ਮੋਹਾਲੀ: ਖੇਤੀ ਕਾਨੂੰਨਾਂ ਨੂੰ ਲੈ ਕੇ ਦੇਸ਼ ਦੇ ਕਿਸਾਨ ਜਿੱਥੇ ਦਿੱਲੀ ਧਰਨਾ ਲਾਈ ਬੈਠੇ ਹਨ, ਉਥੇ ਹੀ ਹਰ ਵਰਗ ਦੇ ਲੋਕ ਵੱਖ-ਵੱਖ ਥਾਵਾਂ ਉੱਤੇ ਧਰਨਾ ਪ੍ਰਦਰਸ਼ਨ ਕਰਕੇ ਕਿਸਾਨਾਂ ਦਾ ਸਮਰਥਨ ਕਰ ਰਹੇ ਹਨ। ਕਿਸਾਨਾਂ ਦਾ ਸਮਰਥਨ ਕਰਨ ਵਾਲਿਆਂ ਉੱਤੇ ਹੋ ਰਹੇ ਅੱਤਿਆਚਾਰ ਦੇ ਖਿਲਾਫ ਸ਼੍ਰੋਮਣੀ ਅਕਾਲੀ ਦਲ ਨੇ ਮੋਹਾਲੀ ਵਿਖੇ ਪੰਜਾਬ ਦੇ ਮੁੱਖ ਮੰਤਰੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜਿਆ। ਸੈਂਕੜੇ ਦੀ ਤਾਦਾਦ ਵਿੱਚ ਸ਼੍ਰੋਮਣੀ ਅਕਾਲੀ ਦਲ ਯੂਥ ਦੇ ਆਗੂ ਮੋਹਾਲੀ ਇਕੱਠੇ ਹੋਏ ਅਤੇ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਦੀ ਅਗਵਾਈ ਵਿੱਚ ਸਰਕਾਰ ਦਾ ਪਿੱਟ ਸਿਆਪਾ ਕੀਤਾ।
ਮੋਹਾਲੀ 'ਚ ਸ਼੍ਰੋਮਣੀ ਅਕਾਲੀ ਦਲ ਨੇ ਪ੍ਰਧਾਨ ਮੰਤਰੀ ਅਤੇ ਕੈਪਟਨ ਦਾ ਫੂਕਿਆ ਪੁਤਲਾ - ਕੈਪਟਨ ਦਾ ਫੂਕਿਆ ਪੁਤਲਾ
ਸ਼੍ਰੋਮਣੀ ਅਕਾਲੀ ਦਲ ਨੇ ਮੋਹਾਲੀ ਵਿਖੇ ਪੰਜਾਬ ਦੇ ਮੁੱਖ ਮੰਤਰੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜਿਆ। ਸੈਂਕੜੇ ਦੀ ਤਾਦਾਦ ਵਿੱਚ ਸ਼੍ਰੋਮਣੀ ਅਕਾਲੀ ਦਲ ਯੂਥ ਦੇ ਆਗੂ ਮੋਹਾਲੀ ਇਕੱਠੇ ਹੋਏ ਅਤੇ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਦੀ ਅਗਵਾਈ ਵਿੱਚ ਸਰਕਾਰ ਦਾ ਪਿੱਟ ਸਿਆਪਾ ਕੀਤਾ।
ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਜੋ ਕਿਸਾਨਾਂ ਪ੍ਰਤੀ ਰਵੱਈਆ ਅਤੇ ਪੰਜਾਬ ਵਿੱਚ ਜਿਸ ਤਰੀਕੇ ਦੇ ਨਾਲ ਕਿਸਾਨਾਂ ਦਾ ਸਮਰਥਨ ਕਰਨ ਵਾਲੇ ਸਿੰਘਾਂ ਅਤੇ ਲੇਖਕਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਉਸ ਖ਼ਿਲਾਫ਼ ਅਸੀਂ ਅੱਜ ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਪੰਜਾਬ ਦਾ ਪੁਤਲਾ ਫੂਕਿਆ ਹੈ।
ਉਨ੍ਹਾਂ ਕਿਹਾ ਕਿ ਭਾਜਪਾ, ਆਮ ਆਦਮੀ ਪਾਰਟੀ ਅਤੇ ਕਾਂਗਰਸ ਦਾ ਦੋਹਰਾ ਚਿਹਰਾ ਕਿਸਾਨਾਂ ਅਤੇ ਦੁਨੀਆ ਸਾਹਮਣੇ ਆ ਚੁੱਕਿਆ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਪਹਿਲ ਕੀਤੀ ਹੈ ਕਿ ਸਾਰੀਆਂ ਖੇਤਰੀ ਪਾਰਟੀਆਂ ਨੂੰ ਇਕੱਠਾ ਕਰ ਕੇ ਬੈਠਕ ਕੀਤੀ ਜਾਵੇ ਅਤੇ ਇੱਕ ਰਾਏ ਤਿਆਰ ਕਰ ਕੇ ਕਿਸਾਨਾਂ ਦੇ ਹੱਕ ਵਿੱਚ ਖੇਤਰੀਆਂ ਪਾਰਟੀਆਂ ਇਕੱਠੀਆਂ ਹੋਣ। ਇਸ ਲਈ ਖੁਦ ਪੰਜਾਬ ਦੇ ਸਾਬਕਾ ਪ੍ਰਕਾਸ਼ ਸਿੰਘ ਬਾਦਲ ਵੱਲੋਂ ਮੋਰਚਾ ਸਾਂਭਿਆ ਜਾਵੇਗਾ ਅਤੇ ਦਿੱਲੀ ਵਿਖੇ ਬੈਠਕ ਕੀਤੀ ਜਾਵੇਗੀ।