ਪੰਜਾਬ

punjab

ETV Bharat / state

ਇੱਕ ਪਾਸੇ ਮਨਾ ਰਹੇ ਸੀ ਖ਼ੁਸ਼ੀਆਂ, ਦੂਜੇ ਪਾਸੇ ਛਾਇਆ ਮਾਤਮ - Deadly attack

ਪਿੰਡ ਜਗਤਪੁਰਾ ਵਿੱਚ ਦੀਵਾਲੀ ਵਾਲੀ ਰਾਤ ਲਗਭਗ ਡੇਢ ਵਜੇ ਦੇ ਕਰੀਬ ਇੱਕ ਨੌਜਵਾਨ ਉੱਤੇ ਕੁਝ ਨੌਜਵਾਨਾਂ ਵੱਲੋਂ ਤੇਜ਼ਧਾਰ ਹਥਿਆਰ ਨਾਲ ਜਾਨਲੇਵਾ ਹਮਲਾ ਕਰ ਦਿੱਤਾ ਗਿਆ।

ਇੱਕ ਪਾਸੇ ਮਨਾ ਰਹੇ ਸੀ ਖ਼ੁਸ਼ੀਆਂ, ਦੂਜੇ ਪਾਸੇ ਛਾਇਆ ਮਾਤਮ
ਇੱਕ ਪਾਸੇ ਮਨਾ ਰਹੇ ਸੀ ਖ਼ੁਸ਼ੀਆਂ, ਦੂਜੇ ਪਾਸੇ ਛਾਇਆ ਮਾਤਮ

By

Published : Nov 11, 2021, 10:57 PM IST

ਮੋਹਾਲੀ:ਮੋਹਾਲੀ ਵਿੱਚ ਅਪਰਾਧੀ ਘਟਨਾਵਾਂ ਲਗਾਤਾਰ ਵੱਧਦੀਆਂ ਜਾ ਰਹੀਆਂ ਹਨ। ਅਜਿਹੀ ਹੀ ਇੱਕ ਘਟਨਾਪਿੰਡ ਜਗਤਪੁਰਾ ਵਿੱਚ ਦੀਵਾਲੀ ਵਾਲੀ ਰਾਤ ਲਗਭਗ ਡੇਢ ਵਜੇ ਦੇ ਕਰੀਬ ਵਾਪਰੀ। ਇੱਕ ਨੌਜਵਾਨ ਉੱਤੇ ਕੁਝ ਨੌਜਵਾਨਾਂ ਵੱਲੋਂ ਤੇਜ਼ਧਾਰ ਹਥਿਆਰ ਨਾਲ ਜਾਨਲੇਵਾ ਹਮਲਾ ਕਰ ਦਿੱਤਾ ਗਿਆ। ਨੌਜਵਾਨ ਨੂੰ ਬੁਰੀ ਤਰ੍ਹਾਂ ਫੱਟੜ ਕਰ ਤੇ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ।

ਇੱਕ ਪਾਸੇ ਮਨਾ ਰਹੇ ਸੀ ਖ਼ੁਸ਼ੀਆਂ, ਦੂਜੇ ਪਾਸੇ ਛਾਇਆ ਮਾਤਮ

ਪੀੜਤ ਨੂੰ ਚੰਡੀਗੜ੍ਹ ਦੇ ਪੀਜੀਆਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਜਿਥੇ ਨੌਜਵਾਨ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਿਹਾ ਹੈ। ਹਾਲਾਂਕਿ ਮਾਮਲੇ ਦੀ ਸ਼ਿਕਾਇਤ ਮਿਲਣ ਤੋਂ ਬਾਅਦ ਪੁਲਿਸ ਨੇ ਹਮਲਾਵਰਾਂ ਦੇ ਖਿਲਾਫ਼ ਮਾਮਲਾ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਹਮਲਾਵਰਾਂ ਦੇ ਠਿਕਾਣਿਆਂ 'ਤੇ ਛਾਪੇਮਾਰੀ ਵੀ ਕੀਤੀ ਜਾ ਰਹੀ ਹੈ।

ਪਿੰਡ ਜਗਤਪੁਰਾ ਦੇ ਰਹਿਣ ਵਾਲੇ ਸ਼ਿਕਾਇਤਕਰਤਾ ਅਰਜੁਨ ਅਤੇ ਓਮ ਕੁਮਾਰ ਨੇ ਦੱਸਿਆ ਕਿ ਨੌਜਵਾਨ ਸੋਨੂੰ ਉਰਫ਼ ਸ਼ੰਕਰ ਜੋ ਕਿ 21 ਸਾਲਾਂ ਦਾ ਨੌਜਵਾਨ ਹੈ, ਉਨ੍ਹਾਂ ਕੋਲ ਕੰਮ ਕਰਦਾ ਸੀ ਅਤੇ ਉਸ ਦੇ 70 ਸਾਲਾਂ ਦੀ ਮਾਂ ਹੈ। ਜਦਕਿ ਪਿਤਾ ਗੁਜ਼ਰ ਚੁੱਕਿਆ ਹੈ।

ਦੀਵਾਲੀ ਵਾਲੀ ਰਾਤ ਅੰਕਿਤ, ਝਾਟਾ, ਰਾਹੁਲ, ਕਾਲਾ ਤੇ ਹੋਰ ਸਾਥੀਆਂ ਨੇ ਉਸ ਤੇ ਜਾਨਲੇਵਾ ਹਮਲਾ ਕਰ ਦਿੱਤਾ। ਉਸ ਤੇ ਕੱਚ ਦੀਆਂ ਬੋਤਲਾਂ ਤੇ ਲੋਹੇ ਦੀਆਂ ਰਾਡਾਂ ਨਾਲ ਹਮਲਾ ਕੀਤਾ।

ਉਨ੍ਹਾਂ ਨੇ ਇਸ ਮਾਮਲੇ ਦੀ ਸ਼ਿਕਾਇਤ ਸਥਾਨਕ ਪੁਲਿਸ ਨੂੰ ਦੇ ਦਿੱਤੀ ਗਈ। ਪੁਲਿਸ ਨੇ ਦੋਸ਼ੀਆਂ ਦੇ ਖਿਲਾਫ਼ ਮਾਮਲਾ ਦਰਜ ਕਰਕੇ ਛਾਣਬੀਣ ਸ਼ੁਰੂ ਕਰ ਦਿੱਤੀ ਹੈ।
ਇਸ ਮਾਮਲੇ ਵਿਚ ਜਾਣਕਾਰੀ ਦਿੰਦੇ ਹੋਏ ਸੋਹਾਣਾ ਪੁਲਿਸ ਸਟੇਸ਼ਨ ਦੇ ਇੰਚਾਰਜ ਭਗਵੰਤ ਸਿੰਘ ਨੇ ਦੱਸਿਆ ਕਿ ਹਮਲਾਵਰਾਂ ਦੇ ਖ਼ਿਲਾਫ਼ ਨਾਮਜ਼ਦ ਪਰਚਾ ਦਰਜ ਕਰ ਲਿਆ ਗਿਆ ਹੈ। ਜਲਦੀ ਉਨ੍ਹਾਂ ਦੇ ਟਿਕਾਣੇ ਤੇ ਛਾਪੇਮਾਰੀ ਵੀ ਕੀਤੀ ਜਾ ਰਹੀ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਜਾਵੇਗਾ।

ਇਹ ਵੀ ਪੜ੍ਹੋ:19 ਸਾਲਾ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ABOUT THE AUTHOR

...view details