ਮੋਹਾਲੀ: ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਵਾਰਡ ਨੰਬਰ 6 ਦੇ ਸ਼ਕਤੀ ਕਲੱਬ ਅਤੇ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਸਰਬੱਤ ਦੇ ਭਲੇ ਲਈ 23ਵਾਂ ਸਰਬ ਸਾਂਝਾ ਸ੍ਰੀ ਅਖੰਡ ਪਾਠ ਸਾਹਿਬ ਅਤੇ ਕੀਰਤਨ ਦਰਬਾਰ ਕਰਵਾਇਆ ਗਿਆ।
ਸਰਬੱਤ ਦੇ ਭਲੇ ਲਈ ਚਾਰ ਰੋਜ਼ਾ ਕੀਰਤਨ ਦਰਬਾਰ ਸਮਾਪਤ - KIRTAN DARBAR ORGANISED IN KURALI
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸਰਬੱਤ ਦੇ ਭਲੇ ਲਈ 23ਵਾਂ ਸਰਬ ਸਾਂਝਾ ਸ੍ਰੀ ਅਖੰਡ ਪਾਠ ਸਾਹਿਬ ਅਤੇ ਕੀਰਤਨ ਦਰਬਾਰ ਕਰਵਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮੂਹ ਕਲੱਬ ਮੈਂਬਰਾਂ ਨੇ ਦੱਸਿਆ ਕਿ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਕਰਵਾਏ ਗਏ। ਇਸ ਚਾਰ ਰੋਜ਼ਾ ਕੀਰਤਨ ਸਮਾਗਮ ਦੌਰਾਨ ਸਭ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਇਆ ਗਿਆ।
24 ਨਵੰਬਰ ਦਿਨ ਐਤਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਨਿਰਮਲ ਸਿੰਘ ਜੀ ਬਟਾਲਾ ਹਜ਼ੂਰੀ ਰਾਗੀ, ਡਾ:ਹਰਬਨ ਸਿੰਘ ਜੀ ਅਲਵਾਰ ਵਾਲੇ, ਢਾਡੀ ਜਥਾ ਬੀਬੀ ਦਲੇਰ ਕੌਰ ਜੀ ਖ਼ਾਲਸਾ, ਗਿਆਨੀ ਹਰਪਾਲ ਸਿੰਘ ਜੀ ਫਤਹਿਗੜ੍ਹ ਸਾਹਿਬ ਵਾਲੇ, ਢਾਡੀ ਜਥਾ ਗਿਆਨੀ ਮਾਹਲ ਸਿੰਘ ਜੀ ਚੰਡੀਗੜ੍ਹ ਵਾਲਿਆਂ ਨੇ ਕਥਾ ਕੀਰਤਨ ਅਤੇ ਢਾਡੀ ਵਾਰਾਂ ਰਾਹੀਂ ਆਈਆਂ ਸੰਗਤਾਂ ਨੂੰ ਨਿਹਾਲ ਕੀਤਾ।ਇਸ ਮੌਕੇ ਗੁਰੂ ਕੇ ਅਤੁੱਟ ਲੰਗਰ ਵੀ ਵਰਤਾਏ ਗਏ।ਇਲਾਕੇ ਦੀਆਂ ਸੰਗਤਾਂ ਵਲੋਂ ਇਸ ਤਿੰਨ ਰੋਜ਼ਾ ਧਾਰਮਿਕ ਸਮਾਗਮ ਵਿੱਚ ਵੱਧ ਚੜ੍ਹ ਹਾਜ਼ਰੀ ਭਰੀ।