ਮੋਹਾਲੀ:ਕੌਮੀ ਇਨਸਾਫ਼ ਮੋਰਚੇ ਦੇ ਆਗੂ ਬਲਵਿੰਦਰ ਸਿੰਘ ਵੱਲੋਂ ਅੰਮ੍ਰਿਤਪਾਲ ਉੱਤੇ ਦਿੱਤੇ ਬਿਆਨ ਨੂੰ ਲੈ ਕੇ ਸਿਆਸਤ ਭਖ ਗਈ ਹੈ। ਦਰਾਅਸਰ ਕੌਮੀ ਇਨਸਾਫ ਮੋਰਚਾ ਦੇ ਆਗੂ ਬਲਵਿੰਦਰ ਸਿੰਘ ਨੇ ਕਿਹਾ ਹੈ ਕਿ ਉਹ ਆਪਣੇ ਬਿਆਨ ਉਤੇ ਕਾਈਮ ਹਨ ਅਤੇ ਮੁਆਫ਼ੀ ਨਹੀਂ ਮੰਗਣਗੇ। ਉਹਨਾਂ ਨੇ ਇਹ ਵੀ ਕਿਹਾ ਕਿ ਜੋ ਵੀ ਤਾਲਮੇਲ ਕਮੇਟੀ ਫੈਸਲਾ ਕਰੇਗੀ ਉਹ ਉਹਨਾਂ ਨੂੰ ਮਨਜੂਰ ਹੈ। ਦੂਜੇ ਪਾਸੇ ਕੌਮੀ ਇਨਸਾਫ ਮੋਰਚਾ ਨੇ ਪ੍ਰੈੱਸ ਕਾਨਫਰੰਸ ਕਰਕੇ ਕਿਹਾ ਹੈ ਕਿ ਉਨ੍ਹਾਂ ਦੇ ਬਿਆਨ ਨਾਲ ਮੋਰਚੇ ਦਾ ਕੋਈ ਲੈਣ ਦੇਣ ਨਹੀਂ ਹੈ।
ਕੌਮੀ ਇਨਸਾਫ ਮੋਰਚੇ ਨਾਲ ਕੋਈ ਲੈਣ ਦੇਣ ਨਹੀਂ :ਮੋਹਾਲੀ ਵਿੱਚ ਇਸ ਸਬੰਧੀ ਸੰਬੋਧਨ ਕਰਦਿਆਂ ਮੋਰਚੇ ਦੇ ਆਗੂਆਂ ਨੇ ਕਿਹਾ ਕਿ ਬਲਵਿੰਦਰ ਸਿੰਘ ਵੱਲੋਂ ਨਿਜੀ ਬਿਆਨ ਦਾ ਕੌਮੀ ਇਨਸਾਫ਼ ਮੋਰਚੇ ਨਾਲ ਕੋਈ ਸਬੰਧ ਨਹੀਂ ਹੈ। ਉਹਨਾਂ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਸਾਡਾ ਮੋਰਚੇ ਵਿੱਚ ਸਾਥ ਦੇ ਰਹੇ ਹਨ ਤੇ ਅਸੀਂ ਉਹਨਾਂ ਨਾਲ ਇਥੇ ਵਿਚਾਰ ਵੀ ਕਰਦੇ ਹਾਂ। ਉਹਨਾਂ ਨੇ ਕਿਹਾ ਕਿ ਅਸੀਂ ਤਾਲਮੇਲ ਕਮੇਟੀ ਦੀ ਮੀਟਿੰਗ ਸੱਦੀ ਹੈ, ਜੋ ਇਸ ਬਿਆਨ ਉੱਤੇ ਫੈਸਲਾ ਕਰੇਗੀ। ਇਸ ਤੋਂ ਇਲਾਵਾ ਉਹਨਾਂ ਨੇ ਕਿਹਾ ਕਿ ਜੇਕਰ ਉਹ ਮੁਆਫ਼ੀ ਨਾ ਮੰਗਣਗੇ ਤਾਂ ਤਾਲਮੇਲ ਕਮੇਟੀ ਇਸ ਉੱਤੇ ਫੈਸਲਾ ਕਰੇਗੀ। ਆਗੂ ਨੇ ਕਿਹਾ ਕਿ ਇਸ ਬਿਆਨ ਨਾਲ ਅੰਮ੍ਰਿਤਪਾਲ ਸਿੰਘ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ, ਜਿਸ ਉੱਤੇ ਉਹ ਮੁਆਫ਼ੀ ਮੰਗਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਨੌਜਵਾਨਾਂ ਵਲੋਂ ਜੋ ਕਾਰਵਾਈ ਦੀ ਗੱਲ ਕਹੀ ਜਾ ਰਹੀ ਹੈ, ਉਸਦੀ ਵੀ ਕਦਰ ਕਰਦੇ ਹਾਂ ਪਰ ਅੰਤਿਮ ਫੈਸਲਾ ਇਨਸਾਫ ਮੋਰਚਾ ਨੇ ਲੈਣਾ ਹੈ।