ਮੁਹਾਲੀ:6ਵੇਂ ਪੇਅ ਕਮਿਸ਼ਨ ਨੂੰ ਲੈਕੇ ਡਾਕਟਰਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਅੱਜ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆ ਤੋਂ ਵੱਖ-ਵੱਖ ਡਾ. ਐਸੋਸੀਏਸ਼ਨਾਂ ਮੁਹਾਲੀ ਪਹੁੰਚੀਆਂ। ਇਸ ਮੌਕੇ ਇਨ੍ਹਾਂ ਡਾਕਟਰਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਗੁੱਸੇ ਵਿੱਚ ਆਏ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ।
ਇਸ ਦੌਰਾਨ ਵੱਖ-ਵੱਖ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨੇ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ, ਕਿ ਸਰਕਾਰ ਜੇ ਉਨ੍ਹਾਂ ਦੀ ਮੰਗ ਨੂੰ ਪੂਰੀ ਨਹੀਂ ਕਰਦੀ, ਤਾਂ ਆਉਣ ਵਾਲੇ ਸਮੇਂ ਵਿੱਚ ਵੱਡੇ ਪੱਧਰ ‘ਤੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਹੋਣਗੇ।
ਡਾਕਟਰਾਂ ਦੀ ਮੰਗਾ ਹੈ ਕਿ ਐੱਨ.ਪੀ.ਏ. ਵਿੱਚ ਜੋ ਪੰਜਾਬ ਸਰਕਾਰ ਵੱਲੋਂ ਕਟੌਤੀ ਕੀਤੀ ਜਾ ਰਹੀ ਹੈ। ਉਸ ਨੂੰ ਮੁੜ ਬਹਾਲ ਕੀਤਾ ਜਾਵੇ। ਉਨ੍ਹਾਂ ਨੇ ਕਿਹਾ, ਕਿ ਜੇਕਰ ਪੰਜਾਬ ਸਰਕਾਰ ਜਲਦ ਅਜਿਹਾ ਨਹੀਂ ਕਰਦੀ, ਤਾਂ ਪੰਜਾਬ ਦੇ ਸਾਰੇ ਡਾਕਟਰ ਪਰਮਾਨੈਂਟ ਮੈਡੀਕਲ ਐਂਮਰਜੈਂਸੀ ਸੇਵਾਵਾਂ ਨੂੰ ਬੰਦ ਕਰਕੇ ਸੜਕਾਂ ‘ਤੇ ਉਤਰਨ ਲਈ ਮਜ਼ਬੂਰ ਹੋ ਜਾਣਗੇ।