ਮੁਹਾਲੀ:ਨੈਸ਼ਨਲ ਸਟੂਡੈਂਟ ਯੂਨੀਅਨ ਆਫ ਇੰਡੀਆ ਵੱਲੋਂ ਮਹਿੰਗਾਈ ਦੇ ਖਿਲਾਫ਼ ਮੁਹਾਲੀ ਦੇ ਵਿੱਚ ਇੱਕ ਵਿਸ਼ਾਲ ਰੋਸ ਮਾਰਚ ਕੀਤਾ ਗਿਆ। ਇਸ ਦੌਰਾਨ ਪੰਜਾਬ ਦੇ ਸੂਬਾ ਜਨਰਲ ਸਕੱਤਰ ਰਾਜਕਰਨ ਸਿੰਘ ਬੈਦਵਾਣ ਸੋਹਾਣਾ ਦੀ ਅਗਵਾਈ ਹੇਠ ਕੇਂਦਰ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐੱਨ ਐੱਸ ਯੂ ਆਈ ਦੇ ਸੂਬਾ ਜਨਰਲ ਸਕੱਤਰ ਰਾਜਕਰਨ ਬੈਦਵਾਨ ਸੋਹਾਣਾ ਨੇ ਕਿਹਾ ਕਿ ਤੇਲ ਦੀਆਂ ਕੀਮਤਾਂ ਲਗਾਤਾਰ ਤੇਜ਼ੀ ਨਾਲ ਪੜਾਅ ਦਰ ਪੜਾਅ ਵਧਦੀਆਂ ਜਾ ਰਹੀਆਂ ਹਨ ਜਿਸ ਕਾਰਨ ਆਮ ਲੋਕਾਂ ਦੀਆਂ ਮੁਸ਼ਕਿਲਾਂ ਦਿਨ ਬ ਦਿਨ ਵਧਦੀਆਂ ਜਾ ਰਹੀਆਂ ਹਨ।
ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਆਮ ਲੋਕਾਂ ਪਹਿਲਾਂ ਹੀ ਕੋਰੋਨਾ ਕਾਰਨ ਮੁਸ਼ਕਿਲ ਹਾਲਾਤਾਂ ਦੇ ਵਿੱਚ ਗੁਜਾਰਾ ਕਰਨ ਦੇ ਲਈ ਮਜਬੂਰ ਹਨ ਪਰ ਇਸ ਦਿਨ ਬ ਦਿਨ ਵਧ ਰਹੀ ਮਹਿੰਗਾਈ ਦੇ ਕਾਰਨ ਉਨ੍ਹਾਂ ਦੀ ਮੁਸ਼ਕਿਲਾਂ ਹੋਰ ਵਧ ਰਹੀਆਂ ਹਨ। ਉਨ੍ਹਾਂ ਕਿਹਾ ਕਿ ਹਰ ਵਰਗ ਇਸ ਮਹਿੰਗਾਈ ਨੂੰ ਲੈਕੇ ਸਰਕਾਰ ਖਿਲਾਫ਼ ਸੜਕਾਂ ਤੇ ਪ੍ਰਦਰਸ਼ਨ ਕਰਨ ਦੇ ਲਈ ਮਜਬੂਰ ਹੈ।