ਮੋਹਾਲੀ: ਡਿਪਟੀ ਮੇਅਰ ਅਤੇ ਕੌਸਲਰਾਂ ਨੇ ਮੋਹਾਲੀ ਪੁਲਿਸ ਹੈੱਡਕੁਆਰਟਰ ਦੇ ਵਿੱਚ ਡੀਜੀਪੀ ਨਾਲ ਮੀਟਿੰਗ ਕਰਨ ਪਹੁੰਚੇ ਸਨ ਜਿੱਥੇ ਉਨ੍ਹਾਂ ਵੱਲੋਂ ਮੋਹਾਲੀ ਦੇ ਵਿੱਚ ਪਿਛਲੇ ਕੁਝ ਦਿਨਾਂ ਤੋਂ ਬਣੇ ਡਰ ਦੇ ਮਾਹੌਲ ਬਾਰੇ ਜਾਣੂ ਕਰਵਾਇਆ ਜਾਣਾ ਸੀ।
ਇਸ ਬਾਰੇ ਗੱਲ ਕਰਦੇ ਹੋਏ ਡਿਪਟੀ ਮੇਅਰ ਨੇ ਦੱਸਿਆ ਕਿ ਜਿਸ ਤਰੀਕੇ ਨਾਲ ਸੋਸ਼ਲ ਮੀਡੀਆ 'ਤੇ ਪੰਜਾਬੀ ਕਲਾਕਾਰਾਂ ਦੀਆਂ ਦੋ ਧਿਰਾਂ ਦੇ ਵੱਲੋਂ ਆਪਸ ਵਿੱਚ ਗਾਲੀ ਗਲੋਚ ਅਤੇ ਇੱਕ-ਦੂਜੇ ਨੂੰ ਮਾਰਨ ਦੀ ਧਮਕੀ ਦਿੱਤੀ ਗਈ ਹੈ ਉਸ ਨਾਲ ਇਲਾਕੇ ਦੇ ਵਿੱਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਔਰਤਾਂ ਅਤੇ ਬੱਚੇ ਘਰ ਤੋਂ ਬਾਹਰ ਨਿਕਲਣ ਤੋਂ ਵੀ ਡਰ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਇਸ ਬਾਰੇ ਐਸਐਸਪੀ ਮੋਹਾਲੀ ਦੇ ਕੋਲ ਉਨ੍ਹਾਂ ਵੱਲੋਂ ਸ਼ਿਕਾਇਤ ਕੀਤੀ ਗਈ ਸੀ ਪਰ 15 ਦਿਨ ਬੀਤ ਜਾਣ ਦੇ ਬਾਵਜੂਦ ਇਸ ਮਾਮਲੇ 'ਚ ਕੋਈ ਵੀ ਕਾਰਵਾਈ ਨਹੀਂ ਹੋਈ।