ਮੁਹਾਲੀ:ਨਿਜੀ ਹਸਪਤਾਲ ਦੇ ਡਾਕਟਰਾਂ ਨੇ ਕੋਰੋਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਪ੍ਰੈਸ ਕਾਨਫਰੰਸ (Press Conference) ਕੀਤੀ।ਜਿਸ ਵਿੱਚ ਡਾਕਟਰ ਕੋਰੋਨਾ ਦੇ ਨਿਯਮਾਂ ਬਾਰੇ ਦੱਸ ਰਹੇ ਸਨ ਪਰ ਵੀਡੀਓ ਵਿਚ ਸਾਫ਼ ਵਿਖਾਈ ਦੇ ਰਿਹਾ ਹੈ ਕਿ ਦੋ ਡਾਕਟਰਾਂ (Doctors) ਨੇ ਖੁਦ ਹੀ ਮਾਸਕ ਨਹੀਂ ਪਹਿਨਿਆ ਹੋਏ ਸਨ।ਇਸ ਦੌਰਾਨ ਡਾਕਟਰਾਂ ਦਾ ਕਹਿਣਾ ਹੈ ਕਿ ਕੋਰੋਨਾ ਤੋਂ ਬਚਣ ਲਈ ਵੈਕਸੀਨੇਸ਼ਨ ਕਰਵਾਉਣੀ ਅਤਿ ਜ਼ਰੂਰੀ ਹੈ।
ਡਾਕਟਰਾਂ ਦਾ ਕਹਿਣਾ ਹੈ ਕਿ ਘਰ ਤੋਂ ਬਾਹਰ ਨਿਕਲਣ ਸਮੇਂ ਹਮੇਸ਼ਾ ਮਾਸਕ ਪਹਿਣ ਕੇ ਰੱਖੋ ਅਤੇ ਆਪਣੇ ਹੱਥਾਂ ਨੂੰ ਵਾਰ ਵਾਰ ਸਾਬਣ ਨਾਲ ਧੋਵੇ ਤਾਂ ਕੋਰੋਨਾ ਮਹਾਂਮਾਰੀ ਤੋਂ ਬਚਿਆ ਜਾ ਸਕੇ।ਡਾਕਟਰਾਂ ਦਾ ਕਹਿਣਾ ਹੈ ਕਿ ਗ੍ਰੇਸ਼ੀਅਨ ਹਸਪਤਾਲ ਵਿਚ 170 ਆਈਸੀਯੂ ਬੈੱਡ ਉਪਲੱਬਧ ਹਨ।