ਮੁਹਾਲੀ:ਪੰਜਾਬ ਦੇ ਵੱਖ ਵੱਖ ਵਿਭਾਗਾਂ ਵਿੱਚ ਕੰਮ ਕਰਦੇ ਸਰਕਾਰੀ ਮੁਲਾਜ਼ਮਾਂ (Employees) ਨੇ ਮੁਹਾਲੀ ਦੇ ਸੈਕਟਰ 68 ਦੇ ਵਣ ਵਿਭਾਗ ਦੇ ਸਾਹਮਣੇ ਪੰਜਾਬ ਸਰਕਾਰ ਦੇ ਖਿਲਾਫ਼ ਰੋਸ ਪ੍ਰਦਰਸ਼ਨ (Protest) ਕੀਤਾ ਅਤੇ ਸਰਕਾਰ ਖਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ।ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਸਰਕਾਰ ਨੂੰ 10 ਦਿਨ ਦਾ ਅਲਟੀਮੇਟਮ ਦਿੱਤਾ ਹੈ ਕਿ ਜੇਕਰ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਹੋਰ ਤਿੱਖਾ ਕਰਾਂਗੇ।
ਇਸ ਮੌਕੇ ਪ੍ਰਦਰਸ਼ਨਕਾਰੀ ਨਵਵਰਿੰਦਰ ਸਿੰਘ ਨਵੀ ਦਾ ਕਹਿਣਾ ਹੈ ਕਿ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇ ਅਤੇ ਡੀਏ ਦੀਆਂ ਕਿਸ਼ਤਾਂ ਜਾਰੀ ਕੀਤੀਆਂ ਜਾਣ।ਉਨ੍ਹਾਂ ਦਾ ਕਹਿਣਾ ਹੈ ਕਿ ਪਿਛਲੇ ਕਾਫੀ ਸਮੇਂ ਤੋਂ ਤਰੱਕੀਆਂ ਰੁਕੀਆ ਹੋਈਆ ਹਨ।ਮੁਲਾਜ਼ਮਾਂ ਦੀ ਮੈਰਿਟ ਦੇ ਹਿਸਾਬ ਨਾਲ ਤਰੱਕੀਆਂ ਦਿੱਤੀਆਂ ਜਾਣ।