ਮੋਹਾਲੀ : ਪੰਜਾਬ ਦੇ ਕਿਸਾਨ ਲਗਾਤਾਰ ਪਿਛਲੇ ਲੰਬੇਂ ਸਮੇਂ ਤੋਂ ਖੇਤੀ ਸੁਧਾਰ ਕਾਨੂੰਨ ਦੇ ਖਿਲਾਫ ਰੋਸ ਪ੍ਰਦਰਸ਼ਨ ਕਰ ਰਹੇ ਹਨ। ਸਮਾਜ ਸੇਵੀ ਸੰਸਥਾ ਲੋਕ ਹਿੱਤ ਮਿਸ਼ਨ ਨੇ ਕਿਸਾਨਾਂ ਦੇ ਹੱਕ 'ਚ ਸਮਰਥਨ ਕਰਦਿਆਂ ਬੜੌਦੀ ਟੋਲ ਪਲਾਜ਼ਾ ਬੰਦ ਕਰ ਦਿੱਤਾ।
ਇਸ ਮੌਕੇ ਲੋਕ ਹਿੱਤ ਮਿਸ਼ਨ ਦੇ ਆਗੂਆਂ ਦੇ ਨਾਲ ਕਿਸਾਨ ਆਗੂ ਵੀ ਟੋਲ ਪਲਾਜ਼ਾ ਬੰਦ ਕਰਵਾਉਣ ਪਹੁੰਚੇ। ਖੇਤੀ ਸੁਧਾਰ ਕਾਨੂੰਨ ਖਿਲਾਫ ਕਿਸਾਨਾਂ ਦੇ ਧਰਨੇ 'ਚ ਪੰਜਾਬੀ ਕਲਾਕਾਰ ਮਲਕੀਤ ਸਿੰਘ ਰੌਣੀ ਵੀ ਪੁੱਜੇ । ਇਸ ਦੌਰਾਨ ਇਥੇ ਵੱਡੀ ਗਿਣਤੀ 'ਚ ਪੁਲਿਸ ਮੁਲਾਜ਼ਮ ਵੀ ਤਾਇਨਾਤ ਕੀਤੇ ਗਏ।
ਕ ਹਿੱਤ ਮਿਸ਼ਨ ਨੇ ਬੜੌਦੀ ਟੋਲ ਪਲਾਜ਼ਾ ਕੀਤਾ ਬੰਦ ਇਸ ਮੌਕੇ ਸਮਾਜ ਸੇਵੀ ਸੰਸਥਾ ਦੇ ਆਗੂ ਰਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਸੰਸਥਾ ਕਿਸਾਨ ਜੱਥੇਬੰਦੀਆਂ ਦਾ ਸਮਰਥਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਇਨ੍ਹਾਂ ਖੇਤੀ ਸੁਧਾਰ ਕਾਨੂੰਨਾਂ ਤੋਂ ਖੁਸ਼ ਨਹੀਂ ਹਨ ਅਤੇ ਜੇਕਰ ਦੇਸ਼ ਦਾ ਅੰਨਦਾਤਾ ਖੁਸ਼ ਨਹੀਂ ਹੈ ਤਾਂ ਦੇਸ਼ ਵੀ ਖੁਸ਼ਹਾਲ ਨਹੀਂ ਰਹਿ ਸਕਦਾ। ਰਵਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸੰਸਥਾ ਵੱਲੋਂ ਪਹਿਲਾਂ ਹੀ ਪਿੰਡਾਂ 'ਚ ਕਿਸਾਨਾਂ ਨਾਲ ਧਰਨੇ ਲਾਏ ਜਾ ਰਹੇ ਹਨ। ਕਿਸਾਨ ਜੱਥੇਬੰਦੀਆਂ ਵੱਲੋਂ ਟੋਲ ਪਲਾਜ਼ਾ ਘੇਰਨ ਦੇ ਸੱਦੇ 'ਤੇ ਉਨ੍ਹਾਂ ਨੇ ਕਿਸਾਨਾਂ ਨਾਲ ਮਿਲ ਕੇ ਬੜੌਦੀ ਟੋਲ ਪਲਾਜ਼ਾ ਬੰਦ ਕਰ ਦਿੱਤਾ। ਇਸ ਦੌਰਾਨ ਟੋਲ ਪਲਾਜ਼ਾ ਦੇ ਮੁਲਾਜ਼ਮਾਂ ਨੂੰ ਕਿਸੇ ਵੀ ਰਾਹਗੀਰ ਦੀ ਟੋਲ ਪਰਚੀ ਨਹੀਂ ਕੱਟਣ ਦਿੱਤੀ ਗਈ ਤੇ ਰਾਹਗੀਰਾਂ ਲਈ ਯਾਤਰਾ ਟੋਲ ਫ੍ਰੀ ਕੀਤੀ ਗਈ ਹੈ। ਉਨ੍ਹਾਂ ਆਖਿਆ ਕਿ ਜਦ ਤੱਕ ਮੋਦੀ ਸਰਕਾਰ ਇਨ੍ਹਾਂ ਕਿਸਾਨ ਮਾਰੂ ਖੇਤੀ ਕਾਨੂੰਨਾਂ ਨੂੰ ਵਾਪਸ ਨਹੀਂ ਲੈ ਲੈਂਦੀ ਲੋਕ ਹਿੱਤ ਮਿਸ਼ਨ ਵੱਲੋਂ ਕਿਸਾਨਾਂ ਦੇ ਹੱਕ 'ਚ ਸਮਰਥਨ ਜਾਰੀ ਰਹੇਗਾ।
ਕਿਸਾਨਾਂ ਦੇ ਹੱਕ 'ਚ ਨਿੱਤਰੇ ਪੰਜਾਬੀ ਮਲਕੀਤ ਸਿੰਘ ਰੌਣੀ ਕਲਾਕਾਰ ਕਿਸਾਨਾਂ ਦੇ ਹੱਕ 'ਚ ਨਿੱਤਰੇ ਪੰਜਾਬੀ ਕਲਾਕਾਰ
ਬੜੌਦੀ ਟੋਲ ਪਲਾਜ਼ਾ ਬੰਦ ਕਰਵਾਉਣ ਮੌਕੇ ਪੰਜਾਬੀ ਕਲਾਕਾਰ ਮਲਕੀਤ ਸਿੰਘ ਰੌਣੀ ਵੀ ਕਿਸਾਨਾਂ ਦਾ ਸਮਰਥਨ ਕਰਨ ਪੁੱਜੇ। ਮੀਡੀਆ ਨਾਲ ਰੁਬਰੂ ਹੁੰਦਿਆਂ ਰੌਣੀ ਨੇ ਆਖਿਆ ਕਿ ਸਾਰੀਆਂ ਹੀ ਸਿਆਸੀ ਪਾਰਟੀਆਂ ਕਿਸਾਨਾਂ ਦੇ ਸੰਘਰਸ਼ 'ਚ ਸ਼ਾਮਲ ਹੋਣ ਦੀ ਬਜਾਏ ਰਾਜਨੀਤਕ ਰੋਟੀਆਂ ਸੇਕ ਰਹੀਆਂ ਹਨ। ਉਨ੍ਹਾਂ ਕਿਹਾ ਕਿਸਾਨਾਂ ਨੇ ਹਮੇਸ਼ਾ ਸਿਆਸੀ ਪਾਰਟੀਆਂ ਦਾ ਸਾਥ ਦਿੱਤਾ ਹੈ, ਜਦ ਵੀ ਕਿਸੇ ਪਾਰਟੀ ਵੱਲੋਂ ਰੈਲੀਆਂ 'ਚ ਸ਼ਾਮਲ ਹੋਣ ਦਾ ਸੱਦਾ ਆਉਂਦਾ ਹੈ ਤਾਂ ਕਿਸਾਨ ਉਨ੍ਹਾਂ ਰੈਲੀਆਂ 'ਚ ਪਾਰਟੀਆਂ ਦੇ ਝੰਡੇ ਹੇਠ ਇੱਕਠ ਕਰਦੇ ਹਨ। ਹੁਣ ਪਹਿਲੀ ਵਾਰ ਜਦ ਕਿਸਾਨਾਂ ਨੇ ਸਿਆਸੀ ਆਗੂਆਂ ਨੂੰ ਉਨ੍ਹਾਂ ਦੇ ਝੰਡੇ ਹੇਠ ਆ ਕੇਂਦਰ ਸਰਕਾਰ ਦਾ ਵਿਰੋਧ ਕਰਨ ਲਈ ਆਖਿਆ ਤਾਂ ਸਿਆਸੀ ਆਗੂ ਪਿੱਛੇ ਹੱਟਦੇ ਨਜ਼ਰ ਆ ਰਹੇ ਹਨ। ਉਨ੍ਹਾਂ ਕਿਹਾ ਸਿਆਸੀ ਆਗੂ ਕੋਈ ਰੈਲੀਆਂ ਨਹੀਂ ਕੱਢ ਰਹੇ, ਬਲਕਿ ਉਹ ਮਹਿਜ਼ ਲੋਕਾਂ ਨੂੰ ਬੇਵਕੂਫ ਬਣਾ ਕੇ ਵੋਟਾਂ ਇੱਕਠੀਆਂ ਕਰ ਰਹੇ ਹਨ।ਮਲਕੀਤ ਸਿੰਘ ਰੌਣੀ ਨੇ ਆਖਿਆ ਪੰਜਾਬੀ ਕਲਾਕਾਰ,ਗਾਇਕਾਂ ਵੱਲੋਂ ਕਿਸਾਨਾਂ ਦਾ ਪੂਰਾ ਸਮਰਥਨ ਕੀਤਾ ਜਾ ਰਿਹਾ ਹੈ।
ਪੁਲਿਸ ਮੁਲਾਜ਼ਮ ਤਾਇਨਾਤ
ਸਥਾਨਕ ਐਸਐਚਓ ਬਲਜੀਤ ਸਿੰਘ ਵਿਰਕ ਨੇ ਦੱਸਿਆ ਕਿ ਧਰਨੇ ਦੇ ਦੌਰਾਨ ਵੱਡੀ ਗਿਣਤੀ 'ਚ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ। ਇਸ ਦੌਰਾਨ ਸੁਰੱਖਿਆ ਦਾ ਪੂਰਾ ਪ੍ਰਬੰਧ ਰੱਖਿਆ ਗਿਆ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਤੋਂ ਬਚਾਅ ਕੀਤਾ ਜਾ ਸਕੇ । ਉਨ੍ਹਾਂ ਕਿਹਾ ਕਿ ਕਿਸਾਨਾਂ ਤੇ ਸਮਾਜ ਸੇਵੀ ਸੰਸਥਾ ਦਾ ਟੋਲ ਪਲਾਜ਼ਾ 'ਤੇ ਧਰਨਾ ਸ਼ਾਂਤਮਈ ਢੰਗ ਨਾਲ ਕੀਤਾ ਗਿਆ।