ਚੰਡੀਗੜ੍ਹ: ਮੋਹਾਲੀ ਵਿੱਚ ਕੋਰੋਨਾ ਵਾਇਰਸ ਦਾ ਇੱਕ ਹੋਰ ਮਾਮਲਾ ਸਾਹਮਣੇ ਆਇਆ ਹੈ। ਇਸ ਕੇਸ ਦੇ ਆਉਣ ਨਾਲ ਸੂਬੇ ਵਿੱਚ ਮਰੀਜ਼ਾਂ ਦੀ ਗਿਣਤੀ 39 ਹੋ ਗਈ ਹੈ।
ਕੋਵਿਡ-19: ਮੋਹਾਲੀ ਵਿੱਚ ਆਇਆ ਨਵਾਂ ਕੇਸ, ਕੁੱਲ ਗਿਣਤੀ ਹੋਈ 39 - corona virus
ਮੋਹਾਲੀ ਵਿੱਚ ਇੱਕ ਕੋਰੋਨਾ ਵਾਇਰਸ ਦਾ ਨਵਾਂ ਕੇਸ ਸਾਹਮਣੇ ਆਇਆ ਹੈ ਜਿਸ ਤੋਂ ਬਾਅਦ ਸੂਬੇ ਵਿੱਚ ਕੁੱਲ ਮਾਮਲਿਆਂ ਦੀ ਗਿਣਤੀ 39 ਹੋ ਗਈ ਹੈ।
ਮੋਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਅਿਲਾਨ ਨੇ ਦੱਸਿਆ ਕਿ ਇਸ ਵਿਅਕਤੀ ਨੂੰ 6 ਦਿਨ ਪਹਿਲਾਂ ਪੀਜੀਆਈ ਵਿੱਚ ਭਰਤੀ ਕਰਵਾਇਆ ਗਿਆ ਸੀ। ਇਸ ਵਿਅਕਤੀ ਨੂੰ ਛਾਤੀ ਵਿੱਚ ਦਰਦ ਅਤੇ ਸਾਹ ਲੈਣ ਵਿੱਚ ਦਿੱਕਤ ਆ ਰਹੀ ਸੀ ਜਿਸ ਤੋਂ ਬਾਅਦ ਉਸ ਦੀ ਕੋਰੋਨਾ ਦੀ ਜਾਂਚ ਕੀਤੀ ਗਈ ਜੋ ਕਿ ਪਾਜ਼ੀਟਿਵ ਆਈ ਹੈ। ਉਨ੍ਹਾਂ ਕਿਹਾ ਕਿ ਇਸ ਵਿਅਕਤੀ ਨਾਲ ਸੰਪਰਕ ਵਿੱਚ ਰਹਿਣ ਵਾਲੇ ਵਿਅਕਤੀਆਂ ਬਾਰੇ ਪਤਾ ਲਾਇਆ ਜਾ ਰਿਹਾ ਹੈ।
ਇਸ ਕੇਸ ਤੋਂ ਬਾਅਦ ਸੂਬੇ ਵਿੱਚ ਕੋਰੋਨਾ ਨਾਲ ਪੀੜਤ ਲੋਕਾਂ ਦੀ ਗਿਣਤੀ 39 ਹੋ ਗਈ ਹੈ ਜਿਨ੍ਹਾਂ ਵਿੱਚੋਂ 2 ਦੀ ਮੌਤ ਹੋ ਗਈ ਹੈ। ਜਿਨ੍ਹਾਂ ਵਿੱਚੋਂ 19 ਕੇਸ ਨਵਾਂ ਸ਼ਹਿਰ, 7 ਕੇਸ ਮੋਹਾਲੀ, 6 ਹੁਸ਼ਿਆਰਪੁਰ, 5 ਜਲੰਧਰ, 1-1 ਅੰਮ੍ਰਿਤਸਰ ਅਤੇ ਲੁਧਿਆਣਾ ਤੋਂ ਸਾਹਮਣੇ ਆਏ ਹਨ। ਜਿਨ੍ਹਾਂ ਵਿੱਚੋਂ 2 ਦੀ ਮੌਤ ਹੋ ਚੁੱਕੀ ਹੈ ਅਤੇ 1 ਨੂੰ ਸਹੀ ਕਰਾਰ ਦੇ ਕੇ ਘਰ ਭੇਜ ਦਿੱਤਾ ਗਿਆ ਹੈ।