ਮੋਹਾਲੀ:ਦਿਨ-ਬ-ਦਿਨ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵੱਧਣ ਕਾਰਨ (hike in petrol and diesel prices) ਆਮ ਲੋਕਾਂ ਦੀਆਂ ਜੇਬਾਂ 'ਤੇ ਵਾਧੂ ਬੋਝ ਪੈ ਰਿਹਾ ਹੈ। ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਹੋ ਰਹੇ ਵਾਧੇ ਨੂੰ ਲੈ ਕੇ ਮੋਹਾਲੀ ਵਿੱਚ ਐਨਐਸਯੂਆਈ (NSUI) ਦੇ ਵਰਕਰਾਂ ਨੇ ਕੇਂਦਰ ਸਰਕਾਰ ਖਿਲਾਫ ਰੋਸ ਮਾਰਚ ਕੀਤਾ।
ਐਨਐਸਯੂਆਈ ਦੇ ਵਰਕਰਾਂ ਨੇ ਮੋਹਾਲੀ ਦੇ ਸੈਕਟਰ 70 ਦੇ ਸਾਹਮਣੇ ਪੈਟਰੋਲ ਪੰਪ 'ਤੇ ਕੇਂਦਰ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਐਨਐਸਯੂਆਈ ਦੇ ਕਾਰਕੁਨਾਂ ਵੱਲੋਂ ਲੋਕਾਂ ਨੂੰ ਲੋਨ ਮਹੁੱਈਆ ਕਰਵਾਇਆ ਜਾ ਰਿਹਾ ਹੈ।
ਕੇਂਦਰ ਸਰਕਾਰ ਖਿਲਾਫ ਕੀਤਾ ਰੋਸ ਪ੍ਰਦਰਸ਼ਨ ਇਸ ਮੌਕੇ ਐਨਐਸਯੂਆਈ ਮੋਹਾਲੀ ਦੇ ਜਨਰਲ ਸਕੱਤਰ ਰਾਜਕਰਨ ਸਿੰਘ ਨੇ ਦੱਸਿਆ ਕਿ ਸੂਬੇ ਭਰ 'ਚ ਐਨਐਸਯੂਆਈ ਵਰਕਰਾਂ ਕੇਂਦਰ ਸਰਕਾਰ ਦੇ ਖਿਲਾਫ ਰੋਸ ਮਾਰਚ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਦੀ ਲੋਕ ਮਾਰੂ ਨੀਤੀਆਂ ਕਾਰਨ ਆਮ ਜਨਤਾ ਨੂੰ ਕਈ ਔਕੜਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲਗਾਤਾਰ ਵੱਧ ਰਹੀ ਮਹਿੰਗਾਈ ਤੇ ਪੈਟਰੋਲ-ਡੀਜ਼ਲ ਦੀਆਂ ਵੱਧ ਰਹੀਆਂ ਕੀਮਤਾਂ ਦੇ ਕਾਰਨ ਆਮ ਲੋਕਾਂ ਲਈ ਗੁਜ਼ਾਰਾ ਕਰਨਾ ਬੇਹਦ ਔਖਾ ਹੋ ਗਿਆ ਹੈ। ਮੌਜੂਦਾ ਸਮੇਂ 'ਚ ਬਿਨ੍ਹਾਂ ਲੋਨ ਲਏ ਲੋਕਾਂ ਲਈ ਗੁਜ਼ਾਰਾ ਕਰਨਾ ਬੇਹਦ ਔਖਾ ਹੋ ਰਿਹਾ ਹੈ। ਇਸ ਲਈ ਉਹ ਲੋਨ ਦੀ ਸੁਵਿਧਾ ਮੁਹੱਈਆ ਕਰਵਾ ਰਹੇ ਹਨ।
ਮੌਜੂਦਾ ਸਮੇਂ ਵਿੱਚ ਤੇਲੀ ਦੀਆਂ ਕੀਮਤਾਂ ਅਸਮਾਨ ਛੋਹ ਰਹੀਆਂ ਹਨ, ਜਿਸ ਦੇ ਚਲਦੇ ਇੱਕ ਦਿਹਾੜੀਦਾਰ ਸਣੇ ਆਮ ਲੋਕਾਂ ਲਈ ਮਹਿਜ਼ ਤੇਲ ਦਾ ਖ਼ਰਚਾ ਕੱਢਣਾ ਔਖਾ ਹੋ ਗਿਆ। ਆਉਣ ਵਾਲੇ ਸਮੇਂ 'ਚ ਲੋਕਾਂ ਲਈ ਕਾਰੋਬਾਰ ਕਰਨਾ, ਘਰ ਚਲਾਉਣਾ ਬੇਹਦ ਮੁਸ਼ਕਲ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਲੋਕਾਂ ਦੇ ਹਿੱਤਾਂ 'ਚ ਫੈਸਲੇ ਕਰਨੇ ਚਾਹੀਦੇ ਹਨ ਤਾਂ ਜੋ ਆਮ ਲੋਕ ਆਪਣਾ ਗੁਜ਼ਾਰਾ ਅਸਾਨੀ ਨਾਲ ਕਰ ਸਕਣ।
ਇਹ ਵੀ ਪੜ੍ਹੋ :ਅੰਮ੍ਰਿਤਸਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ