ਪੰਜਾਬ

punjab

ETV Bharat / state

Cabinet Minister Meet hayer Check players mess: ਖਿਡਾਰੀਆਂ ਦੀ ਮੈੱਸ ਵਿੱਚ ਬਿਨ੍ਹਾਂ ਦੱਸੇ ਪਹੁੰਚ ਗਏ ਮੀਤ ਹੇਅਰ, ਰੋਟੀ ਖਾ ਕੇ ਠੇਕੇਦਾਰ ਦੀ ਲਾ ਦਿੱਤੀ ਕਲਾਸ - ਮੈੱਸ ਦੇ ਠੇਕੇਦਾਰ ਨੂੰ ਲਿਖ ਦਿੱਤਾ ਪੱਤਰ

ਮੁਹਾਲੀ ਵਿੱਚ ਕੈਬਨਿਟ ਮੰਤਰੀ ਮੀਤ ਹੇਅਰ ਵੱਲੋਂ ਖਿਡਾਰੀਆਂ ਦੀ ਮੈਸ ਦੀ ਅਚਨਚੇਤੀ ਚੈਕਿੰਗ ਕੀਤੀ ਹੈ। ਇਸ ਮੌਕੇ ਮੀਤ ਹੇਅਰ ਨੇ ਮਾੜੇ ਖਾਣੇ ਦਾ ਗੰਭੀਰ ਨੋਟਿਸ ਲਿਆ ਹੈ। ਉਨ੍ਹਾਂ ਕਿਹਾ ਕਿ ਖਿਡਾਰੀਆਂ ਦੀ ਸਿਹਤ ਅਤੇ ਡਾਈਟ ਨਾਲ ਕੋਈ ਵੀ ਸਮਝੌਤਾ ਨਹੀਂ ਕੀਤਾ ਜਾਵੇਗਾ। ਖੇਡ ਵਿਭਾਗ ਵੱਲੋਂ ਠੇਕੇਦਾਰ ਨੂੰ ਤਾੜਨਾ ਪੱਤਰ ਜਾਰੀ ਕਰਕੇ ਖਿਡਾਰੀਆਂ ਨੂੰ ਮਿਆਰੀ ਖਾਣਾ ਪਰੋਸਣ ਦੇ ਨਿਰਦੇਸ਼ ਵੀ ਦਿੱਤੇ।

Emergency checking of players' mess by Meet hayer in Mohali
Cabinet Minister Meet hayer Check players mess: ਖਿਡਾਰੀਆਂ ਦੀ ਮੈੱਸ ਵਿੱਚ ਬਿਨ੍ਹਾਂ ਦੱਸੇ ਪਹੁੰਚ ਗਏ ਮੀਤ ਹੇਅਰ, ਰੋਟੀ ਖਾ ਕੇ ਠੇਕੇਦਾਰ ਦੀ ਲਾ ਦਿੱਤੀ ਕਲਾਸ

By

Published : Jan 28, 2023, 7:38 PM IST

ਚੰਡੀਗੜ੍ਹ:ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਮੁਹਾਲੀ ਦੇ ਫੇਜ਼ 9 ਸਥਿਤ ਖੇਡ ਕੰਪਲੈਕਸ ਵਿੱਚ ਪੰਜਾਬ ਇੰਸਟੀਚਿਊਟ ਆਫ ਸਪੋਰਟਸ ਪੀ.ਆਈ.ਐਸ. ਦੇ ਵਿੰਗ ਵਿੱਚ ਮੈਸ ਦੀ ਅਚਨਚੇਤੀ ਚੈਕਿੰਗ ਕੀਤੀ। ਇਸ ਮੌਕੇ ਮੀਤ ਹੇਅਰ ਨੇ ਆਪ ਖਿਡਾਰੀਆਂ ਦੇ ਖਾਣੇ ਵਾਲੇ ਟੇਬਲ ਉੱਤੇ ਰੋਟੀ ਖਾਧੀ ਅਤੇ ਖਿਡਾਰੀਆਂ ਨੂੰ ਪਰੋਸੇ ਜਾ ਰਹੇ ਮਾੜੀ ਕਵਾਲਿਟੀ ਦੇ ਖਾਣੇ ਦਾ ਗੰਭੀਰ ਨੋਟਿਸ ਲਿਆ ਹੈ।

ਖਾਣੇ ਤੇ ਸਮੱਗਰੀ ਦਾ ਲਿਆ ਨੋਟਿਸ:ਖੇਡ ਮੰਤਰੀ ਨੇ ਖੁਦ ਖਾਣਾ ਵੀ ਖਾਧਾ ਅਤੇ ਮੈਸ ਵਿੱਚ ਖਾਣਾ ਤਿਆਰ ਕਰਨ ਲਈ ਰੱਖੀ ਸਮੱਗਰੀ ਦਾ ਨਿਰੀਖਣ ਵੀ ਕੀਤਾ। ਉਨ੍ਹਾਂ ਕਿਹਾ ਕਿ ਮੈਸ ਦਾ ਖਾਣਾ ਬਿਲਕੁਲ ਵੀ ਤਸੱਲੀਬਖ਼ਸ਼ ਨਹੀਂ ਹੈ। ਉਨ੍ਹਾਂ ਖਾਣੇ ਦੇ ਮਾੜੇ ਮਿਆਰ ਅਤੇ ਖਿਡਾਰੀਆਂ ਲਈ ਲੋੜੀਂਦੀ ਪੌਸ਼ਟਿਕ ਖੁਰਾਕ ਦੀ ਕਮੀ ਨੂੰ ਲੈ ਕੇ ਜਿੱਥੇ ਮੌਕੇ ਉਤੇ ਮੌਜੂਦ ਮੈਸ ਕਰਮੀਆਂ ਨੂੰ ਤਾੜਨਾ ਕੀਤੀ, ਉਥੇ ਠੇਕੇਦਾਰ ਨੂੰ ਮੌਕੇ ਉਤੇ ਹੀ ਫੋਨ ਕਰਕੇ ਅਜਿਹਾ ਵਰਤਾਰਾ ਮੁੜ ਨਾ ਸਹਿਣ ਦੀ ਗੱਲ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਖਿਡਾਰੀਆਂ ਦੀ ਸਿਹਤ ਅਤੇ ਡਾਇਟ ਨਾਲ ਕੋਈ ਸਮਝੌਤਾ ਨਹੀਂ ਕਰੇਗੀ। ਉਨ੍ਹਾਂ ਠੇਕੇਦਾਰ ਨੂੰ ਸਪੱਸ਼ਟ ਕੀਤਾ ਕਿ ਅਜਿਹਾ ਦੁਬਾਰਾ ਵਾਪਰਨ ਉਤੇ ਠੇਕਾ ਰੱਦ ਵੀ ਕਰ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ:ਲੋਕ ਇਨਸਾਫ ਪਾਰਟੀ ਤੋਂ ਭਾਜਪਾ ਵਿੱਚ ਸ਼ਾਮਿਲ ਹੋਏ ਸੰਨੀ ਕੈਂਥ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਠੇਕੇਦਾਰ ਨੂੰ ਸਖ਼ਤ ਹਦਾਇਤਾਂ:ਮੀਤ ਹੇਅਰ ਦੇ ਨਿਰਦੇਸ਼ਾਂ ਉਤੇ ਪੀ.ਆਈ.ਐਸ. ਵੱਲੋਂ ਠੇਕੇਦਾਰ ਨੂੰ ਤਾੜਨਾ ਪੱਤਰ ਜਾਰੀ ਕਰਕੇ ਕਿਹਾ ਕਿ ਖਾਣ ਵਾਲੇ ਮਿਆਰੀ ਉਤਪਾਦ ਹੀ ਵਰਤੇ ਜਾਣ ਅਤੇ ਡਾਇਟ ਲਈ ਲਾਜ਼ਮੀ ਪੌਸ਼ਟਿਕ ਭੋਜਨ ਖਿਡਾਰੀਆਂ ਨੂੰ ਪਰੋਸਿਆ ਜਾਣਾ ਯਕੀਨੀ ਬਣਾਇਆ ਜਾਵੇ। ਖੇਡ ਮੰਤਰੀ ਨੇ ਸੂਬੇ ਦੀਆਂ ਸਮੂਹ ਮੈਸਾਂ ਦੇ ਠੇਕੇਦਾਰਾਂ ਨੂੰ ਵੀ ਹਦਾਇਤ ਕੀਤੀ ਕਿ ਉਹ ਅਜਿਹੀ ਚੈਕਿੰਗ ਮੁਹਿੰਮ ਸੂਬੇ ਭਰ ਵਿੱਚ ਜਾਰੀ ਰੱਖਣਗੇ ਅਤੇ ਡਾਇਟ ਵਿੱਚ ਪਾਈ ਜਾਣ ਵਾਲੀ ਘਾਟ ਅਤੇ ਮਾੜੇ ਮਿਆਰਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਖਿਡਾਰੀਆਂ ਨੂੰ ਮਿਲੇ ਸਹੀ ਖੁਰਾਕ:ਉਨ੍ਹਾਂ ਕਿਹਾ ਕਿ ਜੇਕਰ ਖਿਡਾਰੀ ਨੂੰ ਉਚਿਤ ਡਾਇਟ ਹੀ ਨਹੀਂ ਮਿਲੇਗੀ ਤਾਂ ਬਿਹਤਰ ਨਤੀਜੇ ਕਿਵੇਂ ਆਉਣਗੇ। ਜ਼ਿਕਰਯੋਗ ਹੈ ਕਿ ਪੀ.ਆਈ.ਐਸ. ਦੇ ਇਸ ਖੇਡ ਵਿੰਗ ਵਿੱਚ ਹਾਕੀ, ਮੁੱਕੇਬਾਜ਼ੀ, ਕੁਸ਼ਤੀ, ਜੂਡੋ, ਵੇਟਲਿਫਟਿੰਗ, ਬਾਸਕਟਬਾਲ, ਜਿਮਨਾਸਟਿਕ ਦੇ ਕਰੀਬ 350 ਖਿਡਾਰੀ ਸਿਖਲਾਈ ਲੈ ਰਹੇ ਹਨ। ਇਸ ਮੌਕੇ ਖੇਡ ਵਿਭਾਗ ਦੇ ਡਾਇਰੈਕਟਰ ਅਮਿਤ ਤਲਵਾੜ ਵੀ ਹਾਜ਼ਰ ਸਨ।

ABOUT THE AUTHOR

...view details