ਮੋਹਾਲੀ: ਤਿੰਨ ਖੇਤੀਬਾੜੀ ਕਾਲੇ ਕਾਨੂੰਨਾਂ ਦੇ ਖ਼ਿਲਾਫ਼ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਕੀਤੇ ਗਏ 26 ਮਾਰਚ ਨੂੰ ਭਾਰਤ ਬੰਦ ਐਲਾਨ ਚ ਕਿਸਾਨਾਂ ਵੱਲੋਂ ਵੱਖ ਵੱਖ ਜਥੇਬੰਦੀਆਂ ਅਤੇ ਲੋਕਾਂ ਵੱਲੋਂ ਪੂਰਾ ਸਮਰਥਨ ਮਿਲ ਰਿਹਾ ਹੈ। ਦੱਸ ਦਈਏ ਕਿ ਮੋਹਾਲੀ ਜ਼ਿਲ੍ਹੇ ਵਿੱਚ ਵੀ ਬੰਦ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਕਿਸਾਨਾਂ ਵੱਲੋਂ ਰੋਡਜ਼ਾਮ ਕੀਤਾ ਗਿਆ ਹੈ। ਜਿਹੜੇ ਵੀ ਲੋਕ ਬਾਹਰ ਦਿਖ ਰਹੇ ਹਨ ਉਨ੍ਹਾਂ ਨੂੰ ਆਪਣੇ ਘਰਾਂ ਨੂੰ ਵਾਪਸ ਮੋੜਿਆ ਜਾ ਰਿਹਾ ਹੈ। ਇਸ ਦੌਰਾਨ ਕਿਸਾਨਾਂ ਵੱਲੋਂ ਟ੍ਰੈਫਿਕ ਪੂਰੀ ਤਰ੍ਹਾਂ ਨਾਲ ਜਾਮ ਕਰ ਦਿੱਤਾ ਗਿਆ ਹੈ।
ਮੋਹਾਲੀ ਵਿਖੇ ਭਾਰਤ ਬੰਦ ਦੇ ਸੱਦੇ ਨੂੰ ਮਿਲਿਆ ਭਰਾਵਾਂ ਹੁੰਗਾਰਾ
ਤਿੰਨ ਖੇਤੀਬਾੜੀ ਕਾਲੇ ਕਾਨੂੰਨਾਂ ਦੇ ਖ਼ਿਲਾਫ਼ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਕੀਤੇ ਗਏ 26 ਮਾਰਚ ਨੂੰ ਭਾਰਤ ਬੰਦ ਐਲਾਨ ਚ ਕਿਸਾਨਾਂ ਵੱਲੋਂ ਵੱਖ ਵੱਖ ਜਥੇਬੰਦੀਆਂ ਅਤੇ ਲੋਕਾਂ ਵੱਲੋਂ ਪੂਰਾ ਸਮਰਥਨ ਮਿਲ ਰਿਹਾ ਹੈ।
ਮੋਹਾਲੀ ਵਿਖੇ ਭਾਰਤ ਬੰਦ ਦੇ ਸੱਦੇ ਨੂੰ ਮਿਲਿਆ ਭਰਾਵਾਂ ਹੁੰਗਾਰਾ
ਕਾਬਿਲੇਗੌਰ ਹੈ ਕਿ ਕਿਸਾਨ ਸਮਰਥਕਾਂ ਵੱਲੋਂ ਮੋਹਾਲੀ ਦੇ ਫੇਜ਼-6 ਮਦਨਪੁਰ ਚੌਕ, ਸੋਹਾਨਾ ਏਅਰਪੋਰਟ ਰੋਡ ਆਦਿ ਸੜਕਾਂ ਜਿਹੜੀਆਂ ਹਨ ਉਨ੍ਹਾਂ ਨੂੰ ਕਿਸਾਨ ਸਮਰਥਕਾਂ ਵੱਲੋਂ ਜਾਮ ਕਰ ਦਿੱਤੀਆਂ ਗਈਆਂ ਹਨ। ਦੱਸ ਦਈਏ ਕਿ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਕਿਸਾਨ ਲਗਾਤਾਰ ਸੰਘਰਸ਼ ਕਰ ਰਹੇ ਹਨ। ਉਸਦੇ ਹੀ ਮੱਦੇਨਜ਼ਰ ਇਹ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਇਹ ਵੀ ਪੜੋ: ਅਜਨਾਲਾ ਚ ਵੀ ਭਾਰਤ ਬੰਦ ਦੇ ਸੱਦੇ ਨੂੰ ਵਪਾਰ ਮੰਡਲ ਦਾ ਸਮਰਥਨ