ਮੋਹਾਲੀ:ਪੰਜਾਬ ਵਿੱਚ ਪਿਛਲੇ ਲੰਬੇ ਸਮੇਂ ਤੋਂ ਪੰਜਾਬ ਦੇ ਜ਼ਿਆਦਾਤਰ ਮੁਲਾਜ਼ਮ ਧਰਨੇ ‘ਤੇ ਹਨ। ਜੋ ਆਪਣੀਆਂ ਮੰਗਾਂ ਨੂੰ ਲੈਕੇ ਪੰਜਾਬ ਸਰਕਾਰ ਖ਼ਿਲਾਫ਼ ਧਰਨੇ ਲਗਾਤਾਰ ਜਾਰੀ ਹਨ। ਪੰਜਾਬ ਵਿੱਚ ਅਧਿਆਪਕਾਂ ਦਾ ਵੀ ਪਿਛਲੇ ਲੰਬੇ ਸਮੇਂ ਤੋਂ ਧਰਨਾ ਜਾਰੀ ਹੈ। ਇਹ ਅਧਿਆਪਕਾਂ ਕੱਚੇ ਤੋਂ ਪੱਕੇ ਹੋਣ ਦੀ ਮੰਗ ਕਰ ਰਹੇ ਹਨ। ਪੰਜਾਬ ਸਕੂਲ ਸਿੱਖਿਆ ਬੋਰਡ ਦੀ ਇਮਾਰਤ ਬਾਹਰ ਕੱਚੇ ਅਧਿਆਪਕਾਂ ਵੱਲੋਂ ਇੱਕ ਮਹੀਨੇ ਤੋਂ ਧਰਨਾ ਦਿੱਤਾ ਜਾ ਰਿਹਾ ਹੈ।
ਉਨ੍ਹਾਂ ਦੇ ਕੁਝ ਸਾਥੀ ਸਿੱਖਿਆ ਬੋਰਡ ਦੀ ਬਿਲਡਿੰਗ ‘ਤੇ ਪੈਟਰੋਲ ਦੀਆਂ ਬੋਤਲਾਂ ਲੈ ਕੇ ਚੜ੍ਹੇ ਹਨ। ਜਦੋਂ ਇਨ੍ਹਾਂ ਨੇ ਸਰਕਾਰ ਨੂੰ ਘੇਰਨ ਦੀ ਤਿਆਰੀ ਕੀਤੀ ਗਈ ਤਾਂ ਪੁਲਿਸ ਵੱਲੋਂ ਜੰਮ ਕੇ ਇਨ੍ਹਾਂ ਅਧਿਆਪਕਾਂ ਦੀ ਡੰਡਾ ਪਰੇਡ ਕੀਤੀ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਦੌਰਾਨ ਇਨ੍ਹਾਂ ਪ੍ਰਦਰਸ਼ਨਕਾਰੀ ਅਧਿਆਪਕਾਂ ਦਾ ਕਹਿਣਾ ਹੈ, ਕਿ ਅਕਾਲੀ-ਭਾਜਪਾ ਸਰਕਾਰ ਦੌਰਾਨ ਜਦੋਂ ਧਰਨੇ ‘ਤੇ ਬੈਠੇ ਸਨ, ਤਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਾਡੇ ਧਰਨੇ ਵਿੱਚ ਸ਼ਾਮਲ ਹੋਏ ਸਨ, ਅਤੇ ਕਿਹਾ ਸੀ, ਕਿ ਤੁਸੀ ਇੱਕ ਬਾਰੀ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣਾ ਦਿਓ, ਮੈਂ ਤੁਹਾਨੂੰ ਸਰਕਾਰ ਬਣੇ ਹੀ ਪੰਜਾਬ ਕੈਬਨਿਟ ਦੀ ਪਹਿਲੀ ਬੈਠਕ ਵਿੱਚ ਪੱਕੇ ਕਰ ਦੇਵੇਗਾ।