈ।

ਇਸ ਦੇ ਲਈ ਅਧਿਆਪਕਾਂ ਨੂੰ ਵਿਦੇਸ਼ਾਂ ਤੋਂ ਸਿਖਲਾਈ ਦਵਾਈ ਗਈ ਅਤੇ ਚੰਗੀਆਂ ਤਨਖ਼ਾਹਾਂ ਦੇਣ ਸਮੇਤ ਅਧਿਆਪਕਾਂ ਤੋਂ ਗੈਰ ਵਿਦਿਅਕ ਕੰਮ ਲੈਣ 'ਤੇ ਪੂਰੀ ਤਰਾਂ ਰੋਕ ਲਾ ਦਿੱਤੀ ਗਈ। ਇਸ ਕਾਰਨ ਦਿੱਲੀ ਦੇ ਅਧਿਆਪਕਾਂ (Teachers) ਨੇ ਸਰਕਾਰੀ ਸਕੂਲਾਂ ਦੀ ਸਿੱਖਿਆ ਵਿਵਸਥਾ ਹੀ ਬਦਲ ਕੇ ਰੱਖ ਦਿੱਤੀ ਅਤੇ ਅੱਜ ਦਿੱਲੀ ਦੀ ਸਿੱਖਿਆ ਵਿਵਸਥਾ ਦੀ ਦੁਨੀਆਂ ਭਰ 'ਚ ਤਰੀਫ਼ ਹੋ ਰਹੀ ਹੈ।

ਕੇਜਰੀਵਾਲ ਨੇ ਕਿਹਾ ਕਿ ਦਿੱਲੀ ਦੀ ਤਰ੍ਹਾਂ ਪੰਜਾਬ ਦੀ ਸਿੱਖਿਆ ਵਿਵਸਥਾ ਵਿੱਚ ਵੀ ਸੁਧਾਰ ਕੀਤਾ ਜਾਵੇਗਾ ਅਤੇ ਖਾਲੀ ਅਸਾਮੀਆਂ ਦੀ ਵੱਡੇ ਪੱਧਰ 'ਤੇ ਮੈਰਿਟ ਦੇ ਅਧਾਰ 'ਤੇ ਭਰਤੀ ਕੀਤੀ ਜਾਵੇਗੀ ਅਤੇ ਜਰੂਰਤ ਮੁਤਾਬਿਕ ਅਧਿਆਪਕਾਂ (Teachers) ਦੀਆਂ ਨਵੀਂਆਂ ਅਸਾਮੀਆਂ ਸਿਰਜੀਆਂ ਜਾਣਗੀਆਂ ਤਾਂ ਕਿ ਯੋਗਤਾ ਹੋਣ ਦੇ ਬਾਵਜੂਦ ਨੌਕਰੀਆਂ ਲਈ ਸੰਘਰਸ਼ ਕਰਦੇ ਆ ਰਹੇ ਬੇਰੁਜਗਾਰਾਂ ਨੂੰ ਰੋਜਗਾਰ ਮਿਲ ਸਕੇ।
ਕੇਜਰੀਵਾਲ ਨੇ ਧਰਨਾਕਾਰੀਆਂ ਨਾਲ ਵਾਅਦਾ ਕੀਤਾ ਕਿ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ 'ਤੇ ਕੱਚੇ ਅਧਿਆਪਕਾਂ (Teachers) ਨੂੰ ਤੁਰੰਤ ਪੱਕਾ (ਰੈਗੂਲਰ) ਕੀਤਾ ਜਾਵੇਗਾ ਅਤੇ ਸਰਕਾਰੀ ਕਾਲਜਾਂ ਦੇ ਜਿੰਨਾਂ 906 ਗੈਸਟ ਫਕਿਲਟੀ ਪ੍ਰੋਫੈਸਰਾਂ/ਟੀਚਰਾਂ ਤੋਂ 15-20 ਸਾਲ ਸੇਵਾਵਾਂ ਲੈ ਕੇ ਹੁਣ ਕੱਢਿਆ ਜਾ ਰਿਹਾ ਹੈ, ਉਨਾਂ ਦੀਆਂ ਸੇਵਾਵਾਂ ਵੀ ਜਾਰੀ ਰੱਖੀਆਂ ਜਾਣਗੀਆਂ।

ਜਿਕਰਯੋਗ ਹੈ ਕਿ ਇਸ ਮੌਕੇ ਗੈਸਟ ਫਕਿਲਟੀ ਪ੍ਰੋਫੈਸਰਾਂ ਉੱਤੇ ਅਧਾਰਿਤ ਇਕ ਵਫਦ ਨੇ ਕੇਜਰੀਵਾਲ ਨੂੰ ਰੋਕ ਕੇ ਆਪਣੇ ਮੰਗ ਪੱਤਰ ਦਿੱਤਾ ਸੀ। ਜੋ ਉੱਥੇ ਧਰਨਾ ਸਥਾਨ ਉੱਤੇ ਕਾਂਗਰਸ ਦੀ ਚੰਨੀ ਸਰਕਾਰ ਵਿਰੁੱਧ ਨਾਅਰੇਬਾਜੀ ਕਰ ਰਹੇ ਸਨ।
ਕੇਜਰੀਵਾਲ ਨੇ ਕਿਹਾ ਕਿ ਅਧਿਆਪਕ (Teachers) ਜਮਾਤ ਵਿੱਚ ਹੋਣੇ ਚਾਹੀਦੇ ਹਨ, ਨਾ ਕਿ ਧਰਨਿਆਂ ਅਤੇ ਟੈਂਕੀਆਂ 'ਤੇ ਹੋਣੇ ਚਾਹੀਦੇ ਹਨ। ਕੇਜਰੀਵਾਲ ਨੇ ਕਿਹਾ ਕਿ 10-10, 20-20 ਸਾਲਾਂ ਤੋਂ ਸਰਕਾਰੀ ਸਕੂਲਾਂ ਵਿੱਚ ਸੇਵਾਵਾਂ ਦੇ ਰਹੇ ਕੱਚੇ ਅਧਿਆਪਕਾਂ ਨੂੰ ਪੰਜਾਬ ਵਿੱਚ ਮਾਤਰ 6 ਹਜ਼ਾਰ ਰੁਪਏ ਪ੍ਰਤੀ ਮਹੀਨਾ ਤਨਖ਼ਾਹ ਦਿੱਤੀ ਜਾ ਰਹੀ ਹੈ, ਜੋ ਪੰਜਾਬ ਸਰਕਾਰ ਅਤੇ ਸਮੁੱਚੇ ਸਮਾਜ ਲਈ ਸ਼ਰਮ ਵਾਲੀ ਗੱਲ ਹੈ।
ਕੇਜਰੀਵਾਲ ਨੇ ਪੰਜਾਬ ਦੇ ਸਮੂਹ ਕੱਚੇ ਅਤੇ ਪੱਕੇ ਅਧਿਆਪਕਾਂ (Teachers) ਅਤੇ ਧਰਨੇ-ਪ੍ਰਦਰਸ਼ਨਾਂ ਉੱਤੇ ਬੈਠੇ ਬੇਰੁਜਗਾਰ ਅਧਿਆਪਕਾਂ ਅਤੇ ਹੋਰ ਬੇਰੁਜਗਾਰ ਨੌਜਵਾਨਾਂ ਸਮੇਤ ਸਮੁਚੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਹੁਣ ਇੱਕ ਮੌਕਾ ਆਮ ਆਦਮੀ ਪਾਰਟੀ ਨੂੰ ਜਰੂਰ ਦਿੱਤਾ ਜਾਵੇ ਕਿਉਂਕਿ ਕਾਂਗਰਸੀਆਂ, ਭਾਜਪਾਈਆਂ ਅਤੇ ਬਾਦਲਾਂ ਨੂੰ ਬਾਰ-ਬਾਰ ਪਰਖਿਆ ਜਾ ਚੁੱਕਿਆ ਹੈ।

ਉਨ੍ਹਾਂ ਨੇ ਕਿਹਾ ਕਿ 2022 ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਉੱਤੇ ਪੰਜਾਬ ਦੇ ਸਰਕਾਰੀ ਸਕੂਲਾਂ ਅਤੇ ਸਿੱਖਿਆ ਵਿਵਸਥਾ ਵਿਚ ਕ੍ਰਾਂਤੀਕਾਰੀ ਸੁਧਾਰ ਕੀਤੇ ਜਾਣਗੇ, ਜਿਵੇਂ ਦਿੱਲੀ ਵਿੱਚ ਕਰਕੇ ਦਿਖਾਏ ਹਨ।
ਅਰਵਿੰਦ ਕੇਜਰੀਵਾਲ ਧਰਨਾਕਾਰੀ ਅਧਿਆਪਕਾਂ (Teachers) ਨੂੰ ਮਿਲਣ ਲਈ ਦਿੱਲੀ ਤੋਂ ਵਿਸ਼ੇਸ਼ ਤੌਰ 'ਤੇ ਮੋਹਾਲੀ ਪਹੁੰਚੇ ਸਨ। ਇਸ ਸਮੇਂ 'ਆਪ' ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ, ਪੰਜਾਬ ਮਾਮਲਿਆਂ ਦੇ ਇੰਚਾਰਜ ਤੇ ਦਿੱਲੀ ਤੋਂ ਵਿਧਾਇਕ ਜਰਨੈਲ ਸਿੰਘ, ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਵਿਧਾਇਕ ਪ੍ਰਿੰਸੀਪਲ ਬੁੱਧਰਾਮ, ਅਮਰਜੀਤ ਸਿੰਘ ਸੰਦੋਆ ਅਤੇ ਜੈ ਸਿੰਘ ਰੋੜੀ ਨਾਲ ਸਨ।

ਇਹ ਵੀ ਪੜ੍ਹੋ:ਰੇਤ ਬਜਰੀ ਨੂੰ ਲੈਕੇ ਸਰਕਾਰ ਦੇ ਐਲਾਨਾਂ ਦੀ ਨਿਕਲੀ ਫੂਕ

ABOUT THE AUTHOR

...view details