ਮੁਹਾਲੀ: ਸਾਡੀ ਸਰਕਾਰ ਦੇ ਹਾਕਮਾਂ ਦੀ ਲਾਪਰਵਾਹੀ ਕਰਕੇ ਅਣਗਹਿਲੀ ਕਰਕੇ ਅੱਜ ਸੁਖਬੀਰ ਸਿੰਘ ਬਾਦਲ (Sukhbir Singh Badal) ਵਰਗੇ ਚੰਦੂਮਾਜਰਾ ਵਰਗੇ ਲੋਕਾਂ ਖਿਲਾਫ਼ ਕਾਨੂੰਨੀ ਕਾਰਵਾਈ ਨਹੀਂ ਹੋ ਸਕੀ। ਇਸ ਗੱਲ ਦਾ ਪ੍ਰਗਟਾਵਾ ਅੱਜ ਮੁਹਾਲੀ ਵਿੱਚ ਪੰਜਾਬ ਦੇ ਸਾਬਕਾ ਮੰਤਰੀ ਅਤੇ ਮੁਹਾਲੀ ਵਿਧਾਨ ਸਭਾ (Mohali Vidhan Sabha) ਦੇ ਵਿਧਾਇਕ ਬਲਬੀਰ ਸਿੰਘ ਸਿੱਧੂ (Balbir Singh Sidhu) ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਗਟ ਕੀਤਾ। ਬਲਬੀਰ ਸਿੰਘ ਸਿੱਧੂ ਵਲੋਂ ਆਯੋਜਿਤ ਇਕ ਪ੍ਰੈੱਸ ਕਾਨਫਰੰਸ ਰਾਹੀਂ ਉਹ ਆਪਣੇ ਉੱਤੇ ਲਗਾਏ ਗਏ ਦੋਸ਼ਾਂ ਨੂੰ ਨਕਾਰਦੇ ਹੋਏ ਉਨ੍ਹਾਂ ਕਿਹਾ ਜਿਨ੍ਹਾਂ ਦੋਸ਼ਾਂ ਵਿੱਚ ਵਿਰੋਧੀ ਪਾਰਟੀ ਦੇ ਇਹ ਕਹਿੰਦੇ ਹਨ ਕਿ ਬਲਬੀਰ ਸਿੰਘ ਸਿੱਧੂ (Balbir Singh Sidhu) ਨੇ ਜ਼ਮੀਨਾਂ 'ਤੇ ਕਬਜ਼ੇ ਕੀਤੇ ਹਨ ਤੇ ਨਾਜਾਇਜ਼ ਪ੍ਰਾਪਰਟੀਆਂ ਬਣਾਈਆਂ ਹਨ, ਜੇ ਉਨ੍ਹਾਂ ਖਿਲਾਫ ਕੋਈ ਵੀ ਇਸ ਤਰ੍ਹਾਂ ਦੀ ਪ੍ਰਾਪਰਟੀ ਦਿਖਾ ਦੇਣ ਤਾਂ ਉਹ ਐਫੀਡੈਵਟ ਦੇਣ ਨੂੰ ਵੀ ਤਿਆਰ ਹਨ।
ਆਪਣੇ 'ਤੇ ਲੱਗੇ ਪ੍ਰਾਪਰਟੀ ਦੇ ਦੋਸ਼ਾਂ ਨੂੰ ਮੰਤਰੀ ਸਿੱਧੂ ਨੇ ਨਕਾਰਿਆ
ਸਾਡੀ ਸਰਕਾਰ ਦੇ ਹਾਕਮਾਂ ਦੀ ਲਾਪਰਵਾਹੀ ਕਰਕੇ ਅੱਜ ਸੁਖਬੀਰ ਸਿੰਘ ਬਾਦਲ ਵਰਗੇ, ਚੰਦੂਮਾਜਰਾ ਵਰਗੇ ਲੋਕਾਂ ਖਿਲਾਫ਼ ਕਾਨੂੰਨੀ ਕਾਰਵਾਈ ਨਹੀਂ ਹੋ ਸਕੀ। ਇਸ ਗੱਲ ਦਾ ਪ੍ਰਗਟਾਵਾ ਮੁਹਾਲੀ 'ਚ ਪੰਜਾਬ ਦੇ ਸਾਬਕਾ ਮੰਤਰੀ ਅਤੇ ਮੁਹਾਲੀ ਵਿਧਾਨ ਸਭਾ ਦੇ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਗਟ ਕੀਤਾ। ਬਲਬੀਰ ਸਿੰਘ ਸਿੱਧੂ ਨੇ ਆਯੋਜਿਤ ਇਕ ਪ੍ਰੈੱਸ ਕਾਨਫਰੰਸ ਰਾਹੀਂ ਉਹ ਆਪਣੇ ਉੱਤੇ ਲਗਾਏ ਗਏ ਦੋਸ਼ਾਂ ਨੂੰ ਨਕਾਰਦੇ ਹੋਏ ਕਿਹਾ ਜਿਨ੍ਹਾਂ ਦੋਸ਼ਾਂ ਵਿੱਚ ਵਿਰੋਧੀ ਪਾਰਟੀ ਦੇ ਇਹ ਕਹਿੰਦੇ ਹਨ ਕਿ ਬਲਬੀਰ ਸਿੰਘ ਸਿੱਧੂ ਨੇ ਜ਼ਮੀਨਾਂ 'ਤੇ ਕਬਜ਼ੇ ਕੀਤੇ ਹਨ। ਨਾਜਾਇਜ਼ ਪ੍ਰਾਪਰਟੀ ਦੇ ਮਾਮਲੇ 'ਚ ਬਲਬੀਰ ਸਿੰਘ ਸਿੱਧੂ ਨੇ ਮੀਡੀਆ ਰਾਹੀਂ ਕਿਹਾ ਕਿ ਜੇ ਉਨ੍ਹਾਂ ਦੇ ਖਿਲਾਫ ਕੋਈ ਵੀ ਇਸ ਤਰ੍ਹਾਂ ਦੀ ਪ੍ਰਾਪਰਟੀ ਦਿਖਾ ਦੇਣ ਤਾਂ ਉਹ ਐਫੀਡੇਵਿਟ ਦੇਣ ਨੂੰ ਵੀ ਤਿਆਰ ਹਨ।