ਪੰਜਾਬ

punjab

ETV Bharat / state

ਪੁਲਿਸ ਨੂੰ ਮਿਲੀ ਵੱਡੀ ਸਫਲਤਾ, 18 ਕਰੋੜ ਰੁਪਏ ਦੀ ਹੈਰੋਇਨ ਸਮੇਤ 6 ਨਸ਼ਾ ਤਸਕਰ ਕਾਬੂ

ਐਸ.ਏ.ਐੱਸ. ਨਗਰ ਜ਼ਿਲ੍ਹਾ ਪੁਲਿਸ ਨੇ 6 ਹੈਰੋਇਨ ਤਸਕਰਾਂ ਨੂੰ ਗ੍ਰਿਫਤਾਰ ਕਰ ਵੱਡੀ ਸਫਲਤਾ ਹਾਸਲ ਕੀਤੀ ਜਿਸ ਤਹਿਤ 6 ਨਸ਼ਾ ਤਸਕਰਾਂ ਨੂੰ 18 ਕਰੋੜ ਦੀ ਹੈਰੋਇਨ ਸਮੇਤ ਕਾਬੂ ਕੀਤਾ ਹੈ।

Police arrested 6 drug smugglers with heroin worth Rs 18 crore
18 ਕਰੋੜ ਰੁਪਏ ਦੀ ਹੈਰੋਇਨ ਸਮੇਤ 6 ਨਸ਼ਾ ਤਸਕਰ ਕਾਬੂ

By

Published : Jun 1, 2020, 6:32 PM IST

ਚੰਡੀਗੜ੍ਹ: ਨਸ਼ਾਖੋਰੀ ਦੇ ਖਾਤਮੇ ਲਈ ਆਪਣੀ ਵਚਨਬੱਧਤਾ ਦੇ ਹਿੱਸੇ ਵਜੋਂ ਜ਼ਿਲ੍ਹਾ ਪੁਲਿਸ ਨੇ 6 ਹੈਰੋਇਨ ਤਸਕਰਾਂ ਨੂੰ ਗ੍ਰਿਫਤਾਰ ਕਰ ਵੱਡੀ ਸਫਲਤਾ ਹਾਸਲ ਕੀਤੀ ਹੈ।

ਜਾਣਕਾਰੀ ਦਿੰਦਿਆਂ ਐਸ.ਪੀ. ਹਰਮਨਦੀਪ ਸਿੰਘ ਹੰਸ ਨੇ ਦੱਸਿਆ ਕਿ ਸੀ.ਆਈ.ਏ. ਸਟਾਫ ਖਰੜ ਦੇ ਇੰਸਪੈਕਟਰ ਰਾਜੇਸ਼ ਕੁਮਾਰ ਨੇ ਸੂਹ ਮਿਲਣ 'ਤੇ ਥਾਣਾ ਸਿਟੀ ਖਰੜ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਸੀ।

ਇਸ ਤਹਿਤ 28 ਮਈ ਨੂੰ ਪਿੰਡ ਛੱਜੂਮਾਜਰਾ ਰੋਡ 'ਤੇ ਵਾਹਨਾਂ ਦੀ ਚੈਕਿੰਗ ਕਰ ਰਹੇ ਸਨ ਕਿ 2 ਕਾਰ ਸਵਾਰ ਵਿਅਕਤੀਆਂ ਨੇ ਪੁਲਿਸ ਪਾਰਟੀ ਨੂੰ ਵੇਖਦਿਆਂ ਭੱਜਣ ਦੀ ਕੋਸ਼ਿਸ਼ ਕੀਤੀ ਪਰ ਉਨ੍ਹਾਂ ਨੂੰ ਕਾਬੂ ਕਰ ਲਿਆ ਗਿਆ। ਕੁੱਲ 5 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ, ਜਿਨ੍ਹਾਂ ਵਿੱਚ ਅੰਜੁਲ ਸੋਢੀ, ਵਾਸੀ ਸਿਰਸਾ, ਹਰਿਆਣਾ, ਪਰਿਵਰ ਸਿੰਘ ਵਾਸੀ ਪਿੰਡ ਬੱਲੋਮਾਜਰਾ ਐਸ.ਏ.ਐਸ. ਨਗਰ, ਰਵੀ ਵਰਮਾ ਵਾਸੀ ਸੰਨੀ ਇੰਨਕਲੇਵ, ਖਰੜ, ਦਲਵਿੰਦਰ ਸਿੰਘ ਵਾਸੀ ਪਿੰਡ ਖਹਿਰਾ ਕਲਾਂ ਐਸ.ਏ.ਐਸ. ਨਗਰ, ਨੀਲੂ ਵਾਸੀ ਸਿਰਸਾ ਸ਼ਾਮਲ ਹਨ। ਇਨ੍ਹਾਂ ਕੋਲੋਂ ਇੱਕ ਸਵਿਫਟ ਕਾਰ ਅਤੇ ਇੱਕ ਸ਼ੈਵਰਲੇਟ ਦੇ ਨਾਲ 1 ਕਿਲੋ 300 ਗ੍ਰਾਮ ਹੈਰੋਇਨ ਅਤੇ 1 ਲੱਖ ਰੁਪਏ ਦੀ ਡਰੱਗ ਮਨੀ ਜ਼ਬਤ ਕੀਤੀ ਗਈ।

ਮੁਲਾਜ਼ਮਾਂ ਤੋਂ ਪੁੱਛਗਿੱਛ ਦੇ ਨਤੀਜੇ ਵਜੋਂ ਇੱਕ ਹੋਰ ਹੈਰੋਇਨ ਸਪਲਾਇਰ, ਡੇਵਿਡ ਨਾਮੀ ਨਾਈਜੀਰੀਅਨ ਵਿਅਕਤੀ ਨੂੰ 31 ਮਈ ਨੂੰ ਦਿੱਲੀ ਤੋਂ ਗ੍ਰਿਫਤਾਰ ਕੀਤਾ ਗਿਆ ਅਤੇ ਉਸ ਕੋਲੋਂ 2 ਕਿਲੋ 200 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਸੀ। ਇਸ ਲਈ, ਜ਼ਬਤ ਕੀਤੀ ਗਈ ਹੈਰੋਇਨ ਦੀ ਕੁਲ ਮਾਤਰਾ 3 ਕਿੱਲੋ ਅਤੇ 500 ਗ੍ਰਾਮ ਹੈ ਜਿਸਦੀ ਅੰਤਰਰਾਸ਼ਟਰੀ ਮਾਰਕੀਟ ਵਿੱਚ ਕੀਮਤ 18 ਕਰੋੜ ਰੁਪਏ ਹੈ। ਮੁਲਜ਼ਮ ਬਹੁਤ ਲੰਮੇ ਸਮੇਂ ਤੋਂ ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਵਿੱਚ ਸਰਗਰਮ ਸਨ ਅਤੇ ਹੈਰੋਇਨ ਦੀ ਸਪਲਾਈ ਕਰ ਰਹੇ ਸਨ। ਇਨ੍ਹਾਂ ਵਿੱਚੋਂ ਇੱਕ ਮੁਲਜ਼ਮ ਦਲਵਿੰਦਰ ਸਿੰਘ 4 ਸਾਲਾਂ ਤੋਂ ਹੈਰੋਇਨ ਦੀ ਸਪਲਾਈ ਕਰ ਰਿਹਾ ਹੈ ਅਤੇ ਉਸ ਖਿਲਾਫ ਐਨ.ਡੀ.ਪੀ.ਐਸ. ਐਕਟ ਅਧੀਨ ਥਾਣਾ ਸਰਦੂਲਗੜ ਅਤੇ ਥਾਣਾ ਸਿਟੀ ਸਿਰਸਾ ਵਿਖੇ 2 ਕੇਸ ਦਰਜ ਹਨ ਅਤੇ ਧਾਰਾ 420 ਅਧੀਨ ਇੱਕ ਹੋਰ ਮਾਮਲਾ ਦਰਜ ਹੈ।

ਉਹ ਅੰਜੁਲ ਸੋਢੀ ਅਤੇ ਨੀਲੂ ਨਾਲ ਮਿਲ ਕੇ ਦਿੱਲੀ ਤੋਂ ਹੈਰੋਇਨ ਲਿਆਉਂਦਾ ਸੀ ਅਤੇ ਕਾਫੀ ਵੱਧ ਕੀਮਤ ‘ਤੇ ਵੇਚਦਾ ਸੀ। ਦੋਸ਼ੀ ਰਵੀ ਵਰਮਾ ਅਤੇ ਪਰਿਵਰ ਸਿੰਘ ਮੁਹਾਲੀ ਅਤੇ ਚੰਡੀਗੜ੍ਹ ਦੇ ਇਲਾਕਿਆਂ ਵਿੱਚ ਇਨ੍ਹਾਂ ਦੀ ਖੇਪ ਦੀ ਸਪਲਾਈ ਕਰਦੇ ਸਨ। ਇਸ ਮਾਮਲੇ 'ਤੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

ABOUT THE AUTHOR

...view details