ਚੰਡੀਗੜ੍ਹ: ਅੱਜ ਤੋਂ ਪੂਰੇ ਦੇਸ਼ ਵਿੱਚ ਕੋਰੋਨਾ ਟੀਕਾਕਰਨ ਅਭਿਆਨ ਦੀ ਸ਼ੁਰੂਆਤ ਹੋ ਗਈ ਹੈ। ਮੋਹਾਲੀ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਦੀ ਸ਼ੁਰੂਆਤ ਕੀਤੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦਾ ਜੋ ਪ੍ਰੋਟੋਕੋਲ ਹੈ ਉਸ ਤਹਿਤ ਹੀ ਪਹਿਲਾਂ ਸਿਹਤ ਵਰਕਰਾਂ ਨੂੰ ਕੋਰੋਨਾ ਵੈਕਸੀਨ ਦਾ ਟੀਕਾ ਲਾਇਆ ਜਾ ਰਿਹਾ ਹੈ ਪਰ ਜੇ ਕੇਂਦਰ ਦੀ ਸਰਕਾਰ ਇਜਾਜ਼ਤ ਦਿੰਦੀ ਤਾਂ ਸਾਰੇ ਦੇ ਸ਼ੰਕੇ ਦੂਰ ਕਰਨ ਵਾਸਤੇ ਸਭ ਤੋਂ ਪਹਿਲਾਂ ਟੀਕਾ ਮੈਂ ਖ਼ੁਦ ਲਗਵਾਉਣਾ ਸੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਚਿੱਠੀ ਲਿਖ ਕੇ ਮੰਗ ਕੀਤੀ ਹੈ ਕਿ ਗ਼ਰੀਬ ਤਬਕੇ ਦੇ ਲੋਕਾਂ ਨੂੰ ਇਹ ਵੈਕਸੀਨੇਸ਼ਨ ਮੁਫਤ ਦੇ ਵਿਚ ਲਗਾਈ ਜਾਵੇ।
ਕੋਰੋਨਾ ਟੀਕਾ ਲਗਾਉਣ ਨਾਲ ਕਿਸੇ ਤਰ੍ਹਾਂ ਦੀ ਨਹੀਂ ਆ ਰਹੀ ਦਿੱਕਤ: ਸਿਹਤ ਵਰਕਰ
ਪੂਰੇ ਦੇਸ਼ ਵਿੱਚ ਕੋਰੋਨਾ ਟੀਕਾਕਰਨ ਅਭਿਆਨ ਦੀ ਸ਼ੁਰੂਆਤ ਹੋ ਗਈ ਹੈ। ਮੋਹਾਲੀ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਦੀ ਸ਼ੁਰੂਆਤ ਕੀਤੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦਾ ਜੋ ਪ੍ਰੋਟੋਕੋਲ ਹੈ ਉਸ ਦੇ ਤਹਿਤ ਹੀ ਪਹਿਲਾਂ ਸਿਹਤ ਵਰਕਰਾਂ ਨੂੰ ਕੋਰੋਨਾ ਵੈਕਸੀਨ ਦਾ ਟੀਕਾ ਲਾਇਆ ਜਾ ਰਿਹਾ ਹੈ।
ਫ਼ੋਟੋ
ਮੋਹਾਲੀ ਵਿੱਚ ਜਿਸ ਸਿਹਤ ਵਰਕਰ ਨੂੰ ਸਭ ਤੋਂ ਪਹਿਲਾਂ ਕੋਰੋਨਾ ਵੈਕਸੀਨ ਦਾ ਟੀਕਾ ਲੱਗਿਆ ਹੈ ਉਸ ਨੇ ਈਟੀਵੀ ਭਾਰਤ ਨੂੰ ਦੱਸਿਆ ਕਿ ਉਨ੍ਹਾਂ ਨੂੰ ਟੀਕਾ ਲਵਾ ਕੇ ਕਿਸੇ ਵੀ ਤਰੀਕੇ ਦੀ ਕੋਈ ਪਰੇਸ਼ਾਨੀ ਨਹੀਂ ਆਈ।
ਉਨ੍ਹਾਂ ਕਿਹਾ ਕਿ 30 ਮਿੰਟ ਲਈ ਉਨ੍ਹਾਂ ਨੂੰ ਆਬਜ਼ਰਵੇਸ਼ਨ ਵਿੱਚ ਜ਼ਰੂਰ ਰੱਖਿਆ ਸੀ ਪਰ ਉਨ੍ਹਾਂ ਦੇ ਮਨ ਵਿੱਚ ਕਿਸੇ ਵੀ ਤਰੀਕੇ ਦਾ ਕੋਈ ਡਰ ਨਹੀਂ ਹੈ। ਜਿਨ੍ਹਾਂ ਨੂੰ ਪਹਿਲਾ ਟੀਕਾ ਲੱਗਿਆ ਉਨ੍ਹਾਂ ਦੀ ਉਮਰ ਤਕਰੀਬਨ 57 ਸਾਲ ਦੀ ਹੈ ਅਤੇ ਉਨ੍ਹਾਂ ਕਿਹਾ ਕਿ ਸਾਰਿਆਂ ਨੂੰ ਟੀਕਾ ਲਗਵਾਉਣਾ ਚਾਹੀਦਾ ਹੈ।