ਮੁਹਾਲੀ:ਜ਼ਿਲ੍ਹਾ ਪੁਲਿਸ ਨੇ 35 ਲੱਖ ਰੁਪਏ ਦੀ ਲੁੱਟ ਦੀ ਵਾਰਦਾਤ ਨੂੰ ਸੁਲਝਾਉਣ ਦਾ ਦਾਅਵਾ ਕੀਤਾ ਹੈ। ਪੁਲਿਸ ਵੱਲੋਂ ਲੁੱਟ ਕਰਨ ਵਾਲੇ ਗਿਰੋਹ ਦੇ 4 ਮੈਂਬਰਾਂ ਨੂੰ ਕਾਬੂ ਕੀਤਾ ਹੈ। ਫੜੇ ਗਏ ਮੁਲਜ਼ਮਾਂ ਕੋਲੋਂ ਲੁੱਟ ਦੀ ਰਕਮ ਵਿੱਚੋਂ 17,40,000 ਰੁਪਏ ਬਰਾਮਦ ਕੀਤੇ ਗਏ ਹਨ। ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਐੱਸਐੱਸਪੀ ਵਿਵੇਕ ਸ਼ੀਲ ਸੋਨੀ ਅਨੁਸਾਰ 1 ਜੁਲਾਈ ਨੂੰ ਖੰਨਾ ਦੇ ਸੰਜੀਵ ਕੁਮਾਰ ਨੇ ਕੁਰਾਲੀ ਥਾਣੇ ਵਿੱਚ ਕੇਸ ਦਰਜ ਕਰਵਾਇਆ ਸੀ। ਇਸ ਲੁੱਟ ਸਬੰਧੀ ਪੀੜਤ ਵੱਲੋਂ ਪੁਲਿਸ ਕੋਲ ਸ਼ਿਕਾਇਤ ਕੀਤੀ ਗਈ ਸੀ। ਦਿਨ-ਦਿਹਾੜੇ ਕੁਰਾਲੀ ਸ਼ਹਿਰ ਵਿੱਚ 35 ਲੱਖ ਰੁਪਏ ਦੀ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ ਸੀ। ਮੁਲਜ਼ਮਾਂ ਨੇ ਆਪਣੇ ਆਪ ਨੂੰ ਜੀਐਸਟੀ ਵਰਕਰ ਦੱਸ ਕੇ ਇਸ ਵਾਰਦਾਤ ਨੂੰ ਅੰਜ਼ਾਮ ਦਿੱਤਾ ਸੀ।
ਮੁਹਾਲੀ ਪੁਲਿਸ ਨੇ 35 ਲੱਖ ਦੀ ਲੁੱਟ ਦਾ ਮਾਮਲਾ ਸੁਲਝਾਉਣ ਦਾ ਕੀਤਾ ਦਾਅਵਾ ਪੁਲਿਸ ਨੇ ਮਾਮਲੇ ਵਿੱਚ ਸੀਸੀਟੀਵੀ ਕੈਮਰੇ ਖੰਗਾਲੇ ਹਨ। ਲੁੱਟ ਦੀ ਜਾਂਚ ਨੂੰ ਅੱਗੇ ਵਧਾਉਂਦੇ ਹੋਏ ਪੁਲਿਸ ਨੇ ਗਿਰੋਹ ਦੇ 4 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ (Mohali Police Arrested 4 Including A Policeman) ਹੈ। ਇੰਨ੍ਹਾਂ ਮੁਲਜ਼ਮਾਂ ਵਿੱਚ ਗੁਰਦੀਪ ਸਿੰਘ ਉਰਫ ਜੱਸੀ, ਬਰਿੰਦਰ ਸਿੰਘ, ਚਰਨਜੀਤ ਸਿੰਘ ਅਤੇ ਹਰਜੀਤ ਸਿੰਘ ਸ਼ਾਮਲ ਹਨ। ਹਰਜੀਤ ਸਿੰਘ ਪੁਲਿਸ ਮੁਲਾਜ਼ਮ ਹੈ ਜੋ ਕਿ ਘਟਨਾ ਸਮੇਂ ਪੁਲਿਸ ਦੀ ਵਰਦੀ ਵਿੱਚ ਹੀ ਸੀ ਤਾਂਕਿ ਇਹ ਦਿਖਾਇਆ ਜਾ ਸਕੇ ਇਹ ਸੱਚਮੁੱਚ ਹੀ ਜੀਐਸਟੀ ਦੀ ਹੀ ਟੀਮ ਹੈ।
ਇਸ ਮਾਮਲੇ ਵਿੱਚ ਪੁਲਿਸ ਵੱਲੋਂ ਹੋਰ ਵੀ ਖੁਲਾਸੇ ਹੋਣ ਦੀ ਉਮੀਦ ਜਤਾਈ ਗਈ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਕਿ ਮਾਮਲੇ ਦੀ ਤੈਅ ਤੱਕ ਪਹੁੰਚਿਆ ਜਾ ਸਕੇ।
ਇਹ ਵੀ ਪੜ੍ਹੋ:ਵਰਦੀ ਤੇ ਕਿਤਾਬਾਂ ਦਾ ਪੈਸਾ ਨਹੀਂ ਮਿਲਿਆ ਤਾਂ ਪਿਤਾ ਤਲਵਾਰ ਲੈ ਪਹੁੰਚਿਆ ਸਕੂਲ