ਪੰਜਾਬ

punjab

ETV Bharat / state

ਮੋਹਾਲੀ ਜ਼ਿਲ੍ਹੇ ਵਿੱਚ ਅੱਜ 542 ਨਵੇਂ ਮਾਮਲੇ ਆਏ ਸਾਹਮਣੇ, 13 ਮਰੀਜ਼ਾਂ ਦੀ ਹੋਈ ਮੌਤ

ਮੋਹਾਲੀ ਜ਼ਿਲ੍ਹੇ ਵਿੱਚ ਅੱਜ 542 ਨਵੇਂ ਪੌਜ਼ੀਟਿਵ ਮਾਮਲੇ ਸਾਹਮਣੇ ਆਏ ਹਨ। ਉਥੇ ਸਿਵਲ ਸਰਜਨ ਡਾ.ਆਦਰਸ਼ਪਾਲ ਕੌਰ ਨੇ ਕੋਵਿਡ-19 ਮਹਾਂਮਾਰੀ ਤੋਂ ਠੀਕ ਹੋਏ ਮਰੀਜ਼ਾਂ ਨੂੰ ਅਪੀਲ ਕੀਤੀ ਹੈ ਕਿ ਜਿਨ੍ਹਾਂ ਕੋਵਿਡ-19 ਪੀੜਤਾਂ ਨੂੰ ‘ਫ਼ਤਹਿ ਕਿੱਟਾਂ’ ਮੁਹਈਆ ਕਰਵਾਈਆਂ ਗਈਆਂ ਹਨ ਉਹ ਵਿਭਾਗ ਨੂੰ ਵਾਪਸ ਕਰ ਦਿੱਤੀਆਂ ਜਾਣ ਤਾਂਕਿ ਉਹ ਲੋੜਵੰਦ ਮਰੀਜ਼ਾਂ ਦੇ ਕੰਮ ਆ ਸਕਣ।

ਮੋਹਾਲੀ ਜ਼ਿਲ੍ਹੇ ਵਿੱਚ ਅੱਜ 542 ਨਵੇਂ ਮਾਮਲੇ ਆਏ ਸਾਹਮਣੇ, 13 ਮਰੀਜਾ ਦੀ ਹੋਈ ਮੌਤ
ਮੋਹਾਲੀ ਜ਼ਿਲ੍ਹੇ ਵਿੱਚ ਅੱਜ 542 ਨਵੇਂ ਮਾਮਲੇ ਆਏ ਸਾਹਮਣੇ, 13 ਮਰੀਜਾ ਦੀ ਹੋਈ ਮੌਤ

By

Published : May 17, 2021, 3:05 PM IST

ਮੋਹਾਲੀ: ਪੰਜਾਬ ’ਚ ਕੋਰੋਨਾ ਦੀ ਦੂਜੀ ਲਹਿਰ ਤੇਜੀ ਨਾਲ ਫੈਲ ਰਹੀ ਹੈ ਉਥੇ ਹੀ ਜੇਕਰ ਮੋਹਾਲੀ ਦੀ ਗੱਲ ਕੀਤੀ ਜਾਵੇ ਤਾਂ ਜ਼ਿਲ੍ਹੇ ਵਿੱਚ ਹੁਣ ਤੱਕ ਕੋਰੋਨਾ ਦੇ 60,601 ਮਿਲੇ ਹਨ, ਜਿਨ੍ਹਾਂ ਵਿੱਚੋਂ 51,123 ਮਰੀਜ਼ ਠੀਕ ਹੋ ਗਏ ਤੇ 8717 ਮਾਮਲੇ ਐਕਟਿਵ ਹਨ। ਜਦਕਿ 761 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ ਅੱਜ ਕੋਵਿਡ-19 ਦੇ 1923 ਮਰੀਜ਼ ਠੀਕ ਹੋਏ ਹਨ ਅਤੇ 542 ਨਵੇਂ ਪੌਜ਼ੀਟਿਵ ਮਾਮਲੇ ਸਾਹਮਣੇ ਆਏ ਹਨ। ਉਥੇ ਹੀ ਕੋਰੋਨਾ ਕਾਰਨ ਅੱਜ 13 ਮਰੀਜ਼ਾਂ ਦੀ ਮੌਤ ਵੀ ਹੋਈ ਹੈ।

ਇਹ ਵੀ ਪੜੋ: ਇਨ੍ਹਾਂ ਤਿੰਨ ਦੋਸਤਾਂ ਦੇ ਜੁਗਾੜ ਸਦਕਾ ਕੋਰੋਨਾ ਮਰੀਜ਼ਾਂ ਨੂੰ 'ਸੁਖ ਦਾ ਸਾਹ'

ਉਨ੍ਹਾਂ ਦੱਸਿਆ ਕਿ ਨਵੇਂ ਮਾਮਲਿਆਂ ਵਿੱਚੋਂ ਡੇਰਾਬੱਸੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 103 ਮਾਮਲੇ, ਢਕੌਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 90 ਮਾਮਲੇ ,ਲਾਲੜੂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 5 ਮਾਮਲੇ, ਬੂਥਗੜ੍ਹ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 13 ਮਾਮਲੇ, ਘੜੂੰਆਂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 21 ਮਾਮਲੇ ,ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 99 ਮਾਮਲੇ ,ਕੁਰਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 13 ਮਾਮਲੇ, ਬਨੂੰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 18 ਮਾਮਲੇ, ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 180 ਮਾਮਲੇ ਸਾਹਮਣੇ ਆਏ ਹਨ।

ਉਥੇ ਹੀ ਸਿਵਲ ਸਰਜਨ ਡਾ.ਆਦਰਸ਼ਪਾਲ ਕੌਰ ਨੇ ਕੋਵਿਡ-19 ਮਹਾਂਮਾਰੀ ਤੋਂ ਠੀਕ ਹੋਏ ਮਰੀਜ਼ਾਂ ਨੂੰ ਅਪੀਲ ਕੀਤੀ ਹੈ ਕਿ ਜਿਨ੍ਹਾਂ ਕੋਵਿਡ-19 ਪੀੜਤਾ ਨੂੰ ‘ਫ਼ਤਿਹ ਕਿੱਟਾਂ’ ਮੁਹਈਆ ਕਰਵਾਈਆਂ ਗਈਆਂ ਹਨ, ਉਨ੍ਹਾਂ ਵਿਚਲੇ ‘ਆਕਸੀਮੀਟਰ’ ਸਿਹਤ ਵਿਭਾਗ ਨੂੰ ਵਾਪਸ ਕੀਤੇ ਜਾਣ ਤਾਂਕਿ ਇਹ ਲੋੜਵੰਦ ਮਰੀਜ਼ਾਂ ਨੂੰ ਦਿਤੇ ਜਾ ਸਕਣ। ਉਨ੍ਹਾਂ ਦੱਸਿਆ ਕਿ ਦੇਸ਼ ਵਿੱਚ ਕੋਵਿਡ-19 ਦੇ ਮਾਮਲਿਆਂ ਵਿੱਚ ਹੋਏ ਤਾਜ਼ਾ ਵਾਧੇ ਕਾਰਨ ਪਲਸ ਆਕਸੀਮੀਟਰਾਂ ਦੀ ਉਪਲਬੱਧਤਾ ਵਿੱਚ ਭਾਰੀ ਕਮੀ ਆਈ ਹੈ, ਜਿਸ ਕਾਰਣ ਸਰਕਾਰ ਨੂੰ ਕੋਵਿਡ-19 ਮਰੀਜ਼ਾਂ ਲਈ ਇਨ੍ਹਾਂ ਦੀ ਖ਼ਰੀਦ ਕਰਨ ਵਿੱਚ ਮੁਸ਼ਕਲ ਪੇਸ਼ ਆ ਰਹੀ ਹੈ।

ਇਹ ਵੀ ਪੜੋ: ਲੁਧਿਆਣਾ:ਉਦਘਾਟਨ ਦੌਰਾਨ ਬੈਂਸ ਤੇ ਅਕਾਲੀ ਵਰਕਰ ਭਿੜੇ, ਪੱਗਾਂ ਲੱਥੀਆਂ

ABOUT THE AUTHOR

...view details