ਮੋਹਾਲੀ : ਪੰਜਾਬ 'ਚ ਅਗਾਮੀ ਵਿਧਾਨਸਭਾ ਚੋਣਾਂ (Upcoming Assembly Elections in Punjab) ਦਾ ਸਮਾਂ ਨਜ਼ਦੀਕ ਆ ਰਿਹਾ ਹੈ। ਇਸ ਦੇ ਚੱਲਦਿਆਂ ਹਰ ਸਿਆਸੀ ਪਾਰਟੀ ਆਪਣੀਆਂ ਸਿਆਸੀ ਰੋਟੀਆਂ ਸੇਕ ਰਿਹਾ ਹੈ। ਇਸ ਵਿਚਾਲੇ ਪੰਜਾਬ 'ਚ ਵੱਖ-ਵੱਖ ਵਰਗ ਆਪਣੀਆਂ ਮੰਗਾਂ ਨੂੰ ਲੈਕੇ ਲਗਾਤਾਰ ਪ੍ਰਦਰਸ਼ਨ ਕਰ ਰਿਹਾ ਹੈ। ਇਸ ਦੇ ਚੱਲਦਿਆਂ ਮੋਹਾਲੀ 'ਚ ਵੀ ਪੰਜਾਬ ਸਕੂਲ ਸਿੱਖਿਆ ਬੋਰਡ (Punjab School Education Board) ਸਾਹਮਣੇ ਕੱਚੇ ਅਧਿਆਪਕਾਂ ਵਲੋਂ ਧਰਨਾ ਦਿੱਤਾ ਜਾ ਰਿਹਾ ਹੈ।
ਜਿਸ ਦੇ ਚੱਲਦਿਆਂ ਆਮ ਆਦਮੀ ਪਾਰਟੀ (Aam Aadmi Party) ਦੀ ਆਗੂ ਅਨਮੋਲ ਗਗਨ ਮਾਨ (Anmol Gagan Mann) ਇੰਨਾਂ ਧਰਨਾ ਦੇ ਰਹੇ ਅਧਿਆਪਕਾਂ ਕੋਲ ਪਹੁੰਚੇ। ਇਸ ਦੌਰਾਨ ਉਨ੍ਹਾਂ ਕੱਚੇ ਅਧਿਆਪਕਾਂ ਨੂੰ ਅਰਵਿੰਦ ਕੇਜਰੀਵਾਲ (Arvind Kejriwal) ਦੀ ਪ੍ਰੈਸ ਕਾਨਫਰੰਸ ਵੀ ਲਾਈਵ ਦਿਖਾਈ, ਜਿਸ 'ਚ ਕੇਜਰੀਵਾਲ ਵਲੋਂ ਟੀਚਰਾਂ ਨੂੰ ਲੈਕੇ ਵੱਡੇ ਐਲਾਨ ਕੀਤੇ ਜਾ ਰਹੇ ਸੀ।
ਇਸ ਦੌਰਾਨ ਗੱਲਬਾਤ ਕਰਦਿਆਂ ਅਨਮੋਲ ਗਗਨ ਮਾਨ (Anmol Gagan Mann) ਨੇ ਕਿਹਾ ਕਿ ਪੰਜਾਬ ਸਰਕਾਰ (Government of Punjab) ਵਲੋਂ ਵਾਅਦਾ ਕੀਤਾ ਗਿਆ ਸੀ ਕਿ ਉਹ ਪੰਜਾਬ ਦੇ ਨੌਜਵਾਨਾਂ ਨੂੰ ਰੁਜਗਾਰ (Employment to the youth of Punjab) ਦੇਣਗੇ ਅਤੇ ਨਾਲ ਹੀ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨਗੇ। ਉਨ੍ਹਾਂ ਕਿਹਾ ਕਿ ਸਰਕਾਰ ਇੰਨਾਂ ਕੱਚੇ ਅਧਿਆਪਕਾਂ ਤੋਂ ਪਿਛਲੇ ਕਈ ਸਾਲਾਂ ਤੋਂ ਘੱਟ ਤਨਖਾਹ 'ਤੇ ਕੰਮ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਅਤੇ ਹੁਣ ਚਰਨਜੀਤ ਚੰਨੀ (Charanjit Channi) ਦੀ ਸਰਕਾਰ ਵਲੋਂ ਇੰਨਾਂ ਦਾ ਸੋਸ਼ਨ ਕੀਤਾ ਜਾ ਰਿਹਾ ਹੈ।
ਉਨ੍ਹਾਂ ਨਾਲ ਹੀ ਕਿਹਾ ਕਿ ਮੁੱਖ ਮੰਤਰੀ ਵਲੋਂ ਐਲਾਨ ਤਾਂ ਵੱਡੇ ਕੀਤੇ ਜਾ ਰਹੇ ਹਨ, ਪਰ ਉਨ੍ਹਾਂ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਇਸ ਲਈ ਪੰਜਾਬ ਦੇ ਲੋਕ ਮੁੱਖ ਮੰਤਰੀ ਨੂੰ ਐਲਾਨਜੀਤ ਨਾਮ ਤੋਂ ਬਲਾਉਣ ਲੱਗੇ ਹਨ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਇੰਨਾਂ ਦੀਆਂ ਮੰਗਾਂ ਵੱਲ ਧਿਆਨ ਦੇਵੇ ਅਤੇ ਜਲਦ ਪੱਕਿਆਂ ਕਰੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜਦੋਂ ਪੰਜਾਬ 'ਚ 'ਆਪ' ਦੀ ਸਰਕਾਰ ਆਵੇਗੀ ਤਾਂ ਅਧਿਆਪਕਾਂ ਨੂੰ ਪਹਿਲ ਦੇ ਅਧਾਰ 'ਤੇ ਪੱਕਾ ਕਰੇਗੀ।