ਮੋਹਾਲੀ: ਵਿਸ਼ਵ ਭਰ ’ਚ ਕੋਰੋਨਾ ਨੇ ਮੁੜ ਤੋਂ ਰਫ਼ਤਾਰ ਫੜ ਲਈ ਹੈ ਤੇ ਆਏ ਦਿਨੀਂ ਕੇਸਾਂ ਦੀ ਗਿਣਤੀ ’ਚ ਵਾਧਾ ਹੋਣ ਲੱਗਾ ਹੈ, ਜੇਕਰ ਗੱਲ ਮੋਹਾਲੀ ਦੀ ਕੀਤੀ ਜਾਵੇ ਤਾਂ ਇੱਥੇ ਕੋਰੋਨਾ ਬਲਾਸਟ ਹੋਇਆ ਹੈ ਜਿਥੇ ਇਕੋ ਦਿਨ 192 ਨਵੇਂ ਮਾਮਲੇ ਸਾਹਮਣੇ ਆਏ ਹਨ ਤੇ 4 ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋ ਗਈ ਹੈ।
ਜ਼ਿਲ੍ਹੇ ’ਚ ਹੁਣ ਤੱਕ ਕੋਰੋਨਾ ਦੇ ਕੁੱਲ 22,218 ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ਵਿੱਚੋਂ 20,368 ਮਰੀਜ਼ ਠੀਕ ਹੋ ਗਏ ਅਤੇ 1443 ਮਾਮਲੇ ਐਕਟੀਵ ਹਨ। ਇਸੇ ਦੇ ਨਾਲ ਹੁਣ ਤੱਕ 407 ਕੋਰੋਨਾ ਦੇ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।
ਇਹ ਵੀ ਪੜੋ: ਸੁਖਬੀਰ ਬਾਦਲ ਨੂੰ ਹੋਇਆ ਕੋਰੋਨਾ, 31 ਤਰੀਕ ਤੱਕ ਹੋਣ ਵਾਲੀਆਂ ਰੈਲੀਆਂ ਰੱਦ
ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ ਅੱਜ ਕੋਰੋਨਾ ਦੇ 192 ਨਵੇਂ ਮਾਮਲੇ ਸਾਹਮਣੇ ਆਏ ਹਨ ਤੇ 4 ਮਰੀਜ਼ਾਂ ਦੀ ਮੌਤ ਹੋਈ ਹੈ, ਇਸ ਦੇ ਨਾਲ ਉਹਨਾਂ ਨੇ ਦੱਸਿਆਂ ਕਿ ਅੱਜ 83 ਮਰੀਜ਼ ਠੀਕ ਹੋਏ ਹਨ।
ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਮਾਮਲਿਆਂ ਵਿੱਚ ਬੂਥਗੜ੍ਹ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਮਾਮਲਾ, ਢਕੋਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 10 ਮਾਮਲੇ , ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 2 ਮਾਮਲੇ, ਲਾਲੜੂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਮਾਮਲਾ, ਮੁਹਾਲੀ ਸ਼ਹਿਰ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 178 ਮਾਮਲੇ ਸਾਹਮਣੇ ਆਏ ਹਨ।
ਇਹ ਵੀ ਪੜੋ: ਅਕਾਲੀ ਵਿਧਾਇਕਾਂ ਖ਼ਿਲਾਫ਼ ਦਰਜ ਪਰਚਾ ਰੱਦ ਹੋਵੇ: ਚੀਮਾ