ਮੁਹਾਲੀ:ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਦਾ ਸੰਘਰਸ਼ ਜਾਰੀ ਹੈ। ਕਿਸਾਨਾਂ ਵੱਲੋਂ ਕਾਨੂੰਨ ਰੱਦ ਕਰਵਾਉਣ ਲੈਕੇ ਕੇਂਦਰ ਸਰਕਾਰ ਨੂੰ ਘੇਰਨ ਦੀ ਰਣਨੀਤੀ ਬਣਾਈ ਜਾ ਰਹੀ ਹੈ। ਇਸਦੇ ਚੱਲਦੇ ਹੀ ਕਿਸਾਨਾਂ ਵੱਲੋਂ 5 ਸਤੰਬਰ ਨੂੰ ਯੂਪੀ ਵਿੱਚ ਕਿਸਾਨ ਮਹਾਪੰਚਾਇਤ (Kisan Mahapanchayat) ਕੀਤੀ ਜਾ ਰਹੀ ਹੈ। ਇਸ ਮਹਾਪੰਚਾਇਤ ਨੂੰ ਲੈਕੇ ਕਿਸਾਨਾਂ ਵੱਲੋਂ ਵੱਖ ਵੱਖ ਸੂਬਿਆਂ ਤੋਂ ਕਿਸਾਨਾਂ ਤੇ ਆਮ ਲੋਕਾਂ ਨੂੰ ਵੱਧ ਤੋਂ ਵੱਧ ਮਹਾਪੰਚਾਇਤ ਵਿੱਚ ਸ਼ਾਮਿਲ ਕਰਨ ਲਈ ਲਾਮਬੰਦ ਕੀਤਾ ਜਾ ਰਿਹਾ ਹੈ।
ਮੁਹਾਲੀ ਚ ਕਿਸਾਨ ਆਗੂ ਨਿਰਮਲ ਸਿੰਘ ਸਿੱਧੂ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਯੂਪੀ ਦੇ ਮੁਜੱਫਰਨਗਰ ਦੇ ਵਿੱਚ ਕਿਸਾਨਾਂ ਦੇ ਵੱਲੋਂ 5 ਸਤੰਬਰ ਨੂੰ ਇੱਕ ਕੀਤਾ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਮਹਾਪੰਚਾਇਤ ਦੇ ਵਿੱਚ 20 ਲੱਖ ਦੇ ਕਰੀਬ ਕਿਸਾਨ ਪਹੁੰਚਣ ਦੀ ਉਮੀਦ ਹੈ। ਉਨ੍ਹਾਂ ਦੱਸਿਆ ਕਿ ਇਹ ਕਿਸਾਨ ਦੇਸ਼ ਦੇ ਵੱਖ ਵੱਖ ਹਿੱਸਿਆਂ ਤੋਂ ਮਹਾਪੰਚਾਇਤ ਦੇ ਵਿੱਚ ਪਹੁੰਚਣਗੇ।