ਪੰਜਾਬ

punjab

ETV Bharat / state

ਮੋਹਾਲੀ ਬਲਾਤਕਾਰ ਮਾਮਲਾ : ਰਾਸ਼ਟਰੀ ਮਹਿਲਾ ਕਮਿਸ਼ਨ ਨੇ ਪੰਜਾਬ ਪੁਲਿਸ ਨੂੰ ਭੇਜਿਆ ਨੋਟਿਸ - Rape case victum

ਸੋਮਵਾਰ ਦੀ ਸਵੇਰ ਕਾਲ ਸੈਂਟਰ ਵਿਖੇ ਕੰਮ ਕਰਦੀ ਇੱਕ ਕੁੜੀ ਨਾਲ ਲਿਫ਼ਟ ਦੇਣ ਵਾਲੇ ਕਾਰ ਡਰਾਇਵਰ ਦੁਆਰਾ ਬਲਾਤਕਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਸਬੰਧੀ ਜਦੋਂ ਪੀੜ੍ਹਤ ਕੁੜੀ ਸ਼ਿਕਾਇਤ ਦਰਜ ਕਰਵਾਉਣ ਪੁਲਿਸ ਥਾਣੇ ਗਈ ਤਾਂ ਪੁਲਿਸ ਵਾਲਿਆਂ ਨੇ ਕੋਈ ਵੀ ਮਾਮਲਾ ਦਰਜ ਨਹੀਂ ਕੀਤਾ। ਇਸੇ ਸਬੰਧ ਵਿੱਚ ਰਾਸ਼ਟਰੀ ਮਹਿਲਾ ਕਮਿਸ਼ਨ ਨੇ ਪੰਜਾਬ ਪੁਲਿਸ ਨੂੰ ਨੋਟਿਸ ਜਾਰੀ ਕਰ ਕੇ ਮਾਮਲੇ ਸਬੰਧੀ ਜਾਣਕਾਰੀ ਮੰਗੀ ਹੈ।

ਮੋਹਾਲੀ ਬਲਾਤਕਾਰ ਮਾਮਲਾ

By

Published : Apr 18, 2019, 4:29 PM IST

ਚੰਡੀਗੜ੍ਹ : ਰਾਸ਼ਟਰੀ ਮਹਿਲਾ ਕਮਿਸ਼ਨ ਨੇ ਮੋਹਾਲੀ ਵਿਖੇ ਹੋਏ ਇੱਕ ਬਲਾਤਕਾਰ ਪੀੜ੍ਹਿਤ ਕੁੜੀ ਦੀ ਸ਼ਿਕਾਇਤ ਨਾ ਦਰਜ਼ ਕਰਨ ਨੂੰ ਲੈ ਕੇ ਸੂਬੇ ਦੀ ਪੁਲਿਸ ਨੂੰ ਨੋਟਿਸ ਜਾਰੀ ਕੀਤਾ ਹੈ। ਮਹਿਲਾ ਕਮਿਸ਼ਨ ਨੇ ਦੱਸਿਆ ਕਿ ਮੀਡਿਆ 'ਚ ਆਈਆਂ ਖਬਰਾਂ ਦੇ ਆਧਾਰ 'ਤੇ ਕਮਿਸ਼ਨ ਨੇ ਨੋਟਿਸ ਲਿਆ ਹੈ ਅਤੇ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਨੂੰ ਨੋਟਿਸ ਜਾਰੀ ਕੀਤਾ ਹੈ ਅਤੇ ਇਸ ਮਾਮਲੇ ਸਬੰਧੀ ਪੂਰੀ ਜਾਣਕਾਰੀ ਦੀ ਮੰਗ ਕੀਤੀ ਹੈ।

ਜਾਣਕਾਰੀ ਮੁਤਾਬਕ 22 ਸਾਲਾ ਬਲਾਤਕਾਰ ਪੀੜ੍ਹਿਤ ਨੇ ਸ਼ਿਕਾਇਤ ਦਰਜ ਕਰਵਾਉਣ ਲਈ 2 ਥਾਣਿਆਂ ਵੱਲ ਰੁਖ ਕੀਤਾ ਅਤੇ ਪਰ ਦੋਹਾਂ 'ਚੋਂ ਕਿਸੇ ਨੇ ਵੀ ਐੱਫਆਈਆਰ ਨਹੀਂ ਲਿਖੀ। ਦੋਵੇਂ ਥਾਣੇ ਇਕ-ਦੂਜੇ 'ਤੇ ਜ਼ਿੰਮੇਵਾਰੀ ਟਾਲਦੇ ਰਹੇ। ਕਮਿਸ਼ਨ ਨੇ ਮੁਲਜ਼ਮ ਪੁਲਿਸ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਵੀ ਕਿਹਾ ਹੈ ਅਤੇ ਕਾਰਵਾਈ ਦੀ ਰਿਪੋਰਟ ਮੰਗੀ ਹੈ। ਇਸ ਤੋਂ ਪਹਿਲਾਂ ਮਾਮਲੇ ਨੂੰ ਲੈ ਕੇ ਸੋਹਾਣਾ ਥਾਣੇ ਦੇ ਐਸਐੱਚਓ ਨੂੰ ਵੀ ਮੁਅੱਤਲ ਕਰ ਦਿੱਤਾ ਗਿਆ ਹੈ।

ਤੁਹਾਨੂੰ ਦੱਸ ਦਈਏ ਕਿ ਸੋਮਵਾਰ ਨੂੰ ਮੋਹਾਲੀ ਦੇ ਇੱਕ ਕਾਲ ਸੈਂਟਰ 'ਚ ਕੰਮ ਕਰਨ ਵਾਲੀ ਹਿਮਾਚਲ ਦੀ ਕੁੜੀ ਦਫ਼ਤਰ ਜਾ ਰਹੀ ਸੀ, ਇਸੇ ਦੌਰਾਨ ਉਸ ਨੇ ਇੱਕ ਕਾਰ ਚਾਲਕ ਤੋਂ ਲਿਫ਼ਟ ਮੰਗੀ ਪਰ ਕਾਰ ਚਾਲਕ ਉਸ ਨੂੰ ਕਿਸੇ ਸੁੰਨਸਾਨ ਥਾਂ 'ਤੇ ਲੈ ਗਿਆ ਅਤੇ ਉਸ ਨਾਲ ਬਲਾਤਕਾਰ ਕੀਤਾ। ਪੀੜ੍ਹਿਤ ਕੁੜੀ ਨੇ ਸੋਹਾਣਾ ਥਾਣੇ ਦੇ ਐੱਸਐੱਚਓ ਨੂੰ ਇਸ ਮਾਮਲੇ ਦੀ ਸ਼ਿਕਾਇਤ ਦਿੱਤੀ ਪਰ ਉਸ ਨੇ ਕੋਈ ਕਾਰਵਾਈ ਨਹੀਂ ਕੀਤੀ। ਬਾਅਦ 'ਚ ਇਹ ਮਾਮਲਾ ਉੱਚ ਅਧਿਕਾਰੀਆਂ ਤੱਕ ਪੁੱਜਿਆ ਤਾਂ ਡਿਊਟੀ 'ਚ ਲਾਪਰਵਾਹੀ ਵਰਤਣ ਅਤੇ ਉੱਚ ਅਧਿਕਾਰੀਆਂ ਨੂੰ ਸੂਚਨਾ ਨਾ ਦੇਣ 'ਤੇ ਉਕਤ ਐੱਸਐੱਚਓ ਨੂੰ ਮੁਅੱਤਲ ਕਰ ਦਿੱਤਾ ਗਿਆ। ਫ਼ਿਲਹਾਲ ਬਲਾਤਕਾਰ ਕਰਨ ਵਾਲਾ ਦੋਸ਼ੀ ਫ਼ਰਾਰ ਹੈ ਅਤੇ ਪੁਲਿਸ ਵਲੋਂ ਉਸ ਦੀ ਭਾਲ ਕੀਤੀ ਜਾ ਰਹੀ ਹੈ।

ABOUT THE AUTHOR

...view details