ਮੋਹਾਲੀ : ਨਗਰ ਕੌਂਸਲ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਸਰਗਰਮ ਹਨ। ਇਸ ਦੌਰਾਨ ਵੱਖ-ਵੱਖ ਸਿਆਸੀ ਪਾਰਟੀਆਂ 'ਚ ਫੇਰ-ਬਦਲ ਜਾਰੀ ਹੈ। ਇਸ ਦੇ ਚਲਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀਆਂ ਮੁਸ਼ਕਲਾਂ ਵੱਧ ਸਕਦੀਆਂ ਹਨ। ਕਿਉਂਕਿ ਸਿਹਤ ਮੰਤਰੀ ਦੇ ਜ਼ਿਲ੍ਹਾ ਮੋਹਾਲੀ ਵਿਖੇ ਸਾਬਕਾ ਸਿਵਲ ਸਰਜਨ ਡਾ. ਦਲੇਰ ਮੁਲਤਾਨੀ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ ਹਨ।
ਆਮ ਆਦਮੀ ਪਾਰਟੀ 'ਚ ਸ਼ਮੂਲੀਅਤ ਕਰਨ ਮਗਰੋਂ ਡਾ. ਦਲੇਰ ਮੁਲਤਾਨੀ ਨੇ ਪੰਜਾਬ ਸਰਾਕਰ ਦੇ ਸਿਹਤ ਵਿਭਾਗ ਬਾਰੇ ਕਈ ਖੁਲਾਸੇ ਕੀਤੇ ਹਨ। ਇਸ ਸਬੰਧੀ ਉਨ੍ਹਾਂ ਨੇ ਈਟੀਵੀ ਭਾਰਤ ਦੀ ਪੰਜਾਬ ਟੀਮ ਨਾਲ ਵਿਸ਼ੇਸ਼ ਗੱਲਬਾਤ ਕੀਤੀ।
ਸਵਾਲ : ਸਿਹਤ ਵਿਭਾਗ 'ਚ ਕਿੱਥੇ ਤੇ ਕੀ ਕਮੀਆਂ ਹਨ ?
ਜਵਾਬ: ਡਾ. ਦਲੇਰ ਸਿੰਘ ਮੁਲਤਾਨੀ ਨੇ ਦੱਸਿਆ ਕਿ ਉਨ੍ਹਾਂ ਨੇ ਛੋਟੀ ਡਿਸਪੈਂਸਰੀ ਤੋਂ ਲੈ ਕੇ ਵੱਡੇ ਹਸਪਤਾਲਾਂ 'ਚ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਇੰਨਫਰਾਸਟ੍ਰਕਚਰ ਤਾਂ ਠੀਕ ਹੈ, ਪਰ ਬੇਇਮਾਨੀ ਨਾਲ ਕੰਮ ਹੋਣ ਦੇ ਚਲਦੇ ਪੰਜਾਬ ਦਾ ਸਿਹਤ ਵਿਭਾਗ ਲੀਹਾਂ ਤੋਂ ਉੱਤਰ ਚੁੱਕਾ ਹੈ। ਜੇਕਰ ਸੂਬੇ 'ਚ ਬਿਮਾਰੀਆਂ ਦੀ ਗੱਲ ਕੀਤੀ ਜਾਵੇ ਤਾਂ ਕੈਂਸਰ 'ਚ ਪਹਿਲੇ ਨੰਬਰ 'ਤੇ ਬਲੱਡ, ਹਾਈ ਬਲੱਡ ਪ੍ਰੈਸ਼ਰ ਤੇ ਬਲੱਡ ਸ਼ੂਗਰ ਬਿਮਾਰੀਆਂ 'ਚ ਦੂਜੇ ਨੰਬਰ 'ਤੇ ਹੈ। ਸੂਬੇ 'ਚ ਇਨ੍ਹਾਂ ਬਿਮਾਰੀਆਂ ਨਾਲ ਗ੍ਰਸਤ ਮਰੀਜ਼ਾਂ ਦੀ ਗਿਣਤੀ ਵੱਧ ਹੈ। ਇਸ ਦਾ ਮੁੱਖ ਕਾਰਨ ਭ੍ਰਿਸ਼ਟਾਚਾਰ ਤੇ ਰਿਸ਼ਵਤਖੋਰੀ ਹੈ।
ਸਵਾਲ: ਸਿਹਤ ਮੰਤਰੀ ਮੁਤਾਬਕ ਪੰਜਾਬ 'ਚ ਲਗਾਤਾਰ ਕੰਮ ਜਾਰੀ ਹੈ ?
ਜਵਾਬ :ਸਿਹਤ ਮੰਤਰੀ ਬਲਬੀਰ ਸਿੱਧੂ 'ਤੇ ਨਿਸ਼ਾਨਾ ਸਾਧਦੇ ਹੋਏ ਡਾ.ਦਲੇਰ ਮੁਲਤਾਨੀ ਨੇ ਕਿਹਾ ਕਿ ਡੇਢ ਸਾਲ ਤੋਂ ਵੱਧ ਦਾ ਸਮਾਂ ਉਨ੍ਹਾਂ ਨੂੰ ਸਿਹਤ ਮੰਤਰੀ ਬਣਿਆ ਹੋ ਚੁੱਕਿਆ ਤੇ ਕੋਰੋਨਾ ਮਹਾਂਮਾਰੀ ਦੌਰਾਨ ਆਕਸੀਜਨ ਤੱਕ ਦੇ ਪੈਸੇ ਉਹ ਭ੍ਰਿਸ਼ਟਾਚਾਰ ਕਰ ਖਾ ਚੁੱਕੇ ਹਨ। ਇਸ ਦੀ ਜਾਂਚ ਲਈ ਮੁੱਖ ਮੰਤਰੀ ਨੂੰ ਵੀ ਚਿੱਠੀ ਲਿਖੀ ਗਈ ਸੀ, ਜਿਸ ਬਾਬਤ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਕੋਰੋਨਾ ਦੌਰਾਨ ਬਲਬੀਰ ਸਿੰਘ ਸਿੱਧੂ ਨੇ ਆਪਣੇ ਘਰ ਦੇ ਬਾਹਰ ਕਿਸੇ ਵੀ ਤਰ੍ਹਾਂ ਦੀ ਪਬਲਿਕ ਡੀਲਿੰਗ ਕਰਨ ਤੋਂ ਨਾਂਹ ਕਰ ਦਿੱਤੀ ਸੀ। ਉਨ੍ਹਾਂ ਕਿਹਾ ਕਿ ਸਿਹਤ ਮੰਤਰੀ ਦੀਆਂ ਮੁਸ਼ਕਲਾਂ ਬਾਰੇ ਉਨ੍ਹਾਂ ਨੂੰ ਨਹੀਂ ਪਤਾ, ਪਰ 'ਆਪ' 'ਚ ਸ਼ਮੂਲੀਅਤ ਕਰਨ ਮਗਰੋਂ ਉਹ ਲੋਕਾਂ ਦੀਆਂ ਸਿਹਤ ਸਬੰਧੀ ਮਸ਼ਕਲਾਂ ਜ਼ਰੂਰ ਦੂਰ ਕਰਨਗੇ।
ਸਵਾਲ: ਮੋਹਾਲੀ ਦੇ ਲੋਕਾਂ ਵੱਲੋਂ ਤੁਹਾਨੂੰ ਕਿਸ ਤਰੀਕੇ ਦਾ ਸਾਥ ਮਿਲ ਰਿਹਾ ਹੈ ?
ਜਵਾਬ: ਡਾ. ਮੁਲਤਾਨੀ ਨੇ ਕਿਹਾ ਕਿ ਉਨ੍ਹਾਂ ਵੱਲੋਂ ਕਾਫ਼ੀ ਸਮੇਂ ਤੋਂ ਦਿੱਲੀ ਅੰਦੋਲਨ 'ਚ ਸੇਵਾਵਾਂ ਦਿੱਤੀਆਂ ਜਾ ਰਹੀਆਂ ਸਨ। ਉਨ੍ਹਾਂ ਨੇ ਇੱਕ ਮਿੰਨੀ ਹੋਸਟਲ ਹਸਪਤਾਲ ਦਾ ਸੈਟਅੱਪ ਕੀਤਾ ਸੀ। ਉਨ੍ਹਾਂ ਵੱਲੋਂ ਲਗਾਤਾਰ ਉਥੇ ਕੰਮ ਜਾਰੀ ਹੈ। ਉਨ੍ਹਾਂ ਕਿਹਾ ਕਿ 'ਆਪ' 'ਚ ਸ਼ਾਮਲ ਹੋਣ ਮਗਰੋਂ ਉਨ੍ਹਾਂ ਨੂੰ ਮੋਹਾਲੀ ਦੇ ਲੋਕਾਂ ਵੱਲੋਂ ਚੰਗਾ ਸਮਰਥਨ ਮਿਲ ਰਿਹਾ ਹੈ।
ਸਵਾਲ: ਦਿੱਲੀ ਦਾ ਹੈਲਥ ਮਾਡਲ ਚੰਗਾ ਹੈ ਜਾਂ ਪੰਜਾਬ ਦਾ ?
ਜਵਾਬ: ਡਾ. ਮੁਲਤਾਨੀ ਨੇ ਕਿਹਾ ਕਿ ਦਿੱਲੀ ਦੇ ਹੈਲਥ ਮਾਡਲ ਬਾਰੇ ਉਨ੍ਹਾਂ ਨੂੰ ਜ਼ਿਆਦਾ ਨਹੀਂ ਪਤਾ, ਪਰ ਜੇਕਰ ਪੰਜਾਬ ਦੀ ਗੱਲ ਕੀਤੀ ਜਾਵੇ ਤਾਂ ਪੰਜਾਬ 'ਚ ਇੰਨਫਰਾਸਟ੍ਰਕਚਰ ਪਹਿਲਾਂ ਤੋਂ ਹੀ ਬਣਿਆ ਹੋਇਆ ਹੈ। ਨੈਸ਼ਨਲ ਹੈਲਥ ਮਿਸ਼ਨ ਦੇ ਸਹਿਯੋਗ ਨਾਲ ਮਿਲ ਕੇ ਜੇਕਰ ਪੰਜਾਬ ਸਿਹਤ ਵਿਭਾਗ ਵੱਲੋਂ ਇਮਾਨਦਾਰੀ ਨਾਲ ਕੰਮ ਕੀਤਾ ਜਾਵੇ ਤਾਂ ਲੋਕਾਂ ਨੂੰ ਵਧੀਆ ਸੁਵਿਧਾਵਾਂ ਮਿਲ ਸਕਦੀਆਂ ਹਨ। ਇਨ੍ਹਾਂ ਦੋਹਾਂ ਵਿਭਾਗਾਂ ਵੱਲੋਂ ਆਊਟਪੂਟ ਨਹੀਂ ਕੱਢੀ ਜਾ ਰਹੀ ਹੈ।
ਸਵਾਲ: ਬਲਬੀਰ ਸਿੱਧੂ ਮੁਤਾਬਕ ਸੂਬੇ 'ਚ ਹਰ ਥਾਂ ਡਿਸਪੈਂਸਰੀਆਂ ਤੇ ਵੈਲਨੈਸ ਸੈਂਟਰ ਖੋਲ੍ਹੇ ਜਾ ਰਹੇ ਹਨ?