ਪੰਜਾਬ

punjab

ETV Bharat / state

Flying Sikh:ਮਿਲਖਾ ਸਿੰਘ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਪਤਨੀ ਦੀ ਹਾਲਤ ਸਥਿਰ - ਪਤਨੀ ਨੂੰ ਆਕਸੀਜਨ ਦੀ ਲੋੜ

ਇਸ ਦੇ ਚੱਲਦਿਆਂ ਮਿਲਖਾ ਸਿੰਘ ਨੂੰ ਮੋਹਾਲੀ ਦੇ ਫੋਰਟਿਸ ਸੀ। ਇਸ ਦੇ ਨਾਲ ਹੀ ਉਨ੍ਹਾਂ ਦੀ ਪਤਨੀ ਨਿਰਮਲ ਮਿਲਖਾ ਸਿੰਘ ਵੀ ਕੋਰੋਨਾ ਤੋਂ ਪ੍ਰਭਾਵਿਤ ਸੀ, ਜਿਸ ਕਾਰਨ ਉਨ੍ਹਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਸੀ।

ਫਲਾਇੰਗ ਸਿੱਖ ਮਿਲਖਾ ਸਿੰਘ ਨੂੰ ਹਸਪਤਾਲ ਤੋਂ ਮਿਲੀ ਛੁੱਟੀ
ਫਲਾਇੰਗ ਸਿੱਖ ਮਿਲਖਾ ਸਿੰਘ ਨੂੰ ਹਸਪਤਾਲ ਤੋਂ ਮਿਲੀ ਛੁੱਟੀ

By

Published : May 30, 2021, 9:35 PM IST

ਮੋਹਾਲੀ: ਕੋਰੋਨਾ ਦੇ ਚੱਲਿਦਿਆਂ ਸਰਕਾਰ ਵਲੋਂ ਕਈ ਤਰ੍ਹਾਂ ਦੇ ਯਤਨ ਕੀਤੇ ਜਾ ਰਹੇ ਹਨ। ਇਸ ਦੇ ਚੱਲਦਿਆਂ ਕਈ ਨਾਮੀ ਸਖਸ਼ੀਅਤਾਂ ਕੋਰੋਨਾ ਦੀ ਲਪੇਟ 'ਚ ਵੀ ਆਈਆਂ। ਇਸ ਦੇ ਚੱਲਦਿਆਂ ਪਿਛਲੇ ਦਿਨੀਂ ਭਾਰਤ ਦੇ ਸਾਬਕਾ ਦੌੜਾਕ ਮਿਲਖਾ ਸਿੰਘ ਅਤੇ ਉਨ੍ਹਾਂ ਦੇ ਪਰਿਾਵਰਕ ਮੈਂਬਰ ਵੀ ਕੋਰੋਨਾ ਦੀ ਲਪੇਟ 'ਚ ਆ ਗਏ।

ਇਸ ਦੇ ਚੱਲਦਿਆਂ ਮਿਲਖਾ ਸਿੰਘ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਭਰਤੀ ਕਰਵਾਇਆ ਗਿਆ ਸੀ। ਇਸ ਦੇ ਨਾਲ ਹੀ ਉਨ੍ਹਾਂ ਦੀ ਪਤਨੀ ਨਿਰਮਲ ਮਿਲਖਾ ਸਿੰਘ ਵੀ ਕੋਰੋਨਾ ਤੋਂ ਪ੍ਰਭਾਵਿਤ ਸੀ, ਜਿਸ ਕਾਰਨ ਉਨ੍ਹਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਸੀ।

ਪਿਛਲੇ ਕਈ ਦਿਨਾਂ ਤੋਂ ਹਸਪਤਾਲ 'ਚ ਭਰਤੀ ਹੋਣ ਤੋਂ ਬਾਅਦ ਮਿਲਖਾ ਸਿੰਘ ਦੀ ਸਿਹਤ 'ਚ ਸੁਧਾਰ ਹੋਣ ਕਾਰਨ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ 'ਚੋਂ ਡਾਕਟਰਾਂ ਵਲੋਂ ਛੁੱਟੀ ਦੇ ਦਿੱਤੀ ਗਈ। ਡਾਕਟਰਾਂ ਦਾ ਕਹਿਣਾ ਕਿ ਮਿਲਖਾ ਸਿੰਘ ਦੀ ਸਿਹਤ 'ਚ ਸੁਧਾਰ ਹੋ ਰਿਹਾ ਹੈ, ਜਿਸ ਕਾਰਨ ਉਨ੍ਹਾਂ ਨੂੰ ਘਰ ਭੇਜ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਮਿਲਖਾ ਸਿੰਘ ਦੀ ਪਤਨੀ ਨਿਰਮਲ ਮਿਲਖਾ ਸਿੰਘ ਦੀ ਹਾਲਤ ਨੂੰ ਦੇਖਦਿਆਂ ਉਨ੍ਹਾਂ ਨੂੰ ਆਈ.ਸੀ.ਯੂ 'ਚ ਸ਼ਿਫ਼ਟ ਕਰਨਾ ਪਿਆ। ਇਸ ਦੇ ਨਾਲ ਹੀ ਡਾਕਟਰਾਂ ਦਾ ਕਹਿਣਾ ਕਿ ਮਿਲਖਾ ਸਿੰਘ ਦੀ ਪਤਨੀ ਨੂੰ ਆਕਸੀਜਨ ਦੀ ਲੋੜ ਸੀ, ਜਿਸ ਕਾਰਨ ਉਨ੍ਹਾਂ ਨੂੰ ਸ਼ਿਫ਼ਟ ਕੀਤਾ ਗਿਆ ਹੈ, ਪਰ ਇਸ 'ਚ ਘਬਰਾਉਣ ਦੀ ਲੋੜ ਨਹੀਂ, ਉਹ ਵੀ ਜਲਦ ਹੀ ਠੀਕ ਹੋ ਜਾਣਗੇ।

ਇਹ ਵੀ ਪੜ੍ਹੋ:Soldier Suicide case: ਫੌਜ ਦੇ ਤਿੰਨ ਅਧਿਕਾਾਰੀਆਂ ਖ਼ਿਲਾਫ਼ ਮਾਮਲਾ ਦਰਜ

ABOUT THE AUTHOR

...view details