ਮਾਨਸਾ: ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਖੇਤੀ ਆਰਡੀਨੈਂਸਾਂ ਅਤੇ ਹੁਣ ਸੰਸਦ ਵਿੱਚ ਪੇਸ਼ ਕੀਤੇ ਗਏ ਬਿੱਲਾਂ ਦਾ ਵਿਰੋਧ ਦੇ ਵਿੱਚ ਦੇਸ਼ ਭਰ ਦੇ ਕਿਸਾਨ ਅੰਦੋਲਨ ਕਰ ਰਹੇ ਹਨ। ਖਰੜ ਵਿੱਚ ਵੀ ਕਿਸਾਨ ਜਥੇਬੰਦੀਆਂ, ਖਰੜ ਕੁਰਾਲੀ ਮਾਰਗ ਨੂੰ ਜਾਮ ਕਰਕੇ ਕੇਂਦਰ ਸਰਕਾਰ ਵਿਰੁੱਧ ਪ੍ਰਦਸ਼ਨ ਕੀਤਾ। ਇਸ ਮੌਕੇ ਕਿਸਾਨਾਂ ਨੇ ਸਰਕਾਰ ਵਿਰੁੱਧ ਜਮ ਕੇ ਨਾਅਰੇਬਾਜ਼ੀ ਕੀਤੀ।
ਖੇਤੀ ਆਰਡੀਨੈਂਸ ਦੇ ਖ਼ਿਲਾਫ਼ ਸੜਕਾਂ 'ਤੇ ਉੱਤਰੇ ਕਿਸਾਨਾਂ ਨੇ ਜਾਮ ਕੀਤਾ ਖਰੜ ਕੁਰਾਲੀ ਹਾਈਵੇ ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਕਿ ਤੁਰੰਤ ਇਨ੍ਹਾਂ ਖੇਤੀ ਆਰਡੀਨੈਂਸਾਂ ਨੂੰ ਰੱਦ ਕੀਤਾ ਜਾਵੇ। ਇਸ ਮੌਕੇ ਕਿਸਾਨਾਂ ਨੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਜਲਦ ਹੀ ਇਨ੍ਹਾਂ ਖੇਤੀ ਆਰਡੀਨੈਂਸਾਂ ਨੂੰ ਰੱਦ ਨਾ ਕੀਤਾ ਤਾਂ ਕਿਸਾਨ ਸਰਕਾਰ ਨਾਲ ਸਿੱਧੀ ਲੜਾਈ ਲੜਣਗੇ।
ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਅੱਜ ਬਹੁਤ ਸਾਰੀਆਂ ਜਥੇਬੰਦੀਆਂ ਵੱਲੋਂ ਖੇਤੀ ਆਰਡੀਨੈਂਸਾਂ ਨੂੰ ਰੱਦ ਕਰਵਾਉਣ ਦੇ ਲਈ ਦੇਸ਼ ਭਰ ਦੇ ਵਿੱਚ ਅੰਦੋਲਨ ਕੀਤਾ ਜਾ ਰਿਹਾ ਹੈ। ਕਿਸਾਨਾਂ ਨੇ ਕਿਹਾ ਕਿ ਜੋ ਬਿੱਲ ਸੰਸਦ ਦੇ ਵਿੱਚ ਲਿਆਂਦਾ ਗਿਆ ਹੈ ਉਸ ਨੂੰ ਤੁਰੰਤ ਰੱਦ ਕੀਤਾ ਜਾਵੇ।
ਕਿਸਾਨਾਂ ਨੇ ਕਿਹਾ ਕਿ ਸਰਕਾਰ ਆਪਣੇ ਫਰਜ਼ ਤੋਂ ਭੱਜ ਰਹੀ ਹੈ ਅਤੇ ਕਿਸਾਨਾਂ ਆੜ੍ਹਤੀਆਂ ਅਤੇ ਮਜ਼ਦੂਰਾਂ ਨੂੰ ਪੂੰਜੀਪਤੀਆਂ ਦੇ ਹੱਥੋਂ ਲੁਟਵਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਕਿਸਾਨਾਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਇਨ੍ਹਾਂ ਆਰਡੀਨੈਂਸਾਂ ਨੂੰ ਵਾਪਸ ਨਾ ਲਿਆ ਤਾਂ ਉਹ ਇਸ ਤੋਂ ਵੱਡਾ ਸੰਘਰਸ਼ ਕਰਨਗੇ।