ਮੁਹਾਲੀ:ਪੰਜਾਬ ਦੇ ਸੀਨੀਅਰ ਲੀਡਰ ਅਤੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ (Sukhpal Singh Khaira) ਨੂੰ ਬੀਤੇ ਦਿਨ ਦੇਰ ਸ਼ਾਮ 7 ਵਜੇ ਮੁਹਾਲੀ ਦੀ ਈਡੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਮਾਮਲੇ ਦੀ ਸੁਣਵਾਈ ਰਾਤ 11 ਵਜੇ ਤਕ ਚੱਲੀ ਆਖਿਰਕਾਰ ਰਾਤ 11 ਵਜੇ ਜੱਜ ਨੇ ਸੁਖਪਾਲ ਸਿੰਘ ਖਹਿਰਾ (Sukhpal Singh Khaira) ਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ, ਜਦੋਂ ਕਿ ਈਡੀ ਨੇ ਸੁਖਪਾਲ ਖਹਿਰਾ (Sukhpal Singh Khaira) ਦਾ ਮਾਣਯੋਗ ਅਦਾਲਤ ਤੋਂ 14 ਦਿਨਾਂ ਦਾ ਪੁਲਿਸ ਰਿਮਾਂਡ ਮੰਗਿਆ ਸੀ।
ਇਹ ਵੀ ਪੜੋ:'ਆਪ' ਵਿਧਾਇਕ ਜਗਤਾਰ ਜੱਗਾ ਤੇ ਚੰਨੀ ਦੀ ਪਈ ਜੱਫ਼ੀ, 'ਆਪ' ਨੂੰ ਝਟਕਾ!
ਜ਼ਿਕਰਯੋਗ ਹੈ ਕਿ 2015 ਦੇ ਮਾਮਲੇ ਵਿੱਚ ਈਡੀ ਦੇ ਸੁਖਪਾਲ ਖਹਿਰਾ (Sukhpal Singh Khaira) ਨੂੰ ਗ੍ਰਿਫ਼ਤਾਰ ਕੀਤਾ ਸੀ, ਜਿਸ ਤੋਂ ਮਗਰੋਂ ਈਡੀ ਨੇ ਸੁਖਪਾਲ ਖਹਿਰਾ (Sukhpal Singh Khaira) ਤੋਂ 2 ਘੰਟੇ ਲਗਾਤਾਰ ਪੁੱਛਗਿੱਛ ਕੀਤੀ ਤੇ ਦੇਰ ਸ਼ਾਮ 7 ਵਜੇ ਕੋਰਟ ਵਿੱਚ ਪੇਸ਼ ਕਰ ਦਿੱਤਾ ਜਿਸ ਤੋਂ ਮਗਰੋਂ ਮਾਮਲੇ ਦੀ ਸੁਣਵਾਈ ਰਾਤ 11 ਵਜੇ ਤਕ ਚੱਲੀ ਤੇ ਅਦਾਲਤ ਨੇ ਸੁਖਪਾਲ ਖਹਿਰਾ (Sukhpal Singh Khaira) ਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ।
ਦੱਸ ਦਈਏ ਕਿ ਵਿਧਾਇਕ ਸੁਖਪਾਲ ਸਿੰਘ ਖਹਿਰਾ (Sukhpal Singh Khaira) ਜੋ ਕਿ ਪਹਿਲਾ ਆਮ ਆਦਮੀ ਪਾਰਟੀ ਦੇ ਲੀਡਰ ਸਨ ਤੇ ਇੱਕ ਮਨੀ ਲਾਂਡਰਿੰਗ ਦਾ ਮਾਮਲਾ ਵੀ ਦਰਜ ਹੈ ਇਸ ਤੋਂ ਪਹਿਲਾਂ ਵੀ ਈਡੀ ਸੁਖਪਾਲ ਖਹਿਰਾ (Sukhpal Singh Khaira) ਤੋਂ ਪੁੱਛਗਿੱਛ ਕਰ ਚੁੱਕੀ ਹੈ।
ਉਥੇ ਹੀ ਵਕੀਲ ਨੇ ਦੱਸਿਆ ਕਿ ਈਡੀ ਵੱਲੋਂ ਸੁਖਪਾਲ ਸਿੰਘ ਖਹਿਰਾ (Sukhpal Singh Khaira) ਦਾ 14 ਦਿਨਾਂ ਦਾ ਪੁਲਿਸ ਰਿਮਾਂਡ ਮੰਗਿਆ ਗਿਆ ਸੀ, ਪਰ ਕਾਫ਼ੀ ਬਹਿਸ ਤੋਂ ਬਾਅਦ ਮਾਣਯੋਗ ਅਦਾਲਤ ਨੇ ਸੁਖਪਾਲ ਖਹਿਰਾ (Sukhpal Singh Khaira) ਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਸੁਖਪਾਲ ਖਹਿਰਾ (Sukhpal Singh Khaira) ਨੂੰ ਮੁੜ ਸ਼ੁੱਕਰਵਾਰ ਨੂੰ ਮੋਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।