ਮੋਹਾਲੀ: ਮੋਹਾਲੀ ਦੇ ਪਿੰਡ ਕੁਰਾਲੀ ਦੇ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਦੋ ਵਿਦਿਆਰਥੀਆਂ ਨੇ ਗੁਵਹਾਟੀ ਵਿਖੇ ਰਹੇ ਖੇਲੋ ਇੰਡੀਆ ਯੂਥ ਗੇਮਜ਼ 2020 ਵਿੱਚੋਂ ਫੁੱਟਬਾਲ ਮੈਚ 'ਚੋਂ ਗੋਲਡ ਮੈਡਲ ਹਾਸਲ ਕੀਤਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਖ਼ਾਲਸਾ ਸਕੂਲ ਦੇ ਪ੍ਰਿੰਸੀਪਲ ਸੁਪਿੰਦਰ ਸਿੰਘ ਨੇ ਦੱਸਿਆ ਕਿ ਗੁਵਹਾਟੀ ਵਿੱਖੇ ਹੋ ਰਹੇ ਟੂਰਨਾਮੈਂਟ ਵਿੱਚ ਪੰਜਾਬ ਦੀ ਟੀਮ ਚੋਣ ਸਮੇਂ ਜ਼ਿਲ੍ਹਾ ਮੋਹਾਲੀ ਦੇ ਖ਼ਾਲਸਾ ਵਾਰੀਅਰਸ ਕਲੱਬ ਦੇ ਦੋ ਖਿਡਾਰੀਆਂ ਨੂੰ ਚੁਣਿਆ ਗਿਆ।
ਖੇਲੋ ਇੰਡੀਆ ਟੂਰਨਾਮੈਂਟ 'ਚ ਗੋਲਡ ਮੈਡਲ ਜੇਤੂ ਖਿਡਾਰੀਆਂ ਦਾ ਕੀਤਾ ਗਿਆ ਸਨਮਾਨ
ਪਿੰਡ ਕੁਰਾਲੀ ਦੇ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਦੋ ਵਿਦਿਆਰਥੀਆਂ ਨੇ ਗੁਵਹਾਟੀ ਵਿਖੇ ਰਹੇ ਖੇਲੋ ਇੰਡੀਆ ਯੂਥ ਗੇਮਜ਼ 2020 ਵਿੱਚੋਂ ਫੁੱਟਬਾਲ ਮੈਚ 'ਚੋਂ ਗੋਲਡ ਮੈਡਲ ਹਾਸਲ ਕੀਤਾ ਹੈ।
ਫ਼ੋਟੋ
ਹੋਰ ਪੜ੍ਹੋ: NZvsIND: ਭਾਰਤ ਨੇ ਪੰਜ ਮੈਚਾਂ ਦੀ ਟੀ-20 ਸੀਰੀਜ਼ ਕੀਤੀ ਆਪਣੇ ਨਾਂਅ
ਇਸ ਟੂਰਨਾਮੈਂਟ ਵਿੱਚ ਖੇਡਦੇ ਹੋਏ ਪਰਨੀਤ ਸਿੰਘ ਅਤੇ ਹਰਮਨਜੋਤ ਸਿੰਘ ਨੇ ਫੁੱਟਬਾਲ ਦੇ ਮੈਚਾਂ ਵਿੱਚ ਵਧੀਆ ਪ੍ਰਦਰਸ਼ਨ ਕੀਤਾ, ਜਿਸ ਕਰਕੇ ਪੰਜਾਬ ਦੀ ਟੀਮ ਟੂਰਨਾਮੈਂਟ ਵਿੱਚ ਗੋਲਡ ਮੈਡਲ ਹਾਸਲ ਕਰ ਸਕੀ ਹੈ। ਉਨ੍ਹਾਂ ਦੱਸਿਆ ਕਿ ਇਹ ਸਭ ਕੁਝ ਕੋਚ ਗੁਰਜੀਤ ਸਿੰਘ ਦੀ ਮਿਹਨਤ ਸਦਕਾ ਹੋਇਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵੇਂ ਖਿਡਾਰੀਆਂ ਨੇ ਗੋਲਡ ਮੈਡਲ ਹਾਸਲ ਕਰ ਪੂਰੇ ਇਲਾਕੇ ਦਾ ਨਾਂਅ ਰੋਸ਼ਨ ਕੀਤਾ ਹੈ ਤੇ ਇਨ੍ਹਾਂ ਖਿਡਾਰੀਆਂ ਦਾ ਸਨਮਾਨ ਖ਼ਾਲਸਾ ਸਕੂਲ ਕੁਰਾਲੀ ਵਿੱਖੇ ਕੀਤਾ ਗਿਆ ਹੈ।