ਪੰਜਾਬ

punjab

ETV Bharat / state

6ਵੇਂ ਪੇਅ-ਕਮਿਸ਼ਨ ਵਿਰੁੱਧ ਸਰਕਾਰੀ ਵਿਭਾਗਾਂ ਦੇ ਮੁਲਾਜ਼ਮਾਂ ਨੇ ਸੂਬਾ ਸਰਕਾਰ ਵਿਰੁੱਧ ਕੱਢੀ ਰੈਲੀ

ਪੁਰਾਣੀ ਪੈਨਸ਼ਨ ਦੀ ਬਹਾਲੀ ਨੂੰ ਲੈ ਕੇ ਅਤੇ ਹੋਰ ਮੰਗਾਂ ਨੂੰ ਪੂਰਾ ਕਰਵਾਉਣ ਲਈ ਬੁੱਧਵਾਰ ਨੂੰ ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਦੇ ਬੈਨਰ ਹੇਠ ਕਾਰ ਅਤੇ ਮੋਟਰਸਾਈਕਿਲ ਰੈਲੀ ਕੀਤੀ।

ਫ਼ੋਟੋ
ਫ਼ੋਟੋ

By

Published : Jul 8, 2021, 7:40 AM IST

ਮੋਹਾਲੀ: ਆਪਣੀਆਂ ਮੰਗਾਂ ਨੂੰ ਪੂਰਾ ਕਰਵਾਉਣ ਲਈ ਬੁੱਧਵਾਰ ਨੂੰ ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਦੇ ਬੈਨਰ ਹੇਠ ਕਾਰ ਅਤੇ ਮੋਟਰਸਾਈਕਿਲ ਰੈਲੀ ਕੀਤੀ। ਇਹ ਰੈਲੀ ਫੇਸ- 11 ਤੋਂ ਹੁੰਦੀ ਹੋਈ ਫੇਸ- 1 ਸਥਿਤ ਵਾਟਰ ਸਪਲਾਈ ਦਫ਼ਤਰ ਵਿੱਚ ਖ਼ਤਮ ਹੋਈ। ਇਸ ਰੈਲੀ ਵਿੱਚ ਭਾਰੀ ਗਿਣਤੀ ਵਿੱਚ ਵੱਖਰੇ ਸਰਕਾਰੀ ਵਿਭਾਗਾਂ ਵਿੱਚ ਕੰਮ ਕਰਨ ਵਾਲੇ ਕਰਮਚਾਰੀਆਂ ਨੇ ਹਿੱਸਾ ਲਿਆ।

ਰੈਲੀ ਦੌਰਾਨ ਪ੍ਰਰਦਸ਼ਨਕਾਰੀਆਂ ਨੇ ਪੰਜਾਬ ਸਰਕਾਰ ਦੇ ਪੁਤਲੇ ਉੱਤੇ ਪਹਿਲਾਂ ਤੀਵੀਂ ਕਰਮਚਾਰੀਆਂ ਨੇ ਜੰਮ ਕੇ ਚੱਪਲਾਂ ਮਾਰੀਆਂ ਅਤੇ ਉਸ ਦੇ ਬਾਅਦ ਪੁਤਲੇ ਨੂੰ ਫੂੰਕ ਕਰ ਆਪਣੀ ਭੜਾਸ ਕੱਢੀ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਨ੍ਹਾਂ ਦੀ ਮੰਗ ਹੈ ਕਿ ਪੁਰਾਣੀ ਪੈਨਸ਼ਨ ਨੂੰ ਲਾਗੂ ਕੀਤਾ ਜਾਵੇ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ।

ਵੇਖੋ ਵੀਡੀਓ

ਇਹ ਵੀ ਪੜ੍ਹੋ:ਨਹੀਂ ਰਹੇ ਹਿਮਾਚਲ ਪ੍ਰਦੇਸ਼ ਦੇ ਸਾਬਕਾ ਸੀਐਮ ਵੀਰਭੱਦਰ ਸਿੰਘ

ਪੀਐਸਐਮਐਸਯੂ ਮੋਹਾਲੀ ਇਕਾਈ ਦੇ ਪ੍ਰਧਾਨ ਨਵਵਰਿੰਦਰ ਸਿੰਘ ਨੇ ਕਿਹਾ ਕਿ ਸਰਕਾਰੀ ਵਿਭਾਗਾਂ ਵਿੱਚ ਕੰਮ ਕਰਨ ਵਾਲੇ ਕਰਮਚਾਰੀ ਆਪਣੀ ਮੰਗਾਂ ਨੂੰ ਪੂਰਾ ਕਰਵਾਉਣ ਲਈ ਲਗਾਤਾਰ ਸੰਘਰਸ਼ ਕਰ ਰਹੇ ਹਨ ਪਰ ਸਰਕਾਰ ਉਨ੍ਹਾਂ ਦੀ ਮੰਗਾਂ ਨੂੰ ਪੂਰਾ ਨਹੀਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਪੇਅ- ਕਮਿਸ਼ਨ ਵਿੱਚ ਸੋਧ ਕਰਕੇ ਕਰਮਚਾਰੀਆਂ ਦੇ ਹਿਤਾਂ ਵਿੱਚ ਲਾਗੂ ਕਰੇ। ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀ ਮੰਗਾਂ ਨੂੰ ਨਹੀਂ ਮੰਨਿਆ ਤਾਂ ਉਹ ਸ਼ਹੀਦੀਂ ਦੇਣ ਅਤੇ ਆਰ-ਪਾਰ ਦੀ ਲੜਾਈ ਲੜਣ ਲਈ ਪਿੱਛੇ ਨਹੀਂ ਹੱਟਣਗੇ।

ABOUT THE AUTHOR

...view details