ਮੁਹਾਲੀ :ਸਾਲ 2020 ਅਤੇ 2021 ਨੂੰ ਮਨੁੱਖਤਾ ਲਈ ਅਣਕਿਆਸਿਆਂ ਅਤੇ ਔਕੜਾਂ ਭਰਿਆ ਵਰ੍ਹਾ ਮੰਨਿਆ ਜਾ ਰਿਹਾ ਹੈ । ਇਸ ਔਕੜਾਂ ਭਰੇ ਸਮੇਂ ਦੌਰਾਨ ਵੀ ਪੰਜਾਬ ਸਰਕਾਨ ਨੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਉਲੀਕੀ ਗਈ ਯੋਜਨਾ ਤਹਿਤ ਵਿਕਾਸ ਕਾਰਜਾਂ ਵਿੱਚ ਕੋਈ ਖੜੋਤ ਨਹੀਂ ਆਉਣ ਦਿੱਤੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਸੈਕਟਰ -65 ( ਫੇਜ਼-11) ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਇਮਾਰਤ ਦਾ ਨੀਂਹ ਪੱਥਰ ਰੱਖਣ ਉਪਰੰਤ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਬਲਬੀਰ ਸਿੱਧੂੱ ਤੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਵੀ ਮੌਜੂਦ ਸਨ।
ਤ੍ਰਿਪਤ ਰਜਿੰਦਰ ਬਾਜਵਾ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਪ੍ਰਾਈਵੇਟ ਅਤੇ ਕਾਨਵੈਂਟ ਸਕੂਲਾਂ ਦੇ ਵਿਦਿਆਰਥੀਆਂ ਦੇ ਮੁਕਾਬਲੇ ਦੇ ਯੋਗ ਬਣਾਉਣ ਲਈ ਬਿਹਤਰੀਨ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਸੂਬਾ ਸਰਕਾਰ ਵਚਨਬੱਧ ਹੈ । ਉਨ੍ਹਾਂ ਦੱਸਿਆ ਕਿ ਇਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਤਿੰਨ ਮੰਜ਼ਿਲਾਂ ਵਾਲੀ ਇਮਾਰਤ ਦੀ ਉਸਾਰੀ 12 ਮਹੀਨੇ ਵਿੱਚ ਮੁਕਮੰਲ ਕੀਤੀ ਜਾਵੇਗੀ। ਇਸ ਸਬੰਧੀ ਟੈਂਡਰ ਵਿੱਚ ਇਹ ਸ਼ਰਤ ਲਗਾਈ ਗਈ ਹੈ। ਇਸ ਇਮਾਰਤ ਵਿੱਚ 32 ਕਲਾਸ ਰੂਮ, ਲੈਬਾਰਟਰੀਜ਼ ਅਤੇ 2 ਲਾਇਬਰੇਰੀਜ਼ ਹੋਣਗੀਆਂ।