ਮੋਹਾਲੀ:ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ ਜਿਸ ਦੇ ਚੱਲਦਿਆਂ ਸਿਆਸੀ ਨੇਤਾਵਾਂ ਵਿੱਚ ਸਿਆਸੀ ਗਤੀਵਿਧੀਆਂ ਤੇਜ਼ ਹੋ ਚੁੱਕੀਆਂ ਹਨ। ਚੋਣ ਮੈਦਾਨ ਵਿੱਚ ਉਤਰੇ ਉਮੀਦਵਾਰਾਂ ਵਲੋਂ ਨਾਮਜ਼ਦਗੀਆਂ ਭਰੀਆਂ ਜਾ ਰਹੀਆਂ ਹਨ। ਇਸੇ ਤਹਿਤ ਕਾਂਗਰਸ ਦੇ ਭੁਲੱਥ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੂੰ ਮੋਹਾਲੀ ਦੀ ਸਪੈਸ਼ਲ ਕੋਰਟ ਨੇ ਨਾਮਜ਼ਦਗੀ ਕਾਗਜ਼ ਭਰਨ ਦੀ ਪ੍ਰਵਾਨਗੀ ਦਿੱਤੀ ਹੈ।
ਇਹ ਵੀ ਪੜੋ:ਮਜੀਠੀਏ ਨੂੰ ਛੱਡ ਉਸ ਦਾ ਜੀਜਾ ਸੁਖਬੀਰ ਵੀ ਲੜ ਲਵੇ, ਅੰਮ੍ਰਿਤਸਰ ਤੋਂ ਹਰਾ ਕੇ ਭੇਜਾਂਗੇ ਵਾਪਸ: ਬੁਲਾਰੀਆ
ਜੇਲ੍ਹ ਅਥਾਰਟੀ ਨੂੰ ਹੁਕਮ ਦਿੱਤੇ ਹਨ ਕਿ ਸੁਖਪਾਲ ਖਹਿਰਾ ਨੂੰ 31 ਜਨਵਰੀ ਨੂੰ ਚੋਣ ਅਧਿਕਾਰੀ ਦੇ ਸਾਹਮਣੇ ਪੇਸ਼ ਕੀਤਾ ਜਾਵੇ, ਤਾਂ ਜੋ ਉਹ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰ ਸਕਣ। ਇਸ ਦੇ ਨਾਲ ਹੀ ਇਹ ਹੁਕਮ ਵੀ ਦਿੱਤੇ ਗਏ ਹਨ ਕਿ ਜੇਕਰ ਖਹਿਰਾ ਕਿਸੇ ਕਾਰਨ 31 ਜਨਵਰੀ ਨੂੰ ਨਾਮਜ਼ਦਗੀ ਪੱਤਰ ਦਾਖਲ ਨਹੀਂ ਕਰ ਪਾਉਂਦੇ ਹਨ, ਤਾਂ ਉਨ੍ਹਾਂ ਨੂੰ 1 ਫਰਵਰੀ ਨੂੰ ਨਾਮਜ਼ਦਗੀ ਦਾਖਲ ਕਰਨ ਲਈ ਲਿਜਾਇਆ ਜਾਵੇ।
ਜ਼ਿਕਰਯੋਗ ਹੈ ਕਿ ਸੁਖਪਾਲ ਸਿੰਘ ਖਹਿਰਾ ਨੂੰ ਈਡੀ ਨੇ ਗ੍ਰਿਫ਼ਤਾਰ ਕੀਤਾ ਸੀ, ਜੋ ਕਿ ਪਟਿਆਲਾ ਦੀ ਜੇਲ੍ਹ ਵਿੱਚ ਬੰਦ ਹਨ।
ਇਹ ਵੀ ਪੜ੍ਹੋ:ਮਜੀਠੀਆ ਨੂੰ ਵੱਡੀ ਰਾਹਤ, ਸੋਮਵਾਰ ਤੱਕ ਗ੍ਰਿਫਤਾਰੀ ’ਤੇ ਲੱਗੀ ਰੋਕ