ਪੰਜਾਬ

punjab

By

Published : Aug 7, 2021, 10:55 AM IST

Updated : Aug 7, 2021, 11:50 AM IST

ETV Bharat / state

ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਜ਼ਮਾਨਤ ਅਰਜੀ ਖਾਰਜ

ਪੰਜਾਬ ਵਿਜੀਲੈਂਸ ਵੱਲੋਂ ਸੁਮੇਧ ਸੈਣੀ ’ਤੇ ਦਰਜ ਕੀਤੇ ਗਏ ਨਵੇਂ ਮਾਮਲੇ ਵਿੱਚ ਸੁਮੇਧ ਸੈਣੀ ਨੂੰ ਮੋਹਾਲੀ ਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ ਹੈ। ਕੋਰਟ ਨੇ ਉਨ੍ਹਾਂ ਨੂੰ ਇਨਵੈਸਟੀਗੇਸ਼ਨ ਜੁਆਇਨ ਕਰਨ ਦੇ ਆਦੇਸ਼ ਦਿੱਤੇ ਹਨ।

ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਜ਼ਮਾਨਤ ਅਰਜੀ ਖਾਰਜ
ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਜ਼ਮਾਨਤ ਅਰਜੀ ਖਾਰਜ

ਮੋਹਾਲੀ:ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੀ ਅਗਾਊਂ ਜ਼ਮਾਨਤ ਮੋਹਾਲੀ ਕੋਰਟ ਨੇ ਖਾਰਿਜ ਕਰ ਦਿੱਤੀ ਹੈ। ਪੰਜਾਬ ਵਿਜੀਲੈਂਸ ਵੱਲੋਂ ਸੁਮੇਧ ਸੈਣੀ ’ਤੇ ਦਰਜ ਕੀਤੇ ਗਏ ਨਵੇਂ ਮਾਮਲੇ ਵਿੱਚ ਸੁਮੇਧ ਸੈਣੀ ਨੂੰ ਮੋਹਾਲੀ ਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ ਹੈ। ਕੋਰਟ ਨੇ ਉਨ੍ਹਾਂ ਨੂੰ ਇਨਵੈਸਟੀਗੇਸ਼ਨ ਜੁਆਇਨ ਕਰਨ ਦੇ ਆਦੇਸ਼ ਦਿੱਤੇ ਹਨ।

ਇਹ ਵੀ ਪੜੋ: ਮੁੱਖ ਮੰਤਰੀ ਵੱਲੋਂ ਪ੍ਰਸ਼ਾਂਤ ਕਿਸ਼ੋਰ ਦਾ ਅਸਤੀਫ਼ਾ ਮਨਜ਼ੂਰ

ਇਸ ਮਾਮਲੇ ਵਿੱਚ ਸਰਕਾਰੀ ਵਕੀਲ ਸਰਤੇਜ ਨਰੂਲਾ ਨੇ ਕੋਰਟ ਨੂੰ ਦੱਸਿਆ ਕਿ ਸੁਮੇਧ ਸੈਣੀ ਅਤੇ ਹੋਰ ਮੁਲਜ਼ਮਾਂ ਦੇ ਖਿਲਾਫ ਵਿਜੀਲੈਂਸ ਦੇ ਕੋਲ ਪੁਖਤਾ ਸਬੂਤ ਹਨ। ਉਨ੍ਹਾਂ ਨੇ ਕਿਹਾ ਕਿ ਸਬੂਤਾਂ ਵਿਚ ਸੁਮੇਧ ਸੈਣੀ ਦੇ ਅਕਾਉਂਟ ਤੋਂ ਕਿਵੇਂ ਦੂਜੇ ਮੁਲਜ਼ਮ ਨੇ ਨਵਦੀਪ ਸਿੰਘ ਦੇ ਪਿਤਾ ਦੇ ਅਕਾਉਂਟ ਵਿੱਚ ਪੈਸੇ ਟ੍ਰਾਂਸਫਰ ਕੀਤੇ ਸੀ ਅਤੇ ਕਿਵੇਂ ਉਹ ਪੈਸੇ ਨਿਮਰ ਦੀਪ ਤੇ ਜੁਆਇੰਟ ਅਕਾਊਂਟ ਵਿੱਚ ਟਰਾਂਸਫਰ ਕੀਤੇ ਗਏ। ਕੋਰਟ ਨੂੰ ਇਹ ਵੀ ਦੱਸਿਆ ਗਿਆ ਕਿ ਅਕਾਉਂਟ ਦੀ ਡਿਟੇਲ ਵਿਜੀਲੈਂਸ ਦੇ ਕੋਲ ਹੈ ਅਜਿਹੇ ਵਿੱਚ ਸੁਮੇਧ ਸੈਣੀ ਤੋਂ ਪੁੱਛਗਿੱਛ ਜ਼ਰੂਰੀ ਹੈ।

ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਜ਼ਮਾਨਤ ਅਰਜੀ ਖਾਰਜ

ਕੋਰਟ ਨੂੰ ਦੱਸਿਆ ਗਿਆ ਕਿ ਸੁਮੇਧ ਸੈਣੀ ’ਤੇ ਪਹਿਲਾਂ ਹੀ ਕਈ ਮਾਮਲੇ ਦਰਜ ਹਨ ਅਤੇ ਉਹ ਸਾਰੇ ਮਾਮਲਿਆਂ ਵਿੱਚ ਉਨ੍ਹਾਂ ਨੂੰ ਜ਼ਮਾਨਤ ਮਿਲੀ ਹੋਈ ਹੈ ਉਹ ਕਿਸੇ ਵਿੱਚ ਵੀ ਜਾਂਚ ਵਿੱਚ ਸ਼ਾਮਲ ਨਹੀਂ ਹੋ ਰਹੇ ਹਨ। ਹਾਲਾਂਕਿ ਸੈਣੀ ਵੱਲੋਂ ਦਾਖ਼ਲ ਕੀਤੀ ਗਈ ਅਪੀਲ ਵਿੱਚ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੇ ਕੋਲ ਆਮਦਨ ਦੇ ਸਾਰੇ ਰਿਕਾਰਡ ਹਨ ਅਤੇ ਉਨ੍ਹਾਂ ਨੇ ਕੋਈ ਵੀ ਅਜਿਹੀ ਟਰਾਂਜੈਕਸ਼ਨ ਨਹੀਂ ਕੀਤੀ ਹੈ ਜਿਹੜੀ ਕਿ ਗੈਰਕਾਨੂੰਨੀ ਹੋਵੇ।

ਮੋਹਾਲੀ ਕੋਰਟ ਨੇ ਦੋਨਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ 6 ਅਗਸਤ ਨੂੰ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ ਅਤੇ ਹੁਣ ਕੋਰਟ ਨੇ ਫੈਸਲਾ ਸੁਣਾਉਂਦੇ ਸਮੇਂ ਸੈਣੀ ਦੀ ਪਟੀਸ਼ਨ ਨੂੰ ਖਾਰਿਜ ਕਰ ਦਿੱਤਾ ਅਤੇ ਇਸ ਕੇਸ ਦਾ ਨਿਪਟਾਰਾ ਕਰ ਦਿੱਤਾ। ਹੁਣ ਸੈਣੀ ਤੇ ਗ੍ਰਿਫ਼ਤਾਰੀ ਦੀ ਤਲਵਾਰ ਲਟਕ ਰਹੀ ਹੈ ਅਤੇ ਉਹ ਮੋਹਾਲੀ ਕੋਰਟ ਦੇ ਫ਼ੈਸਲੇ ਨੂੰ ਹਾਈ ਕੋਰਟ ਵਿੱਚ ਚੁਣੌਤੀ ਦੇ ਸਕਦੇ ਹਨ।

ਇਹ ਵੀ ਪੜੋ: ਜੰਮੂ-ਕਸ਼ਮੀਰ: ਬਡਗਾਮ ਮੁਠਭੇੜ ਵਿੱਚ 1 ਅੱਤਵਾਦੀ ਢੇਰ, ਤਲਾਸ਼ੀ ਮੁਹਿੰਮ ਜਾਰੀ

Last Updated : Aug 7, 2021, 11:50 AM IST

ABOUT THE AUTHOR

...view details