ਪੰਜਾਬ

punjab

ETV Bharat / state

ਮੋਹਾਲੀ ‘ਚ ‘ਆਪ’ ਦੇ ਨਵੇਂ ਦਫ਼ਤਰ ਦਾ ਉਦਘਾਟਨ - Mohali

ਸੈਕਟਰ 70 ਆਮ ਆਦਮੀ ਪਾਰਟੀ (Aam Aadmi Party) ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਪਹੁੰਚ ਕੇ ਆਮ ਆਦਮੀ ਪਾਰਟੀ ਦੇ ਦਫ਼ਤਰ (Office) ਦਾ ਉਦਘਾਟਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਕਿਹਾ, ਕਿ ਇਹ ਜੋ ਵਲੰਟੀਅਰ (Volunteer) ਦਾ ਇਕੱਠ ਦਿਖ ਰਿਹਾ ਹੈ। ਉਹ ਆਉਣ ਵਾਲੀਆ ਪੰਜਾਬ ਦੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਦੇ ਸੰਕੇਤ ਦੇ ਰਹੀਆਂ ਹਨ।

ਮੋਹਾਲੀ ‘ਚ ‘ਆਪ’ ਦੇ ਨਵੇਂ ਦਫ਼ਤਰ ਦਾ ਉਦਘਾਟਨ
ਮੋਹਾਲੀ ‘ਚ ‘ਆਪ’ ਦੇ ਨਵੇਂ ਦਫ਼ਤਰ ਦਾ ਉਦਘਾਟਨ

By

Published : Jun 24, 2021, 8:51 PM IST

ਮੁਹਾਲੀ: ਸੈਕਟਰ 70 ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਪਹੁੰਚ ਕੇ ਆਮ ਆਦਮੀ ਪਾਰਟੀ ਦੇ ਦਫਤਰ ਦਾ ਉਦਘਾਟਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਕਿਹਾ, ਕਿ ਇਹ ਜੋ ਵਲੰਟੀਅਰ ਦਾ ਇਕੱਠ ਦਿਖ ਰਿਹਾ ਹੈ। ਉਹ ਆਉਣ ਵਾਲੀਆ ਪੰਜਾਬ ਦੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਦੇ ਸੰਕੇਤ ਦੇ ਰਹੀਆਂ ਹਨ।

ਇਸ ਮੌੌਕੇ ਵਿਧਾਇਕ ਸੰਧਵਾਂ ਨੇ ਪੰਜਾਬ ਸਰਕਾਰ ‘ਤੇ ਵੀ ਨਿਸ਼ਾਨੇ ਸਾਧੇ, ਕਿਹਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਮਿਹਨਤੀ ਨੌਜਵਾਨਾਂ ਨੂੰ ਛੱਡ ਕੇ ਆਪਣੇ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀ ਦੇ ਰਹੀ ਹੈ। ਸੰਧਵਾਂ ਨੇ ਮੁੱਖ ਮੰਤਰੀ ਕੈਪਟਨ ‘ਤੇ ਪੰਜਾਬ ਦੇ ਲੋਕਾਂ ਨਾਲ ਵਾਅਦਾ ਖ਼ਿਲਾਫ਼ੀ ਕਰਨ ਦੇ ਵੀ ਇਲਜ਼ਾਮ ਲਾਏ ਹਨ।

ਇਸ ਮੌਕੇ ਸੰਧਵਾਂ ਨੇ ਸ਼੍ਰੋਮਣੀ ਅਕਾਲੀ ਦਲ ‘ਤੇ ਨਿਸ਼ਾਨੇ ਸਾਧੇ, ਕਿਹਾ ਅਕਾਲੀ ਦਲ ਨੇ ਆਪਣੇ 10 ਸਾਲਾ ਦੇ ਕਾਰਜ ਕਾਲ ਵਿੱਚ ਜੇਕਰ ਕਿਸੇ ਦਾ ਵਿਕਾਸ ਕੀਤਾ ਹੈ, ਤਾਂ ਉਹ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕੀਤਾ ਹੈ। ਉਨ੍ਹਾਂ ਨੇ ਪੰਜਾਬ ਵਿੱਚ ਫੈਲੇ ਛੋਟੇ-ਛੋਟੇ ਵਪਾਰੀ ਵਰਗ ਨੂੰ ਸੁਖਬੀਰ ਸਿੰਘ ਬਾਦਲ ਤੋਂ ਖ਼ਤਰਾਂ ਦੱਸਿਆ।

ਸੰਧਵਾਂ ਨੇ 2022 ਵਿੱਚ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ‘ਤੇ ਪੰਜਾਬ ਨੂੰ ਇੱਕ ਖੁਸ਼ਹਾਲ ਸੂਬਾ ਬਣਾਉਣ ‘ਤੇ ਜ਼ੋਰ ਦੇਣ ਦੀ ਗੱਲ ਕਹੀ, ਉਨ੍ਹਾਂ ਨੇ ਪੰਜਾਬ ਅੰਦਰ ਸਿਹਤ, ਸਿੱਖਿਆ ਤੇ ਬਿਜਲੀ ਦੀਆਂ ਕੀਮਤਾਂ ਵਿੱਚ ਭਾਰੀ ਕਟੌਤੀ ਕੀਤੀ ਜਾਵੇਗੀ, ਜਿਸ ਨਾਲ ਪੰਜਾਬ ਦੇ ਆਮ ਲੋਕਾਂ ਨੂੰ ਸੁੱਖ ਦਾ ਸਾਹ ਆਵੇਗਾ।

ਇਹ ਵੀ ਪੜ੍ਹੋ: ਬੇਅਦਬੀ ਅਤੇ ਗੋਲੀਕਾਂਡ ਮਾਮਲਾ:ਪ੍ਰਕਾਸ਼ ਸਿੰਘ ਬਾਦਲ ਤੋਂ SIT ਮੁੜ ਕਰ ਸਕਦੀ ਹੈ ਪੁੱਛਗਿੱਛ

ABOUT THE AUTHOR

...view details