ਪੰਜਾਬ

punjab

ETV Bharat / state

ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਲਈ ਫੀਸ ਜਮ੍ਹਾ ਨਾ ਕਰਵਾ ਸਕਣ ਵਾਲੇ ਉਮੀਦਵਾਰਾਂ ਨੂੰ ਇੱਕ ਹੋਰ ਮੌਕਾ - ਪੰਜਾਬ ਸਰਕਾਰ

ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਲਈ ਫੀਸ ਨਾ ਜਮ੍ਹਾਂ ਕਰਵਾ ਸਕਣ ਵਾਲੇ ਉਮੀਦਵਾਰਾਂ ਨੂੰ ਪੰਜਾਬ ਸਰਕਾਰ ਨੇ ਫੀਸ ਜਮ੍ਹਾਂ ਕਰਵਾਉਣ ਦਾ ਇੱਕ ਹੋਰ ਮੌਕਾ ਦਿੱਤਾ ਹੈ।

ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਲਈ ਫੀਸ ਜਮ੍ਹਾ ਨਾ ਕਰਵਾ ਸਕਣ ਵਾਲੇ ਉਮੀਦਵਾਰਾਂ ਨੂੰ ਇੱਕ ਹੋਰ ਮੌਕਾ
ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਲਈ ਫੀਸ ਜਮ੍ਹਾ ਨਾ ਕਰਵਾ ਸਕਣ ਵਾਲੇ ਉਮੀਦਵਾਰਾਂ ਨੂੰ ਇੱਕ ਹੋਰ ਮੌਕਾ

By

Published : Nov 12, 2020, 6:45 AM IST

ਐੱਸ ਏ ਐੱਸ ਨਗਰ: ਪੰਜਾਬ ਸਰਕਾਰ ਨੇ ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਲਈ ਫੀਸ ਨਾ ਜਮ੍ਹਾਂ ਕਰਵਾ ਸਕਣ ਵਾਲੇ ਉਮੀਦਵਾਰਾਂ ਦੀਆਂ ਮੁਸ਼ਕਲਾਂ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਫੀਸ ਜਮ੍ਹਾਂ ਕਰਵਾਉਣ ਦਾ ਇੱਕ ਹੋਰ ਮੌਕਾ ਦਿੱਤਾ ਹੈ।

ਇਸ ਸਬੰਧੀ ਸਕੂਲ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ 6 ਮਾਰਚ 2020 ਨੂੰ ਈ.ਟੀ.ਟੀ. ਅਧਿਆਪਕਾਂ ਦੀਆਂ 2364 ਅਸਾਮੀਆਂ ਲਈ ਇਸ਼ਤਿਹਾਰ ਦਿੱਤਾ ਸੀ। ਇਸ ਵਾਸਤੇ ਬਹੁਤ ਸਾਰੇ ਉਮੀਦਵਾਰਾਂ ਨੇ ਆਨਲਾਈਨ ਅਪਲਾਈ ਕੀਤਾ ਸੀ ਪਰ ਉਹਨਾਂ ਨੇ ਫੀਸ ਨਹੀਂ ਭਰਾਈ ਸੀ। ਅਜਿਹੇ ਉਮੀਦਵਾਰਾਂ ਦੀਆਂ ਸਮੱਸਿਆਵਾਂ ਨੂੰ ਦੇਖਦੇ ਹੋਏ ਸੂਬਾ ਸਰਕਾਰ ਨੇ ਇਹਨਾਂ ਨੂੰ ਫੀਸ ਭਰਨ ਦਾ ਇੱਕ ਹੋਰ ਮੌਕਾ ਦੇਣ ਦਾ ਫੈਸਲਾ ਕੀਤਾ ਹੈ। ਇਹ ਉਮੀਦਵਾਰ 12 ਨਵੰਬਰ ਨੂੰ ਦੁਪਹਿਰ 12 ਵਜੇ ਤੋਂ ਲੈ ਕੇ 13 ਨਵੰਬਰ ਦੁਪਹਿਰ 12 ਵਜੇ ਤੱਕ ਆਨ ਲਾਈਨ ਫੀਸ ਜਮ੍ਹਾਂ ਕਰਵਾ ਸਕਦੇ ਹਨ। ਦੱਸਣਯੋਗ ਹੈ ਕਿ ਇਸ ਸਮੇਂ ਦੌਰਾਨ ਹੋਰ ਕੋਈ ਵੀ ਰਜਿਸਟ੍ਰੇਸ਼ਨ ਨਹੀਂ ਕੀਤੀ ਜਾ ਸਕੇਗੀ।

ABOUT THE AUTHOR

...view details