ਮੋਹਾਲੀ: ਪੰਜਾਬ ਵਿੱਚ ਜਿੱਥੇ ਭਾਜਪਾ ਦਾ ਸਖ਼ਤ ਵਿਰੋਧ ਜਾਰੀ ਹੈ। ਉਥੇ ਹੀ ਪੰਜਾਬ ਵਿੱਚ ਹਰ ਭਾਜਪਾ ਆਗੂ ਨੂੰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈਦਾ ਹੈ। ਅਜਿਹਾ ਹੀ ਇੱਕ ਹੋਰ ਮਾਮਲਾਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ (Chandigarh University Gharuan) ਵਿੱਚ ਮਾਹੌਲ ਉਸ ਟਾਇਮ ਤਣਾਅਪੂਰਨ ਬਣ ਗਿਆ, ਜਦੋਂ ਕਿਸਾਨ ਸਮਰਥਕਾਂ ਨੂੰ ਅਖ਼ਬਾਰਾਂ ਵਿੱਚ ਛਪੀਆਂ ਖ਼ਬਰਾਂ ਰਾਹੀਂ ਇਹ ਪਤਾ ਲੱਗਿਆ ਕਿ ਦੇਸ਼ ਦੇ ਸਾਰੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਚੰਡੀਗੜ੍ਹ ਯੂਨੀਵਰਸਿਟੀ (Chandigarh University Gharuan) ਵਿੱਚ ਆਪਣੇ ਹੈਲੀਕਾਪਟਰ ਰਾਹੀਂ ਉਤਰਨਾ ਸੀ।
ਜਿਸ ਮਾਮਲੇ ਨੂੰ ਲੈ ਕੇ ਕਿਸਾਨ ਭੜਕ ਗਏ, ਉਨ੍ਹਾਂ ਨੇ ਯੂਨੀਵਰਸਿਟੀ (Chandigarh University Gharuan) ਵਿੱਚ ਦਾਖ਼ਲ ਹੋ ਕੇ ਆਪਣਾ ਰੋਸ ਪ੍ਰਗਟ ਕੀਤਾ, ਹਾਲਾਂਕਿ ਮੌਕੇ ਦੀ ਨਜ਼ਾਕਤ ਨੂੰ ਸਮਝਦੇ ਹੋ,ਏ ਯੂਨੀਵਰਸਿਟੀ ਦੇ ਚਾਂਸਲਰ ਸਤਨਾਮ ਸਿੰਘ ਸੰਧੂ ਨੇ ਆਪਣੀ ਸਫ਼ਾਈ ਵਿੱਚ ਉਨ੍ਹਾਂ ਨੇ ਕਿਹਾ ਕਿ ਇੱਥੇ ਸਿਰਫ਼ ਹੈਲੀਪੈਡ ਬਣਾਇਆ ਗਿਆ ਸੀ 'ਤੇ ਇਨ੍ਹਾਂ ਮੰਤਰੀਆਂ ਨੇ ਅੱਗੇ ਕਿਤੇ ਹੋਰ ਆਪਣੇ ਕੰਮ 'ਤੇ ਜਾਣਾ ਸੀ।
ਜ਼ਿਕਰਯੋਗ ਗੱਲ ਇਹ ਹੈ ਕਿ ਇਹ ਮਾਮਲਾ ਕਿਸਾਨ ਸਮਰਥਕਾਂ ਨੂੰ ਉਦੋਂ ਪਤਾ ਲੱਗਿਆ ਜਦੋਂ ਅਖ਼ਬਾਰਾਂ ਵਿੱਚ ਇਸ ਦਾ ਬਕਾਇਦਾ ਤੌਰ 'ਤੇ ਚੰਡੀਗੜ੍ਹ ਯੂਨੀਵਰਸਿਟੀ ਰਾਹੀਂ ਖੰਡਨ ਕੀਤਾ ਗਿਆ ਸੀ। ਪਰ ਜਿਵੇਂ ਕਿ ਕਿਸਾਨ ਪਿਛਲੇ 1 ਸਾਲ ਤੋਂ ਤਿੰਨ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਲੜਾਈ ਲੜ ਰਹੇ ਹਨ ਤੇ ਭਾਜਪਾ ਸਰਕਾਰ ਦੇ ਖਿਲਾਫ਼ ਸਖ਼ਤ ਵਿਰੋਧ ਕਰ ਰਹੇ ਹਨ।