ਮੋਹਾਲੀ: ਕਸਬਾ ਕੁਰਾਲੀ ਵਿੱਚ ਇੱਕ ਨੌਜਵਾਨ ਪੰਡਤ ਵੱਲੋਂ ਪੱਖੇ ਦੀ ਹੁੱਕ ਨਾਲ ਫਾਹਾ ਲਾ ਕੇ ਖ਼ੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਹੈ।
ਮੋਹਾਲੀ ਵਿੱਚ ਪੁਜਾਰੀ ਨੇ ਲਿਆ ਫਾਹਾ, ਕਾਰਨਾਂ ਦਾ ਨਹੀਂ ਲੱਗ ਸਕਿਆ ਪਤਾ
ਮੋਹਾਲੀ ਦੇ ਕਸਬਾ ਕੁਰਾਲੀ 'ਚ ਇੱਕ ਨੌਜਵਾਨ ਪੰਡਤ ਵੱਲੋਂ ਫਾਹਾ ਲਾ ਕੇ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਹਾਲੇ ਤੱਕ ਮ੍ਰਿਤਕ ਵੱਲੋਂ ਖ਼ੁਦਕੁਸ਼ੀ ਕਰਨ ਦੇ ਸਹੀ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।
ਮ੍ਰਿਤਕ ਦੀ ਪਛਾਣ 29 ਸਾਲਾ ਨੀਤੀਸ਼ ਸ਼ਰਮਾ ਵਜੋਂ ਹੋਈ ਹੈ। ਸਥਾਨਕ ਲੋਕਾਂ ਨੇ ਦੱਸਿਆ ਨੀਤੀਸ਼ ਸ਼ਰਮਾ ਕੁਰਾਲੀ ਖੇੜਾ ਮੰਦਰ ਦਾ ਪੁਜਾਰੀ ਸੀ। ਉਹ ਅਤੇ ਉਸ ਦੇ ਪਰਿਵਾਰ ਦੇ ਹੋਰ ਮੈਂਬਰ ਮੰਦਰ ਵਿੱਚ ਪੂਜਾ ਪਾਠ ਕਰਦੇ ਹਨ ਅਤੇ ਉਸ ਦਾ ਪਰਿਵਾਰ ਲੰਬੇ ਸਮੇਂ ਤੋਂ ਸ਼ਹਿਰ ਵਿੱਚ ਰਹਿ ਰਿਹਾ ਸੀ। ਬੀਤੇ ਦਿਨੀਂ ਨੀਤੀਸ਼ ਨੇ ਖੇੜਾ ਮੰਦਰ ਵਿੱਚ ਬਣੇ ਇੱਕ ਕਮਰੇ ਵਿੱਚ ਪੰਖੇ ਵਾਲੀ ਹੁੱਕ 'ਚ ਰੱਸੀ ਪਾ ਕੇ ਫਾਹਾ ਲੈ ਲਿਆ ਤੇ ਉਸ ਦੀ ਮੌਤ ਹੋ ਗਈ।
ਇਸ ਖ਼ੁਦਕੁਸ਼ੀ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਐਸਐਚਓ ਕੁਲਵੰਤ ਸਿੰਘ ਨੇ ਦੱਸਿਆ ਕਿ ਕੁੱਝ ਲੋਕਾਂ ਨੇ ਥਾਣੇ ਪਹੁੰਚ ਕੇ ਉਨ੍ਹਾਂ ਨੂੰ ਨੌਜਵਾਨ ਪੰਡਤ ਵੱਲੋਂ ਖ਼ੁਦਕੁਸ਼ੀ ਕੀਤੇ ਜਾਣ ਬਾਰੇ ਦੱਸਿਆ। ਪੁਲਿਸ ਨੇ ਮੌਕੇ ਉੱਤੇ ਪੁੱਜ ਕੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਤੇ ਪੋਸਟਮਾਰਟਮ ਲਈ ਖਰੜ ਭੇਜ ਦਿੱਤਾ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਕੋਲੋਂ ਕੋਈ ਸੁਸਾਇਡ ਨੋਟ ਬਰਾਮਦ ਨਹੀਂ ਹੋਇਆ ਤੇ ਨਾ ਹੀ ਹਾਲੇ ਤੱਕ ਉਸ ਵੱਲੋਂ ਖ਼ੁਦਕੁਸ਼ੀ ਕੀਤੇ ਜਾਣ ਦੇ ਕਾਰਨਾਂ ਦਾ ਪਤਾ ਨਹੀਂ ਲਾਇਆ ਜਾ ਸਕਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਵੱਖ-ਵੱਖ ਪਹਿਲੂਆਂ 'ਤੇ ਤਫਤੀਸ਼ ਕੀਤੀ ਜਾ ਰਹੀ ਹੈ।