ਪੰਜਾਬ

punjab

ETV Bharat / state

ਟੈਰਰ ਫੰਡਿੰਗ ਮਾਮਲਾ: ਵਿਦਿਆਰਥੀ ਹਰਸ਼ਵੀਰ ਸਿੰਘ ਬਾਜਵਾ ਨੂੰ ਨਿਆਂਇਕ ਹਿਰਾਸਤ ਵਿੱਚ ਭੇਜਿਆ - Chandigarh University student Harshvir Singh Bajwa

ਟੈਰਰ ਫੰਡਿੰਗ ਮਾਮਲੇ (terror funding case) ਵਿੱਚ ਗ੍ਰਿਫ਼ਤਾਰ ਕੀਤੇ ਗਏ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਵਿਦਿਆਰਥੀ ਹਰਸ਼ਵੀਰ ਸਿੰਘ ਬਾਜਵਾ ਨੂੰ ਮੋਹਾਲੀ ਅਦਾਲਤ ਨੇ 15 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ ਹੈ।

Mohali court sent Chandigarh University student Harshvir Singh Bajwa to judicial custody in terror funding case
ਵਿਦਿਆਰਥੀ ਹਰਸ਼ਵੀਰ ਸਿੰਘ ਬਾਜਵਾ ਨੂੰ ਨਿਆਂਇਕ ਹਿਰਾਸਤ ਵਿੱਚ ਭੇਜਿਆ

By

Published : Nov 22, 2022, 7:09 AM IST

ਮੋਹਾਲੀ: ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਵਿਦਿਆਰਥੀ ਹਰਸ਼ਵੀਰ ਸਿੰਘ ਬਾਜਵਾ ਨੂੰ ਟੈਰਰ ਫੰਡਿੰਗ ਮਾਮਲੇ (terror funding case) ਵਿੱਚ ਗ੍ਰਿਫ਼ਤਾਰ ਕਰਕੇ ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ। ਜਿੱਥੇ ਅਦਾਲਤ ਨੇ ਉਸ ਨੂੰ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ ਹੈ। ਬਾਜਵਾ ਯੂਨੀਵਰਸਿਟੀ ਵਿੱਚ ਐਮਏ ਤੀਜੇ ਸਾਲ ਦਾ ਵਿਦਿਆਰਥੀ ਹੈ।

ਇਹ ਵੀ ਪੜੋ:ਮਹਿਲਾ ਕਿਸਾਨ ਨੇ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਦਾ ਦਿਖਾਇਆ ਰਾਹ

ਦੱਸ ਦਈਏ ਕਿ ਇਸ ਤੋਂ ਪਹਿਲਾਂ ਉਸ ਦਾ 3 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਸੀ। ਬਾਜਵਾ ਦੇ ਮੋਬਾਈਲ ਫੋਨ ਰਾਹੀਂ ਐੱਸਐੱਸਓਸੀ ਵੱਲੋਂ ਉਸ ਦੇ ਦੋਸਤ ਸਰਕਲ ਦੇ ਰਿਕਾਰਡ ਦੀ ਵੀ ਲਗਾਤਾਰ ਜਾਂਚ ਕੀਤੀ ਜਾ ਰਹੀ ਹੈ। SSOC ਮੁਤਾਬਕ ਉਸ ਦੇ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਨਾਲ ਵੀ ਸਬੰਧ ਹਨ ਅਤੇ ਦਹਿਸ਼ਤ ਪੈਦਾ ਕਰਨ ਲਈ ਪੈਸਾ ਇਕੱਠਾ ਕਰਨ ਵਿੱਚ ਉਸ ਦੀ ਭੂਮਿਕਾ ਸਾਹਮਣੇ ਆਈ ਹੈ। ਬਾਜਵਾ ਮੂਲ ਰੂਪ ਤੋਂ ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਰਹਿਣ ਵਾਲੇ ਹਨ।

ਵਿਦਿਆਰਥੀ ਹਰਸ਼ਵੀਰ ਸਿੰਘ ਬਾਜਵਾ ਨੂੰ ਨਿਆਂਇਕ ਹਿਰਾਸਤ ਵਿੱਚ ਭੇਜਿਆ

ਡੇਰਾ ਪ੍ਰੇਮੀ ਦੇ ਕਤਲ ਵਿੱਚ ਭੂਮਿਕਾ: ਪੁਲਿਸ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੇ ਕਤਲ ਵਿੱਚ ਉਸਦੀ ਭੂਮਿਕਾ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ। 10 ਨਵੰਬਰ ਨੂੰ ਪੰਜਾਬ ਦੇ ਕੋਟਕਪੂਰਾ ਵਿੱਚ ਅੱਧੀ ਦਰਜਨ ਹਮਲਾਵਰਾਂ ਨੇ ਪ੍ਰਦੀਪ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। SSOC ਦੇ ਅਨੁਸਾਰ, ਬਾਜਵਾ ਨੇ ਇਹਨਾਂ ਨਿਸ਼ਾਨੇਬਾਜ਼ਾਂ ਵਿੱਚੋਂ ਇੱਕ ਨੂੰ 20,000 ਰੁਪਏ ਟਰਾਂਸਫਰ ਕੀਤੇ ਸਨ। ਇਹ ਵੀ ਪਤਾ ਲੱਗਾ ਹੈ ਕਿ ਬਾਜਵਾ ਕੈਨੇਡਾ ਵਿਚ ਲੁਕੇ ਲਾਰੈਂਸ ਗੈਂਗ ਦੇ ਗੋਲਡੀ ਬਰਾੜ ਦੇ ਸੰਪਰਕ ਵਿਚ ਹੈ। ਗੋਲਡੀ ਬਰਾੜ ਨੇ ਪੰਜਾਬ ਦੇ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਸੀ।

ਇਹ ਵੀ ਪੜੋ:Prem Rashifal: ਇਨ੍ਹਾਂ ਰਾਸ਼ੀਆਂ ਨੂੰ ਮਿਲੇਗਾ ਮਿਲੇਗਾ ਸ਼ਾਪਿੰਗ ਦਾ ਮੌਕਾ, ਜਾਣੋ ਆਪਣੀ ਲਵ ਲਾਇਫ ਦਾ ਪੂਰਾ ਹਾਲ

ABOUT THE AUTHOR

...view details