ਮੁਹਾਲੀ : ਸੰਗਰੂਰ ਦੇ ਲਹਿਰਾਗਾਗਾ ਵਿੱਚ ਦਲਿਤ ਨੌਜਵਾਨ ਨਾਲ ਕੁੱਟਮਾਰ ਅਤੇ ਮੌਤ ਦਾ ਮਾਮਲਾ ਭੱਖਦਾ ਜਾ ਰਿਹਾ ਹੈ। ਲੋਕਾਂ ਵੱਲੋਂ ਮ੍ਰਿਤਕ ਦੇ ਪਰਿਵਾਰ ਨੂੰ ਇਨਸਾਫ਼ ਦਵਾਉਣ ਲਈ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਮਾਮਲੇ ਵਿੱਚ ਵਿਧਾਇਕ ਕੰਵਰ ਸੰਧੂ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਘਟਨਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨਾਲ ਉਨ੍ਹਾਂ ਨੂੰ ਦਿੱਲੀ ਵਿੱਚ ਬੱਸ ਵਿੱਚ ਇੱਕ ਮਹਿਲਾ ਨਾਲ ਬਲਾਤਕਾਰ ਦੀ ਘਟਨਾ ਦੀ ਯਾਦ ਆ ਗਈ।
ਲਹਿਰਾਗਾਗਾ 'ਚ ਮ੍ਰਿਤਕ ਦੇ ਪਰਿਵਾਰ ਨੂੰ ਜਲਦ ਮਿਲਣਾ ਚਾਹੀਦੈ ਮੁਆਵਜ਼ਾ : ਕੰਵਰ ਸੰਧੂ - ਸੰਗਰੂਰ ਦੇ ਲਹਿਰਾਗਾਗਾ 'ਚ ਦਲਿਤ ਨੌਜਵਾਨ ਨਾਲ ਕੁੱਟਮਾਰ
ਲਹਿਰਾਗਾਗਾ 'ਚ ਦਲਿਤ ਨੌਜਵਾਨ ਦੀ ਮੌਤ ਦਾ ਮਾਮਲਾ ਭੱਖਦਾ ਜਾ ਰਿਹਾ ਹੈ। ਇਸ ਮਾਮਲੇ ਵਿੱਚ ਵਿਧਾਇਕ ਕੰਵਰ ਸੰਧੂ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਮ੍ਰਿਤਕ ਦੇ ਪਰਿਵਾਰ ਨੂੰ ਜਲਦ ਮੁਆਵਜ਼ਾ ਦੇਵੇ।
ਸੰਧੂ ਨੇ ਕਿਹਾ ਕਿ ਇਸ ਮਾਮਲੇ ਵਿੱਚ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਮੁਆਵਜ਼ੇ ਦੀ ਮੰਗ ਤਾਂ ਸਰਕਾਰ ਨੂੰ ਤੁਰੰਤ ਹੀ ਮੰਨ ਲੈਣੀ ਚਾਹੀਦੀ ਹੈ, ਕਿਉਂਕਿ ਇਸ ਮਾਮਲੇ ਵਿੱਚ ਜਿੰਨ੍ਹਾਂ ਮੁਆਵਜ਼ਾ ਦਿੱਤਾ ਜਾਵੇ ਉਨ੍ਹਾਂ ਹੀ ਥੋੜ੍ਹਾ ਹੈ। ਜਾਣਕਾਰੀ ਮੁਤਾਬਕ ਲਹਿਰਾਗਾਗਾ 'ਚ ਇੱਕ ਦਲਿਤ ਵਿਅਕਤੀ ਨੂੰ ਉਸੇ ਦੇ ਪਿੰਡ ਦੇ 4 ਵਿਅਕਤੀ ਵੱਲੋਂ ਬੁਰੀ ਤਰ੍ਹਾਂ ਕੁੱਟਿਆ ਗਿਆ, ਜਿਸ ਨਾਲ ਉਸ ਦੀ ਮੌਤ ਹੋ ਗਈ। ਇਸ ਤੋਂ ਬਾਅਦ ਦਲਿਤ ਭਾਈਚਾਰੇ ਵਿੱਚ ਕਾਫੀ ਰੋਸ ਵੇਖਣ ਨੂੰ ਮਿਲ ਰਿਹਾ ਹੈ। ਪ੍ਰਦਰਸ਼ਨਕਾਰੀਆਂ ਵੱਲੋਂ ਪਰਿਵਾਰ ਨੂੰ ਮੁਆਵਜ਼ੇ ਦੀ ਮੰਗ ਦੇ ਨਾਲ ਨਾਲ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ ਹੈ।
ਪ੍ਰਦਰਸ਼ਨਕਾਰੀਆਂ ਵੱਲੋਂ ਸਾਡਾ ਧਰਨਾ ਉਸ ਸਮੇਂ ਤੱਕ ਜਾਰੀ ਰਹੇਗਾ ਜਿਨ੍ਹਾਂ ਸਮੇਂ ਦੇਰ ਤੱਕ ਪੂਰੀਆਂ ਮੰਗਾਂ ਨਹੀਂ ਮੰਨਿਆ ਜਾਂਦੀਆਂ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਜਦ ਤੱਕ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਥੋਂ ਤੱਕ ਨਾ ਮ੍ਰਿਤਕ ਦੀ ਦੇਹ ਦਾ ਪੋਸਟਮਾਰਟਮ ਹੋਵੇਗਾ ਅਤੇ ਨਾ ਹੀ ਸੰਸਕਾਰ ਕੀਤਾ ਜਾਵੇਗਾ।