ਮੋਹਾਲੀ: ਮਹਾਤਮਾ ਗਾਂਧੀ ਜੀ ਦੀ 150ਵੀਂ ਵਰ੍ਹੇਗੰਢ ਮੌਕੇ ਮੋਹਾਲੀ ਵਿੱਚ ਸ਼ਾਂਤੀ ਮਾਰਚ ਕੱਢਿਆ ਗਿਆ। ਇਹ ਸ਼ਾਂਤੀ ਮਾਰਚ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ 3ਬੀ1 ਤੋਂ ਹਾਕੀ ਸਟੇਡੀਅਮ ਫੇਜ਼-9 ਤੱਕ ਕੱਢਿਆ ਗਿਆ ਜਿਸ ਨੂੰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਆਸ਼ਿਕਾ ਜੈਨ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ।
ਗਾਂਧੀ ਜੈਯੰਤੀ ਮੌਕੇ ਮੋਹਾਲੀ ਵਿੱਚ ਕੱਢਿਆ ਸ਼ਾਂਤੀ ਮਾਰਚ - ਗਾਂਧੀ ਜੈਯੰਤੀ
ਮੋਹਾਲੀ ਵਿੱਚ ਮਹਾਤਮਾ ਗਾਂਧੀ ਜੀ ਦੀ 150ਵੀਂ ਵਰ੍ਹੇਗੰਢ ਮੌਕੇ ਮੋਹਾਲੀ ਵਿੱਚ ਸ਼ਾਂਤੀ ਮਾਰਚ ਕੱਢਿਆ ਗਿਆ। ਇਹ ਮਾਰਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਆਸ਼ਿਕਾ ਜੈਨ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।
ਵਧੀਕ ਡਿਪਟੀ ਕਮਿਸ਼ਨਰ ਨੇ ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਮਹਾਤਮਾ ਗਾਂਧੀ ਦੀ 150ਵੀਂ ਜਨਮ ਵਰੇਗੰਢ ਮੌਕੇ ਹਰੇਕ ਵਿਅਕਤੀ ਨੂੰ ਪ੍ਰਦੂਸ਼ਣ ਮੁਕਤ ਵਾਤਾਵਰਣ ਲਈ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨਾ ਕਰਨ ਦਾ ਪ੍ਰਣ ਕਰਨਾ ਚਾਹੀਦਾ ਹੈ ਤਾਂ ਜੋ ਵਾਤਾਵਰਣ ਪ੍ਰਦੂਸ਼ਣ ਨੂੰ ਠੱਲ ਪਾਈ ਜਾ ਸਕੇ। ਉਨ੍ਹਾਂ ਕਿਹਾ ਕਿ ਚੌਗਿਰਦੇ ਦੀ ਸੰਭਾਲ ਲਈ ਸਾਂਝਾ ਹੰਭਲਾ ਮਾਰਨ ਦੀ ਲੋੜ ਹੈ, ਜੋ ਕਿ ਮਹਾਤਮਾ ਗਾਂਧੀ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।
ਉਨ੍ਹਾਂ ਵਾਤਾਵਰਣ ਦੀ ਸ਼ੁੱਧਤਾ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਸੁਨਹਿਰੀ ਭਵਿੱਖ ਲਈ ਜ਼ਿਲ੍ਹਾ ਵਾਸੀਆਂ ਨੂੰ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਕਰਨ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ। ਇਸ ਦੌਰਾਨ ਕੱਢੇ ਗਏ ਸ਼ਾਂਤੀ ਮਾਰਚ ਵਿੱਚ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਸਮੇਤ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਵੱਧ-ਚੜ ਕੇ ਹਿੱਸਾ ਲਿਆ, ਜਿਨ੍ਹਾਂ ਨੇ ਹੱਥਾਂ ਵਿੱਚ ਪੋਲੀਥੀਨ ਦੀ ਵਰਤੋਂ ਨਾ ਕਰਨ, ਆਲੇ-ਦੁਆਲੇ ਨੂੁੰ ਸਾਫ-ਸੁਥਰਾ ਰੱਖਣ, ਪਾਣੀ ਦੀ ਸੰਭਾਲ ਆਦਿ ਦਾ ਸੰਦੇਸ਼ ਦਿੰਦੇ ਬੈਨਰ ਫੜੇ ਹੋਏ ਸਨ।