ਮੁਹਾਲੀ: ਪੰਜਾਬ ਪੁਲਿਸ ਵੱਲੋਂ ਬੁੱਧਵਾਰ ਨੂੰ ਸ਼ਾਰਪ ਸ਼ੂਟਰ ਸੰਪਤ ਨਹਿਰਾ ਤੇ ਦੀਪਕ ਉਰਫ ਟਿਨੂੰ ਦੇ ਸਾਥੀਆਂ ਨੂੰ ਹਥਿਆਰਾਂ ਸਮੇਤ ਕਾਬੂ ਕਰ ਗ੍ਰਿਫ਼ਤਾਰ ਕੀਤਾ ਗਿਆ। ਇਸ ਮੁਹਿੰਮ ਦੀ ਅਗਵਾਈ ਕਪਤਾਨ ਰਵਜੋਤ ਗਰੇਵਾਲ ਅਤੇ ਡੀਐਸਪੀ ਬਿਕਰਮਜੀਤ ਸਿੰਘ ਬਰਾੜ ਨੇ ਕੀਤੀ।
ਪਹਿਲਾਂ ਵੀ ਦਰਜ ਹਨ ਦੋਸ਼ੀਆਂ ’ਤੇ ਅਪਰਾਧਿਕ ਮਾਮਲੇ
ਐਸਐਸਪੀ ਮੋਹਾਲੀ ਸਤਿੰਦਰ ਸਿੰਘ ਨੇ ਦੱਸਿਆ ਐਸਐਚਓ ਨੂੰ ਭਰੋਸੇ ਯੋਗ ਇਤਲਾਹ ਮਿਲੀ ਸੀ ਕਿ ਨਹਿਰਾ ਗਰੁੱਪ ਦੇ ਨਜਦੀਕੀ ਸਾਥੀ ਕੁਰਾਲੀ ਏਰੀਆ ਵਿਚ ਸਰਗਰਮ ਹਨ ਅਤੇ ਕਿਸੇ ਵੱਡੀ ਵਾਰਦਾਤ ਦੀ ਫਿਰਾਕ ਵਿਚ ਹਨ। ਜਿਨ੍ਹਾਂ ਨੂੰ ਪੁਲਿਸ ਨੇ ਚੌਕਸੀ ਵਰਤਦਿਆਂ ਵਾਰਦਾਤ ਤੋਂ ਪਹਿਲਾਂ ਕਾਬੂ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ। ਦੋਸ਼ੀਆਂ ਦੀ ਪਹਿਚਾਣ ਦਰਸ਼ਨ ਸਿੰਘ ਵਾਸੀ ਅਮਲਾਲਾ, ਥਾਣਾ ਸਿਵਲ ਲਾਈਨ ਭਿਵਾਨੀ ’ਚ ਸਾਲ 2017 ਦੇ ਕਤਲ ਮਾਮਲੇ ’ਚ ਭਗੌੜਾ ਸੀ ਅਤੇ ਮਨੀਸ਼ ਕੁਮਾਰ ਵਿਰੁੱਧ ਥਾਣਾ ਜੁਲਕਾ ਜ਼ਿਲ੍ਹਾ ਪਟਿਆਲਾ ’ਚ ਕਤਲ ਦਾ ਮੁਕੱਦਮਾ ਦਰਜ ਹੈ।