ਪੰਜਾਬ

punjab

ETV Bharat / state

ਹਾਈ ਕੋਰਟ ਨੇ ਸ਼੍ਰੋਮਣੀ ਕਮੇਟੀ ਦੇ ਹੁਕਮਾਂ ਉੱਤੇ ਲਾਈ ਰੋਕ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਐੱਸਜੀਪੀਸੀ ਨੂੰ ਗੁਰਦੁਆਰਾ ਕਲਗੀਧਰ ਦੇ ਪ੍ਰਬੰਧਾਂ ਨੂੰ ਆਪਣੇ ਅਧੀਨ ਲੈਣ ਦੇ ਹੁਕਮਾਂ ਉੱਤੇ ਰੋਕ ਲਗਾਈ ਹੈ।

ਹਾਈਕੋਰਟ ਨੇ ਸ਼੍ਰੋਮਣੀ ਕਮੇਟੀ ਦੇ ਹੁਕਮਾਂ ਉੱਤੇ ਲਾਈ ਰੋਕ, ਪੜ੍ਹੋ ਪੂਰੀ ਖ਼ਬਰ
ਹਾਈਕੋਰਟ ਨੇ ਸ਼੍ਰੋਮਣੀ ਕਮੇਟੀ ਦੇ ਹੁਕਮਾਂ ਉੱਤੇ ਲਾਈ ਰੋਕ, ਪੜ੍ਹੋ ਪੂਰੀ ਖ਼ਬਰ

By

Published : Jul 16, 2020, 10:57 PM IST

ਮੋਹਾਲੀ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਫ਼ੇਜ਼ 4 ਦੇ ਗੁਰਦੁਆਰਾ ਕਲਗੀਧਰ ਸਿੰਘ ਸਭਾ ਦਾ ਪ੍ਰਬੰਧ ਗੁਰਦੁਆਰਾ ਅੰਬ ਸਾਹਿਬ ਨੂੰ ਦੇਣ ਦੇ ਹੁਕਮ ਦਿੱਤੇ ਸਨ, ਪਰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਐੱਸ.ਜੀ.ਪੀ.ਸੀ ਦੇ ਇਸ ਹੁਕਮ ਉੱਤੇ ਰੋਕ ਲਾ ਦਿੱਤੀ ਹੈ।

ਜਾਣਕਾਰੀ ਮੁਤਾਬਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 8 ਜੁਲਾਈ ਨੂੰ ਗੁਰਦੁਆਰਾ ਕਲਗੀਧਰ ਸਿੰਘ ਸਭ ਦੇ ਪ੍ਰਬੰਧਾਂ ਨੂੰ ਸ਼੍ਰੋਮਣੀ ਕਮੇਟੀ ਦੇ ਹਵਾਲੇ ਕਰ ਕੇ ਗੁਰਦੁਆਰਾ ਅੰਬ ਸਾਹਿਬ ਦੇ ਮੈਨੇਜਰ ਅਤੇ ਚਾਰ ਮੈਂਬਰੀ ਸਬ-ਕਮੇਟੀ ਨੂੰ ਦੇਣ ਦੇ ਹੁਕਮ ਦਿੱਤੇ ਸਨ।

ਸ਼੍ਰੋਮਣੀ ਕਮੇਟੀ ਵੱਲੋਂ ਇਸ ਦੇ ਲਈ ਇੱਕ 4 ਮੈਂਬਰੀ ਸਬ-ਕਮੇਟੀ ਬਣਾਈ ਗਈ ਸੀ, ਜਿਸ ਵਿੱਚ ਕਾਰਜਕਾਰੀ ਮੈਂਬਰ ਜਸਮੇਰ ਸਿੰਘ ਲੱਛਰੂ, ਜਰਨੈਲ ਸਿੰਘ, ਬੀਬੀ ਪਰਮਜੀਤ ਕੌਰ ਅਤੇ ਸੁਖਮਿੰਦਰ ਸਿੰਘ ਸ਼ਾਮਲ ਹਨ।

ਪਰ ਗੁਰਦੁਆਰਾ ਕਲਗੀਧਰ ਸਿੰਘ ਸਭ ਦੀ ਪ੍ਰਬੰਧਕ ਕਮੇਟੀ ਅਤੇ ਪ੍ਰਧਾਨ ਜਤਿੰਦਰ ਪਾਲ ਸਿੰਘ ਨੇ ਇਨ੍ਹਾਂ ਵਿਰੁੱਧ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਖ਼ਲ ਕੀਤੀ ਸੀ।

ਜਤਿੰਦਰ ਪਾਲ ਸਿੰਘ ਨੇ ਕਿਹਾ ਹੈ ਕਿ ਸ਼੍ਰੋਮਣੀ ਕਮੇਟੀ ਇਸ ਗੁਰਦੁਆਰੇ ਦੇ ਪ੍ਰਬੰਧ ਦੇ ਸਬੰਧ ਵਿੱਚ ਹੁਕਮ ਨਹੀਂ ਦੇ ਸਕਦੀ, ਕਿਉਂਕਿ ਇਹ ਗੁਰਦੁਆਰਾ ਸਿੱਖ ਗੁਰਦੁਆਰਾ ਐਕਟ 1925 ਦੇ ਤਹਿਤ ਸੂਚਿਤ ਨਹੀਂ ਕੀਤਾ ਗਿਆ ਹੈ।

ਜਤਿੰਦਰ ਪਾਲ ਵੱਲੋਂ ਪਾਈ ਗਈ ਪਟੀਸ਼ਨ ਉੱਤੇ ਹਾਈ ਕੋਰਟ ਨੇ ਐੱਸਜੀਪੀਸੀ ਨੂੰ 27 ਅਕਤੂਬਰ ਦਾ ਨੋਟਿਸ ਜਾਰੀ ਕਰ ਉਸ ਦੇ ਹੁਕਮਾਂ ਉੱਤੇ ਰੋਕ ਲਗਾ ਦਿੱਤੀ ਹੈ।

ਜ਼ਿਕਰਯੋਗ ਹੈ ਕਿ ਕੁੱਝ ਸਮਾਂ ਪਹਿਲਾਂ ਗੁਰਦੁਆਰਾ ਕਲਗੀਧਰ ਸਿੰਘ ਸਭਾ ਦੇ ਪ੍ਰਧਾਨ ਜਤਿੰਦਰਪਾਲ ਸਿੰਘ ਉੱਤੇ ਨਿਯਮਾਂ ਦੀ ਉਲੰਘਣਾ ਦੇ ਦੋਸ਼ਾਂ ਨੂੰ ਲੈ ਕੇ ਵਿਵਾਦ ਹੋਇਆ ਸੀ। ਗੁਰਦੁਆਰਾ ਸਾਹਿਬ ਦੇ ਇਸ ਝਗੜੇ ਦੀ ਸ਼ਿਕਾਇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰਾਂ ਕੋਲ ਪਹੁੰਚੀ ਸੀ।

ABOUT THE AUTHOR

...view details