ਮੁਹਾਲੀ:ਕੱਚੇ ਅਧਿਆਪਕ ਯੂਨੀਅਨ ਵੱਲੋਂ ਪਿਛਲੇ ਦੋ ਦਿਨਾਂ ਤੋਂ ਪੰਜਾਬ ਸਕੂਲ ਐਜੂਕੇਸ਼ਨ ਬੋਰਡ ਦਾ ਮੇਨ ਗੇਟ ਬੰਦ ਕਰਨ ਕਰਕੇ ਕੰਮਕਾਜ ਪੂਰੀ ਤਰ੍ਹਾਂ ਠੱਪ ਹੋ ਗਿਆ ਸੀ ਜਿਸ ਕਰ ਕੇ ਬਾਹਰੋਂ ਆਉਣ ਵਾਲੇ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਇਸ ਦੌਰਾਨ ਬੋਰਡ ਦਾ ਕੰਮ ਕਾਜਗਾਜ ਵੀ ਕਾਫੀ ਪ੍ਰਭਾਵਿਤ ਹੋ ਰਿਹਾ ਸੀ।
ਹੁਣ ਗੇਟ ਖੁੱਲ੍ਹਣ ਕਰਕੇ ਲੋਕ ਬਾਹਰੋਂ ਆ ਰਹੇ ਨੇ ਤੇ ਆਪਣਾ ਕੰਮਕਾਜ ਵੀ ਕਰਵਾ ਰਹੇ ਹਨ ਪਰ ਜੇ ਕੱਚੇ ਟੀਚਰਾਂ ਦੀ ਗੱਲਬਾਤ ਕੀਤੀ ਤਾਂ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਸਿਰਫ ਗੇਟ ਖੋਲ੍ਹਿਆ ਹੈ ਪਰ ਆਪਣੀਆਂ ਮੰਗਾਂ ਨੂੰ ਲੈਕੇ ਇਸੇ ਤਰ੍ਹਾਂ ਡਟੇ ਰਹਿਣਗੇ।