ਕੁਰਾਲੀ: ਸਾਂਸਦ ਮਨੀਸ਼ ਤਿਵਾੜੀ ਵੱਲੋਂ ਸ਼ਹਿਰ ਦੇ ਸਿਵਲ ਹਸਪਤਾਲ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਮੌਕੇ ਸ਼ਹਿਰ ਦੇ ਲੋਕਾਂ ਵੱਲੋਂ ਮਨੀਸ਼ ਤਿਵਾੜੀ ਨੂੰ ਮੰਗ ਪੱਤਰ ਦਿੰਦਿਆਂ ਉਨ੍ਹਾਂ ਨੂੰ ਹਸਪਤਾਲ ਨੂੰ ਅਪਗਰੇਡ ਕਰਨ ਅਤੇ ਹੋਰਨਾਂ ਮੁਸ਼ਕਿਲਾਂ ਸਬੰਧੀ ਜਾਣੂ ਕਰਵਾਇਆ।
ਸ਼ਹਿਰ ਵਾਸੀਆਂ ਵੱਲੋਂ ਲੰਮੇ ਸਮੇਂ ਤੋਂ ਇਸ ਹਸਪਤਾਲ ਨੂੰ ਅੱਪਗ੍ਰੇਡ ਕਰਨ ਸਬੰਧੀ ਸਰਕਾਰ ਤੋਂ ਮੰਗ ਕੀਤੀ ਜਾ ਰਹੀ ਹੈ ਪਰ ਇਸ ਦੇ ਉਲਟ ਇਸ ਹਸਪਤਾਲ ਨੇ ਅੱਪਗ੍ਰੇਡ ਤਾਂ ਕੀ ਹੋਣਾ ਸੀ ਸਗੋਂ ਇਸ ਦੇ ਹਾਲਾਤਾਂ ਵਿੱਚ ਗਿਰਾਵਟ ਆਉਂਦੀ ਗਈ। ਇਸੇ ਕਰਕੇ ਇੱਥੋਂ ਦੇ ਨੇੜਲੇ 160 ਪਿੰਡਾਂ ਦੇ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਨ੍ਹਾਂ ਮੁਸ਼ਕਿਲਾਂ ਨੂੰ ਦੇਖਦਿਆਂ ਸ਼ਹਿਰ ਦੇ ਲੋਕਾਂ ਨੇ ਮਨੀਸ਼ ਤਿਵਾੜੀ ਨੂੰ ਇੱਕ ਮੰਗ ਪੱਤਰ ਦਿੱਤਾ।