ਪੰਜਾਬ

punjab

ETV Bharat / state

ਮੋਹਾਲੀ ਵਿੱਚ ਝੂਲਾ ਡਿੱਗਣ ਦੇ ਮਾਮਲੇ ਵਿੱਚ FIR ਦਰਜ, ਘੱਟ ਦਿਲ ਵਾਲੇ ਨਾ ਦੇਖਣ ਇਹ ਵੀਡੀਓ - ਮੋਹਾਲੀ ਦੇ ਵਿੱਚ ਝੂਲਾ

ਮੋਹਾਲੀ ਦੇ ਦੁਸ਼ਹਿਰਾ ਗਰਾਉਂਡ ਵਿੱਚ ਚੱਲ ਰਹੇ ਮੇਲੇ ਵਿੱਚ ਲੱਗੇ ਝੂਲੇ ਵਿੱਚ ਤਕਨੀਕੀ ਖਰਾਬੀ ਆਉਣ ਕਾਰਨ ਝੂਲਾ ਹੇਠਾਂ ਡਿੱਗ (Giant Swing falls) ਗਿਆ। ਇਸ ਹਾਦਸੇ ਕਾਰਨ ਕਈ ਵਿਅਕਤੀ ਜ਼ਖਮੀ ਹੋ ਗਏ। ਪੁਲਿਸ ਨੇ ਕਾਰਵਾਈ ਕਰਦੇ ਹੋਏ ਮੇਲੇ ਦੇ ਪ੍ਰਬੰਧਕਾਂ ਖਿਲਾਫ ਥਾਣਾ ਫੇਜ਼ 8 ਵਿੱਚ ਮਾਮਲਾ ਦਰਜ ਕਰ ਲਿਆ ਹੈ।

Giant Swing falls in the Dussehra ground of Mohali
ਮੋਹਾਲੀ ਦੇ ਵਿੱਚ ਝੂਲਾ ਡਿੱਗਣ ਕਾਰਨ ਵਾਪਰਿਆ ਹਾਦਸਾ

By

Published : Sep 5, 2022, 6:24 AM IST

Updated : Sep 5, 2022, 12:20 PM IST

ਮੋਹਾਲੀ: ਜ਼ਿੁਲ੍ਹੇ ਦੇ ਦੁਸ਼ਹਿਰਾ ਗਰਾਉਂਡ ਵਿੱਚ ਚੱਲ ਰਹੇ ਮੇਲੇ ਵਿੱਚ ਲੱਗੇ ਝੂਲੇ ਵਿੱਚ ਤਕਨੀਕੀ ਖਰਾਬੀ ਕਾਰਨ ਝੂਲਾ ਉੱਪਰ ਤੋਂ ਸਿੱਧਾ ਹੇਠਾਂ ਆ ਗਿਆ, ਜਿਸ ਕਾਰਨ ਇੱਕ ਵੱਡਾ ਹਾਦਸਾ ਵਾਪਸ ਗਿਆ। ਖੁਸ਼ਕਿਸਮਤੀ ਨਾਲ ਲੋਕਾਂ ਦੇ ਮਾਮੂਲੀ ਸੱਟਾਂ ਲੱਗੀਆਂ ਹਨ ਤੇ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ ਹੈ।

ਇਹ ਵੀ ਪੜੋ:ਡੇਰਾ ਬਿਆਸ ਕੋਲ ਖੂਨੀ ਝੜਪ, ਡੇਰਾ ਬਿਆਸ ਸਮਰਥਕਾਂ ਤੇ ਨਿਹੰਗ ਸਿੰਘਾਂ ਵਿਚਕਾਰ ਝੜਪ, ਕਈ ਜ਼ਖਮੀ

ਮੋਹਾਲੀ ਦੇ ਵਿੱਚ ਝੂਲਾ ਡਿੱਗਣ ਕਾਰਨ ਵਾਪਰਿਆ ਹਾਦਸਾ

15 ਤੋਂ 16 ਵਿਅਕਤੀ ਹੋਏ ਜ਼ਮਖੀ: ਇਸ ਹਾਦਸੇ ਤੋਂ ਬਾਅਦ ਪੁਲਿਸ ਮੌਕੇ ਉੱਤੇ ਪਹੁੰਚ ਗਈ ਹੋ ਕਿ ਮਾਮਲੇ ਦੀ ਜਾਂਚ ਕਰ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ਵਿੱਚ ਬੱਚਿਆਂ ਅਤੇ ਔਰਤਾਂ ਸਮੇਤ ਕਰੀਬ 15 ਤੋਂ 16 ਵਿਅਕਤੀ ਜ਼ਮਖੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਲੋਕਾਂ ਨੇ ਦੱਸਿਆ ਕਿ ਝੂਲੇ ਲੋਕਾਂ ਨਾਲ ਭਰਿਆ ਹੋਇਆ ਸੀ, ਅਚਾਨਕ ਝੂਲਾ ਉਪਰ ਜਾਂਦਾ ਜਾਂਦਾ ਰੁਕ ਗਿਆ ਅਤੇ ਹੇਠਾਂ ਡਿੱਗ ਗਿਆ।

ਦੱਸ ਦਈਏ ਕਿ ਪਿਛਲੇ ਕਈ ਦਿਨਾਂ ਤੋਂ ਮੋਹਾਲੀ ਦੇ ਫੇਜ਼ 8 ਵਿੱਚ ਇੱਕ ਮੇਲਾ ਲੱਗਿਆ ਹੋਇਆ ਸੀ, ਇਸ ਮੇਲੇ ਵਿੱਚ ਕਈ ਤਰ੍ਹਾਂ ਦੇ ਝੂਲੇ ਲੱਗਦੇ ਹਨ ਤੇ ਬੀਤੇ ਦਿਨ ਹੀ ਇੱਕ ਵੱਖਰੀ ਕਿਸਮ ਦਾ ਝੂਲਾ ਲਗਾਇਆ ਗਿਆ ਹੈ, ਜੋ ਕਿ ਜ਼ਮੀਨ ਤੋਂ ਕਰੀਬ 30 ਫੁੱਟ ਉੱਪਰ ਜਾਂਦਾ ਹੈ।

ਝੂਲਾ ਡਿੱਗਣ ਕਾਰਨ ਵਾਪਰਿਆ ਹਾਦਸਾ

ਮੇਲੇ ਦੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ:ਉਥੇ ਹੀ ਪੁਲਿਸ ਨੇ ਕਾਰਵਾਈ ਕਰਦੇ ਹੋਏ ਮੇਲੇ ਦੇ ਪ੍ਰਬੰਧਕਾਂ ਖਿਲਾਫ ਥਾਣਾ ਫੇਜ਼ 8 ਵਿੱਚ ਮਾਮਲਾ ਦਰਜ ਕਰ ਲਿਆ ਹੈ ਤੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜੋ:ਭਾਗਵਤ ਗੀਤਾ ਦਾ ਸੰਦੇਸ਼

Last Updated : Sep 5, 2022, 12:20 PM IST

ABOUT THE AUTHOR

...view details