ਪੰਜਾਬ

punjab

ETV Bharat / state

ਮੋਹਾਲੀ ਮੈਡੀਕਲ ਕਾਲਜ 'ਚ ਇਸੇ ਵਿਦਿਅਕ ਸੈਸ਼ਨ ਤੋਂ ਕਲਾਸਾਂ ਹੋਣਗੀਆਂ ਸ਼ੁਰੂ

ਡਾ. ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼, ਐਸ.ਏ.ਐਸ.ਨਗਰ ਮੋਹਾਲੀ ਵਿਖੇ 100 ਐਮ.ਬੀ.ਬੀ.ਐੱਸ ਵਿਦਿਆਰਥੀਆਂ ਦੇ ਦਾਖਲੇ ਨਾਲ ਇਸੇ ਵਿਦਿਅਕ ਸੈਸ਼ਨ ਤੋਂ ਕਲਾਸਾਂ ਸ਼ੁਰੂ ਹੋਣਗੀਆਂ

ਮੋਹਾਲੀ
ਫ਼ੋਟੋ

By

Published : Mar 13, 2020, 9:59 PM IST

ਚੰਡੀਗੜ੍ਹ: ਸੂਬੇ ਵਿਚ ਕਿਫਾਇਤੀ ਅਤੇ ਮਿਆਰੀ ਡਾਕਟਰੀ ਸਿੱਖਿਆ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸੂਬਾ ਸਰਕਾਰ ਡਾ. ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼, ਐਸ.ਏ.ਐਸ.ਨਗਰ ਮੋਹਾਲੀ ਵਿਖੇ 100 ਐਮ.ਬੀ.ਬੀ.ਐੱਸ ਵਿਦਿਆਰਥੀਆਂ ਦੇ ਦਾਖਲੇ ਨਾਲ ਇਸੇ ਵਿਦਿਅਕ ਸੈਸ਼ਨ ਤੋਂ ਕਲਾਸਾਂ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ।

ਅੱਜ ਇਥੇ ਹੋਈ ‘ਬੋਰਡ ਆਫ਼ ਮੈਨੇਜਮੈਂਟ’ ਦੀ ਪਲੇਠੀ ਮੀਟਿੰਗ ਦੌਰਾਨ ਇਹ ਦੱਸਿਆ ਗਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸੇ ਸੈਸ਼ਨ ਤੋਂ ਸੰਸਥਾ ਨੂੰ ਕਾਰਜਸ਼ੀਲ ਬਣਾਉਣ ਲਈ ਹਰ ਸੰਭਵ ਸਹਾਇਤਾ ਦੇਣ ਦਾ ਵਾਅਦਾ ਕੀਤਾ ਸੀ। ਸਿਹਤ ਬਾਰੇ ਪੰਜਾਬ ਸਰਕਾਰ ਦੇ ਸਲਾਹਕਾਰ ਡਾ. ਕੇ.ਕੇ. ਤਲਵਾੜ ਨੇ ਮੀਟਿੰਗ ਦੀ ਪ੍ਰਧਾਨਗੀ ਕੀਤੀ।

ਇਸ ਮੀਟਿੰਗ ਵਿੱਚ ਮੈਂਬਰ ਪਾਰਲੀਮੈਂਟ ਮਨੀਸ਼ ਤਿਵਾੜੀ, ਵਿਧਾਇਕ ਕੁਲਜੀਤ ਸਿੰਘ ਨਾਗਰਾ, ਪ੍ਰਮੁੱਖ ਸਕੱਤਰ ਮੈਡੀਕਲ ਸਿੱਖਿਆ ਅਤੇ ਖੋਜ ਡੀ.ਕੇ. ਤਿਵਾੜੀ, ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਦੇ ਉਪ ਕੁਲਪਤੀ ਤੇ ਡਾਇਰੈਕਟਰ ਮੈਡੀਕਲ ਸਿੱਖਿਆ ਅਤੇ ਖੋਜ ਡਾ. ਅਵਨੀਸ਼ ਕੁਮਾਰ, ਡਾਇਰੈਕਟਰ ਪੀਜੀਆਈ ਡਾ. ਜਗਤ ਰਾਮ, ਡਾਇਰੈਕਟਰ ਪ੍ਰਿੰਸੀਪਲ ਮਨਜੀਤ ਕੌਰ ਮੋਹੀ ਅਤੇ ਮੁੱਖ ਆਰਕੀਟੈਕਟ ਸਪਨਾ ਮੌਜੂਦ ਸਨ।

ਬੁਲਾਰੇ ਨੇ ਦੱਸਿਆ ਕਿ ਮੈਨੇਜਮੈਂਟ ਬੋਰਡ ਨੂੰ ਇਹ ਜਾਣੂ ਕਰਵਾਇਆ ਗਿਆ ਕਿ ਹਸਪਤਾਲ ਅਤੇ ਕਾਲਜ ਦੀ ਇਮਾਰਤ ਦੇ ਨਵੀਨੀਕਰਨ ਦਾ ਕੰਮ ਸਮੇਂ ਸਿਰ ਮੁਕੰਮਲ ਕਰ ਦਿੱਤਾ ਜਾਵੇਗਾ ਜਦੋਂ ਕਿ ਮਸ਼ੀਨਰੀ, ਉਪਕਰਣ ਅਤੇ ਹੋਰ ਲੋੜੀਂਦੀਆਂ ਸਮੱਗਰੀ ਦੀ ਖਰੀਦ ਪਹਿਲਾਂ ਹੀ ਕੀਤੀ ਜਾ ਰਹੀ ਹੈ। ਬੁਲਾਰੇ ਨੇ ਦੱਸਿਆ ਕਿ ਮੈਡੀਕਲ ਫੈਕਲਟੀ ਅਤੇ ਪੈਰਾ ਮੈਡੀਕਲ ਦੀ ਭਰਤੀ ਜਲਦ ਕੀਤੀ ਜਾਏਗੀ ਕਿਉਂਕਿ ਇਸ ਸਬੰਧੀ ਇਸ਼ਤਿਹਾਰ ਜਾਰੀ ਹੋ ਚੁੱਕਾ ਹੈ ਅਤੇ ਇੰਟਰਵਿਊ ਪ੍ਰਕਿਰਿਆ ਵੀ ਮਾਰਚ ਦੇ ਅਖੀਰ ਵਿੱਚ ਸ਼ੁਰੂ ਹੋ ਜਾਏਗੀ।

ਬੋਰਡ ਆਫ ਮੈਨੇਜਮੈਂਟ ਨੇ ਇਹ ਵੀ ਫੈਸਲਾ ਕੀਤਾ ਹੈ ਕਿ ਭਵਿੱਖ ਦੀ ਯੋਜਨਾਬੰਦੀ ਇਸ ਤਰੀਕੇ ਨਾਲ ਕੀਤੀ ਜਾਏਗੀ ਕਿ ਇਹ ਸੰਸਥਾ ਖੇਤਰ ਵਿੱਚ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰੇ। ਫਰਨੀਚਰ ਅਤੇ ਹੋਰ ਲੋੜੀਂਦੇ ਉਪਕਰਣਾਂ ਦੀ ਖਰੀਦ ਵਿੱਚ ਤੇਜ਼ੀ ਲਿਆਉਣ ਲਈ ਬੋਰਡ ਨੇ ਵਿਭਿੰਨ ਸੇਵਾਵਾਂ, ਵੱਖ-ਵੱਖ ਖਰੀਦ ਕਮੇਟੀਆਂ ਦੇ ਗਠਨ ਆਦਿ ਦੀਆਂ ਤਜਵੀਜ਼ਾਂ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਡਾ.ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ ਖੁੱਲਣ ਨਾਲ ਚਾਰ ਦਹਾਕਿਆਂ ਦੇ ਅੰਤਰਾਲ ਤੋਂ ਬਾਅਦ ਸੂਬੇ ਵਿਚ ਸਰਕਾਰੀ ਮੈਡੀਕਲ ਕਾਲਜ ਖੁੱਲ੍ਹਣ ਜਾ ਰਿਹਾ ਹੈ।

ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਨੇ ਸੂਬੇ ਵਿਚ ਕਿਫਾਇਤੀ ਡਾਕਟਰੀ ਸਿੱਖਿਆ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਕੁਸ਼ਲ ਸਿਹਤ ਪੇਸ਼ੇਵਰਾਂ ਦੀ ਉਪਬੱਧਤਾ ਨੂੰ ਵਧਾਉਣ, ਸਰਕਾਰੀ ਹਸਪਤਾਲਾਂ ਵਿਚ ਤੀਜੇ ਦਰਜੇ ਦੀਆਂ ਸੇਵਾਵਾਂ ਨੂੰ ਬਿਹਤਰ ਬਣਾਉਣ ਅਤੇ ਜ਼ਿਲਾ ਹਸਪਤਾਲਾਂ ਦੇ ਬੁਨਿਆਦੀ ਢਾਂਚੇ ਦੀ ਵਰਤੋਂ ਸਬੰਧੀ ਯੋਜਨਾ ਪਹਿਲਾਂ ਹੀ ਬਣਾ ਲਈ ਹੈ।

ABOUT THE AUTHOR

...view details