ਪੰਜਾਬ

punjab

ETV Bharat / state

77 ਨਵੀਆਂ ਐਂਬੂਲੈਂਸਾਂ ਨੂੰ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦਿੱਤੀ ਹਰੀ ਝੰਡੀ

ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਪਹਿਲੇ ਪੜਾਅ ਵਿੱਚ 77 ਐਂਬੂਲੈਂਸਾਂ ਦਾ ਆਰਡਰ ਦਿੱਤਾ ਗਿਆ ਹੈ, ਜਿਨ੍ਹਾਂ ਵਿੱਚੋਂ ਜ਼ਿਲ੍ਹਿਆਂ ਨੂੰ ਪਹਿਲਾਂ ਹੀ 17 ਐਡਵਾਂਸ ਲਾਈਫ ਸਪੋਰਟ (ਏ.ਐੱਲ.ਐੱਸ.) ਐਂਬੂਲੈਂਸਾਂ ਦਿੱਤੀਆਂ ਜਾ ਚੁੱਕੀਆਂ ਹਨ।

ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ
ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ

By

Published : Aug 14, 2020, 7:45 PM IST

ਮੋਹਾਲੀ: ਕੋਵਿਡ ਮਹਾਂਮਾਰੀ ਦੇ ਮੁਸ਼ਕਿਲ ਸਮੇਂ ਦੌਰਾਨ ਮਰੀਜ਼ਾਂ ਨੂੰ ਤੁਰੰਤ ਐਮਰਜੈਂਸੀ ਕਰਵਾਉਣਾ ਸੇਵਾਵਾਂ ਮੁਹੱਈਆ ਤੇ ਉਸ ਨੂੰ ਯਕੀਨੀ ਬਣਾਉਣ ਲਈ 77 ਨਵੀਆਂ ਐਂਬੂਲੈਂਸਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ। ਇਹ ਜਾਣਕਾਰੀ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦਿੱਤੀ। ਸਿਹਤ ਮੰਤਰੀ ਨੇ ਮੋਹਾਲੀ ਤੋਂ 15 ਬੇਸਿਕ ਲਾਈਫ਼ ਸਪੋਰਟ (ਬੀਐਲਐਸ) ਐਂਬੂਲੈਂਸਾਂ ਨੂੰ ਹਰੀ ਝੰਡੀ ਦਿੱਤੀ।

ਇਸ ਦੌਰਾਨ ਸਿੱਧੂ ਨੇ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਐਂਬੂਲੈਂਸਾਂ ਦੀ ਘਾਟ ਨੂੰ ਪੂਰਾ ਕਰਨ ਲਈ ਕੈਪਟਨ ਸਰਕਾਰ ਨੇ 100 ਹੋਰ ਐਂਬੂਲੈਂਸਾਂ ਖਰੀਦਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪਹਿਲੇ ਪੜਾਅ ਵਿੱਚ 77 ਐਂਬੂਲੈਂਸਾਂ ਦਾ ਆਰਡਰ ਦਿੱਤਾ ਗਿਆ ਹੈ, ਜਿਨ੍ਹਾਂ ਵਿੱਚੋਂ ਜ਼ਿਲ੍ਹਿਆਂ ਨੂੰ ਪਹਿਲਾਂ ਹੀ 17 ਐਡਵਾਂਸ ਲਾਈਫ ਸਪੋਰਟ (ਏ.ਐੱਲ.ਐੱਸ.) ਐਂਬੂਲੈਂਸਾਂ ਦਿੱਤੀਆਂ ਜਾ ਚੁੱਕੀਆਂ ਹਨ। ਇਹ ਏਐਲਐਸ ਐਂਬੂਲੈਂਸਾਂ ਸੁਰੱਖਿਆ ਉਪਕਰਣਾਂ ਜਿਵੇਂ ਵੈਂਟੀਲੇਟਰਸ, ਡਿਫਾਈਬ੍ਰਿਲੇਟਰਸ, ਮਲਟੀ-ਪੈਰਾ ਪੇਸ਼ੈਂਟ ਮੋਨੀਟਰ, ਸੱਕਸ਼ਨ ਮਸ਼ੀਨ, ਨੇਬੁਲਾਈਜ਼ਰਜ਼ ਆਦਿ ਨਾਲ ਪੂਰੀ ਤਰ੍ਹਾਂ ਲੈਸ ਹਨ।

ਸਿੱਧੂ ਨੇ ਕਿਹਾ ਕਿ ਅੱਜ ਤੋਂ 60 ਬੀਐਲਐਸ ਐਂਬੂਲੈਂਸਾਂ ਦੀ ਡਿਲੀਵਰੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ ਅਤੇ ਪਹਿਲੀਆਂ 15 ਐਂਬੂਲੈਂਸਾਂ ਕਾਰਜ ਵਿੱਚ ਲਗਾ ਦਿੱਤੀਆਂ ਗਈਆਂ ਹਨ। ਬਾਕੀ ਐਂਬੂਲੈਂਸਾਂ ਅਗਸਤ 2020 ਦੇ ਅੰਤ ਤੱਕ ਉਪਲਬਧ ਕਰਵਾ ਦਿੱਤੀਆਂ ਜਾਣਗੀਆਂ। ਕੋਵਿਡ ਮਹਾਂਮਾਰੀ ਵਿਰੁੱਧ ਲੜਾਈ ਵਿੱਚ ਇਹ ਐਂਬੂਲੈਂਸਾਂ ਕਾਫੀ ਮਹੱਤਵਪੂਰਨ ਸਾਬਿਤ ਹੋ ਰਹੀਆਂ ਹਨ ਕਿਉਂਕਿ ਇਨ੍ਹਾਂ ਜ਼ਰੀਏ ਗੰਭੀਰ ਮਰੀਜ਼ਾਂ ਨੂੰ ਸਮੇਂ ਸਿਰ ਲੋੜੀਂਦੀਆਂ ਸਿਹਤ ਸੰਸਥਾਵਾਂ ਵਿੱਚ ਪਹੁੰਚਾਇਆ ਜਾ ਰਿਹਾ ਹੈ।

ਸਿੱਧੂ ਨੇ ਕਿਹਾ ਕਿ ਐਮਰਜੈਂਸੀ ਐਂਬੂਲੈਂਸਾਂ ਸ਼ਹਿਰੀ ਖੇਤਰਾਂ ਵਿੱਚ 20 ਮਿੰਟ ਅਤੇ ਪੇਂਡੂ ਖੇਤਰਾਂ ਵਿੱਚ 30 ਮਿੰਟਾਂ ਦੇ ਅੰਦਰ ਅੰਦਰ ਮਿਥੇ ਸਥਾਨ ‘ਤੇ ਪਹੁੰਚ ਜਾਂਦੀਆਂ ਹਨ। ਸਿਹਤ ਮੰਤਰੀ ਨੇ ਕਿਹਾ ਕਿ ਇਸ ਸਮੇਂ ਜਦੋਂ ਪੰਜਾਬ ਵਿੱਚ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਵੱਧ ਰਹੀ ਹੈ, ਇਨ੍ਹਾਂ ਨਵੀਆਂ ਐਂਬੂਲੈਂਸਾਂ ਨਾਲ ਕੋਵਿਡ ਮਹਾਂਮਾਰੀ ਵਿਰੁੱਧ ਲੜਾਈ ਦੀਆਂ ਕੋਸ਼ਿਸ਼ਾਂ ਨੂੰ ਹੋਰ ਬਲ ਮਿਲੇਗਾ।

ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਗੇ ਕਿਹਾ ਕਿ ਨਵੀਂਆਂ ਏਐਲਐਸ ਅਤੇ ਬੀਐਲਐਸ ਐਂਬੂਲੈਂਸਾਂ ਸਾਹ ਅਤੇ ਹੋਰ ਗੰਭੀਰ ਬਿਮਾਰੀ ਵਾਲੇ ਮਰੀਜ਼ਾਂ ਲਈ ਜੀਵਨ ਰੱਖਿਅਕ ਸਾਬਤ ਹੋਣਗੀਆਂ। ਜ਼ਿਕਰਯੋਗ ਹੈ ਕਿ ਮਾਰਚ ਤੋਂ ਜੁਲਾਈ 2020 ਤੱਕ ਐਂਬੂਲੈਂਸ 108 ਜ਼ਰੀਏ ਕੋਵਿਡ ਨਾਲ ਜੁੜੇ 25177 ਕੇਸਾਂ ਦਾ ਨਿਪਟਾਰਾ ਕੀਤਾ ਗਿਆ, ਉਨ੍ਹਾਂ ਕਿਹਾ ਕਿ ਨਵੀਆਂ ਐਂਬੂਲੈਂਸਾਂ ਤੋਂ ਇਲਾਵਾ ਇਸ ਵੇਲੇ ਸੂਬੇ ਵਿੱਚ 19 ਏਐਲਐਸ ਅਤੇ 223 ਬੀਐਲਐਸ ਐਂਬੂਲੈਂਸਾਂ ਕਾਰਜਸ਼ੀਲ ਹਨ, ਜਿਹੜੀਆਂ ਲੋੜੀਂਦੀਆਂ ਥਾਵਾਂ ‘ਤੇ ਉਪਲਬਧ ਹਨ। ਇਸ ਦੇ ਨਾਲ ਹੀ '108' ਐਮਰਜੈਂਸੀ ਰਿਸਪਾਂਸ ਸਿਸਟਮ (ਈਆਰਐਸ) ਨਾਲ ਜੁੜੀਆਂ ਹੋਈਆਂ ਹਨ।

ABOUT THE AUTHOR

...view details